ਕੈਨੇਡਾ ''ਚ 2 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਹੈਰਾਨ ਕਰੇਗਾ ਕਾਰਾ

Friday, Jun 26, 2026 - 03:46 PM (IST)

ਕੈਨੇਡਾ ''ਚ 2 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਹੈਰਾਨ ਕਰੇਗਾ ਕਾਰਾ

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ 'ਚ 11 ਜੂਨ 2026 ਨੂੰ ਤੜਕਸਾਰ ਇੱਕ ਘਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਦੀ ਜਾਂਚ ਕਰਦਿਆਂ ਪੁਲਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ 'ਚੋਂ ਦੋ ਪੰਜਾਬੀ ਨੌਜਵਾਨਾਂ 'ਤੇ ਅਪਰਾਧਿਕ ਧਾਰਾਵਾਂ ਲਗਾਈਆਂ ਗਈਆਂ ਹਨ, ਜਦਕਿ ਬਾਕੀ ਦੋ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਹਵਾਲੇ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਵਾਰਦਾਤ 11 ਜੂਨ ਦੀ ਸਵੇਰ ਸਰੀ ਦੇ '96 ਐਵੇਨਿਊ ਅਤੇ 133ਏ ਸਟ੍ਰੀਟ' ਸਥਿਤ ਇੱਕ ਘਰ ਵਿਖੇ ਵਾਪਰੀ ਸੀ, ਜਿੱਥੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਗੋਲੀਬਾਰੀ ਕਰਨ ਦੇ ਦੋਸ਼ ਹੇਠ 21 ਸਾਲਾ ਅਰਮਾਨ ਸਿੰਘ ਅਤੇ 22 ਸਾਲਾ ਸਿਮਰਜੀਤ ਸਿੰਘ ਨੂੰ ਨਾਮਜ਼ਦ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਇਹ ਦੋਵੇਂ ਭਾਰਤੀ ਨਾਗਰਿਕ ਹਨ ਅਤੇ ਇਸ ਵੇਲੇ ਪੁਲਸ ਹਿਰਾਸਤ 'ਚ ਹਨ।

ਇਹ ਵੀ ਪੜ੍ਹੋ- ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ ਕਾਰਿਆਂ ਮਗਰੋਂ ਹੋ ਰਹੀ ਭਾਲ

ਪੁਲਸ ਮੁਤਾਬਕ ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਫ਼ਿਰੌਤੀ ਨਾਲ ਜੁੜਿਆ ਹੋਇਆ ਜਾਪਦਾ ਹੈ। ਇਸ ਮਾਮਲੇ 'ਚ ਫੜੇ ਗਏ ਬਾਕੀ ਦੋ ਹੋਰ ਮੁਲਜ਼ਮਾਂ ਨੂੰ ਇਮੀਗ੍ਰੇਸ਼ਨ ਨਿਯਮਾਂ ਤਹਿਤ CBSA ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਸਰੀ ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਵਾਰਦਾਤ, ਮੁਲਜ਼ਮਾਂ ਜਾਂ ਇਸ ਨਾਲ ਜੁੜੇ ਹੋਰ ਟਿਕਾਣਿਆਂ ਬਾਰੇ ਕੋਈ ਵੀ ਜਾਣਕਾਰੀ ਹੋਵੇ, ਤਾਂ ਉਹ ਤੁਰੰਤ ਪੁਲਿਸ ਦੇ ਨੰਬਰ 604-599-0502 'ਤੇ ਸੰਪਰਕ ਕਰ ਸਕਦਾ ਹੈ ਜਾਂ ਫਿਰ ਸਪੈਸ਼ਲ ਟਿਪ ਲਾਈਨ ਨੰਬਰ 236-485-5149 'ਤੇ ਸੂਚਨਾ ਦੇ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News