ਕੈਨੇਡਾ 'ਚ ਟਰੂਡੋ ਦੇ ਭਾਸ਼ਣ ਦੌਰਾਨ ਲੱਗੇ ਖਾਲਿਸਤਾਨੀ ਨਾਅਰੇ, ਖਾਲਸਾ ਸਾਜਨਾ ਦਿਵਸ ਮੌਕੇ ਸਿੱਖਾਂ ਨੂੰ ਕਹੀ ਵੱਡੀ ਗੱਲ

Monday, Apr 29, 2024 - 06:50 PM (IST)

ਓਟਾਵਾ (ਏ.ਐੱਨ.ਆਈ.): ਕੈਨੇਡਾ ਦੇ ਟੋਰਾਂਟੇ ਵਿਚ ਖਾਲਸਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਇਕੱਠੇ ਹੋਏ। ਓਂਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ ਅਨੁਸਾਰ ਖਾਲਸਾ ਦਿਵਸ ਅਤੇ ਸਿੱਖ ਨਵੇਂ ਸਾਲ ਮੌਕੇ ਇਹ ਦਿਹਾੜਾ ਮਨਾਇਆ ਗਿਆ। ਇਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਖਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਦੇ ਭਾਸ਼ਣ ਦੌਰਾਨ ਕੈਨੇਡਾ ਵਿੱਚ ਖਾਲਿਸਤਾਨ ਸਮਰਥਕਾਂ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਇੱਥੇ ਦੱਸ ਦਈਏ ਕਿ ਪੀ.ਐੱਮ. ਟਰੂਡੋ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪਿਏਰੇ ਪੋਇਲੀਵਰੇ ਦੀ ਮੌਜੂਦ ਸਨ। ਇਸ ਸਮਾਗਮ ਵਿੱਚ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਸੁਣੇ ਗਏ, ਜਿਸ ਵਿੱਚ ਐਨ.ਡੀ.ਪੀ ਆਗੂ ਜਗਮੀਤ ਸਿੰਘ ਅਤੇ ਟੋਰਾਂਟੋ ਦੀ ਮੇਅਰ ਓਲੀਵੀਆ ਚੋਅ ਵੀ ਮੌਜੂਦ ਸਨ।

ਪਿਛਲੇ ਸਾਲ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਵਿੱਚ ਤਣਾਅ ਰਿਹਾ ਹੈ। ਜਸਟਿਨ ਟਰੂਡੋ ਨੇ ਭਾਰਤ 'ਤੇ ਕੈਨੇਡਾ 'ਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਉਸ ਦਾ ਖਾਲਿਸਤਾਨ ਪ੍ਰਤੀ ਪਿਆਰ ਉਦੋਂ ਵੀ ਦਿਖਾਈ ਦਿੰਦਾ ਸੀ। ਭਾਰਤ ਲਗਾਤਾਰ ਜਸਟਿਨ ਟਰੂਡੋ ਤੋਂ ਇਨ੍ਹਾਂ ਦਾਅਵਿਆਂ ਸਬੰਧੀ ਸਬੂਤ ਮੰਗਦਾ ਆ ਰਿਹਾ ਹੈ, ਜੋ ਕੈਨੇਡਾ ਸਰਕਾਰ ਨੇ ਅੱਜ ਤੱਕ ਮੁਹੱਈਆ ਨਹੀਂ ਕਰਵਾਏ। ਟਰੂਡੋ ਨੇ ਕਿਹਾ, "ਅਸੀਂ ਅੱਜ ਇੱਥੇ ਇਹ ਯਾਦ ਰੱਖਣ ਲਈ ਇਕੱਠੇ ਹੋਏ ਹਾਂ ਕਿ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ ਇਸਦੀ ਵਿਭਿੰਨਤਾ ਹੈ।" ਅਸੀਂ ਆਪਣੇ ਮਤਭੇਦਾਂ ਦੇ ਬਾਵਜੂਦ ਨਹੀਂ, ਸਗੋਂ ਆਪਣੇ ਮਤਭੇਦਾਂ ਕਾਰਨ ਮਜ਼ਬੂਤ ​​ਹਾਂ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਘਰੇਲੂ ਹਿੰਸਾ ਨੂੰ ਦੱਸਿਆ "ਰਾਸ਼ਟਰੀ ਸੰਕਟ" 

ਟਰੂਡੋ ਨੇ ਕਹੀਆਂ ਵੱਡੀਆਂ ਗੱਲਾਂ

ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਵਿੱਚ ਕਿਹਾ, ‘ਜਦੋਂ ਅਸੀਂ ਮਤਭੇਦਾਂ ਨੂੰ ਦੇਖਦੇ ਹਾਂ, ਤਾਂ ਸਾਨੂੰ ਇਹ ਵੀ ਯਾਦ ਰੱਖਣਾ ਹੋਵੇਗਾ ਕਿ ਸਿੱਖ ਕਦਰਾਂ-ਕੀਮਤਾਂ ਕੈਨੇਡੀਅਨ ਕਦਰਾਂ-ਕੀਮਤਾਂ ਹਨ। ਸੱਚ, ਨਿਆਂ, ਖੁੱਲਾਪਣ, ਦਇਆ, ਸੇਵਾ, ਮਨੁੱਖੀ ਅਧਿਕਾਰ। ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਹਨ। ਇਹ ਸਿੱਖ ਕੈਨੇਡੀਅਨ ਭਾਈਚਾਰਿਆਂ ਦੇ ਦਿਲ ਦੀਆਂ ਕਦਰਾਂ ਕੀਮਤਾਂ ਹਨ। ਉਨ੍ਹਾਂ ਅੱਗੇ ਕਿਹਾ, 'ਇੱਥੇ ਲਗਭਗ 8 ਲੱਖ ਕੈਨੇਡੀਅਨ ਸਿੱਖ ਵਿਰਸੇ ਦੇ ਵਸਨੀਕ ਹਨ। ਅਸੀਂ ਤੁਹਾਡੇ ਅਧਿਕਾਰਾਂ ਅਤੇ ਤੁਹਾਡੀ ਆਜ਼ਾਦੀ ਦੀ ਰੱਖਿਆ ਲਈ ਹਮੇਸ਼ਾ ਮੌਜੂਦ ਰਹਾਂਗੇ। ਅਸੀਂ ਤੁਹਾਡੇ ਭਾਈਚਾਰੇ ਦੀ ਰੱਖਿਆ ਕਰਾਂਗੇ। ਇਸ ਲਈ ਅਸੀਂ ਸੁਰੱਖਿਆ ਬੁਨਿਆਦੀ ਢਾਂਚੇ ਦੇ ਪ੍ਰੋਗਰਾਮ ਨੂੰ ਵਧਾ ਰਹੇ ਹਾਂ, ਸਾਰੇ ਗੁਰਦੁਆਰਿਆਂ ਸਮੇਤ ਕਮਿਊਨਿਟੀ ਸੈਂਟਰਾਂ ਅਤੇ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਵਧਾ ਰਹੇ ਹਾਂ।

ਸਿੱਖਾਂ ਨੂੰ ਦਿੱਤੀ ਗਾਰੰਟੀ

ਟਰੂਡੋ ਨੇ ਅੰਮ੍ਰਿਤਸਰ ਸਮੇਤ ਭਾਰਤ ਲਈ ਹੋਰ ਉਡਾਣਾਂ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਡਰ ਦੇ ਆਪਣੇ ਧਰਮ ਦੀ ਪਾਲਣਾ ਕਰਨ ਦਾ ਅਧਿਕਾਰ ਬਿਲਕੁਲ ਮੌਲਿਕ ਅਧਿਕਾਰ ਦੇ ਬਰਾਬਰ ਹੈ, ਜਿਸ ਦੀ ਗਾਰੰਟੀ ਕੈਨੇਡੀਅਨ ਚਾਰਟਰ ਆਫ ਰਾਈਟਸ ਐਂਡ ਫਰੀਡਮਜ਼ ਵਿੱਚ ਦਿੱਤੀ ਗਈ ਹੈ। ਟਰੂਡੋ ਮੁਤਾਬਕ ਅਸੀਂ ਤੁਹਾਡੇ ਨਾਲ ਖੜੇ ਰਹਾਂਗੇ। ਓਂਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ ਹਰ ਸਾਲ ਇੱਕ ਪਰੇਡ ਦਾ ਆਯੋਜਨ ਕਰਦੀ ਹੈ, ਜਿਸ ਵਿੱਚ ਦੂਰੋਂ-ਦੂਰੋਂ ਹਜ਼ਾਰਾਂ ਲੋਕ ਸ਼ਾਮਲ ਹੁੰਦੇ ਹਨ। ਇਸ ਦੌਰਾਨ ਲੋਕਾਂ ਨੂੰ ਮੁਫ਼ਤ ਭੋਜਨ ਦਿੱਤਾ ਜਾਂਦਾ ਹੈ। ਇੱਥੇ ਸਿੱਖ ਅਰਦਾਸ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News