ਕੈਨੇਡਾ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, Huawei ਅਤੇ ZTE ਉਤਪਾਦਾਂ 'ਤੇ ਲਗਾਈ ਪਾਬੰਦੀ

05/20/2022 9:52:16 AM

ਟੋਰਾਂਟੋ (ਏਜੰਸੀ)- ਕੈਨੇਡੀਅਨ ਸਰਕਾਰ ਨੇ ਹੁਆਵੇਈ ਅਤੇ ਜ਼ੈਡ.ਟੀ.ਈ. ਕੰਪਨੀਆਂ ਦੇ ਬਣਾਏ ਉਤਪਾਦਾਂ ਅਤੇ ਸੇਵਾਵਾਂ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਉਤਪਾਦਾਂ ਜਾਂ ਸੇਵਾਵਾਂ ਦੀ ਵਰਤੋਂ ਕਰਨ ਵਾਲੀਆਂ ਕੰਪਨੀਆਂ ਨੂੰ ਵੀ ਇਨ੍ਹਾਂ ਨੂੰ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਕੈਨੇਡਾ ਦੇ ਇਨੋਵੇਸ਼ਨ, ਵਿਗਿਆਨ ਅਤੇ ਉਦਯੋਗ ਮੰਤਰੀ ਫ੍ਰੈਂਕੋਇਸ-ਫਿਲਿਪ ਸ਼ੈਂਪੇਨ ਨੇ ਦਿੱਤੀ।

ਇਹ ਵੀ ਪੜ੍ਹੋ: ਉੱਤਰੀ ਕੋਰੀਆ 'ਚ ਕੋਰੋਨਾ ਦੇ ਸ਼ੱਕੀ ਮਾਮਲਿਆਂ ਕਾਰਨ ਮਚੀ ਹਾਹਾਕਾਰ, 24 ਘੰਟਿਆਂ 'ਚ 2 ਲੱਖ ਤੋਂ ਵਧੇਰੇ ਮਾਮਲੇ ਦਰਜ

ਸ਼ੈਂਪੇਨ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਕੈਨੇਡਾ ਦੀ ਸਰਕਾਰ ਦੂਰਸੰਚਾਰ ਪ੍ਰਣਾਲੀਆਂ ਦੇ ਬੁਨਿਆਦੀ ਢਾਂਚੇ ਦੀ ਲੰਬੀ ਮਿਆਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਕੈਨੇਡੀਅਨ ਦੂਰਸੰਚਾਰ ਪ੍ਰਣਾਲੀਆਂ ਵਿੱਚ ਹੁਆਵੇਈ ਅਤੇ ਜ਼ੈੱਡ.ਟੀ.ਈ. ਉਤਪਾਦਾਂ ਅਤੇ ਸੇਵਾਵਾਂ ਨੂੰ ਸ਼ਾਮਲ ਕਰਨ 'ਤੇ ਪਾਬੰਦੀ ਲਗਾ ਰਹੀ ਹੈ।" ਸ਼ੈਂਪੇਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਬੰਦੀਆਂ ਜਾਰੀ ਕਰਨ ਦਾ ਸਰਕਾਰ ਦਾ ਫ਼ੈਸਲੇ ਸੁਤੰਤਰ ਸੁਰੱਖਿਆ ਏਜੰਸੀਆਂ ਵੱਲੋਂ ਡੂੰਘੀ ਸਮੀਖਿਆ ਅਤੇ ਕੈਨੇਡਾ ਦੇ ਨਜ਼ਦੀਕੀ ਸਹਿਯੋਗੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ ਦੇ ਇੱਕ ਕੈਥੋਲਿਕ ਸਕੂਲ 'ਤੇ ਲੱਗਾ ਬਲਾਤਕਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼

ਮੰਤਰੀ ਨੇ ਕਿਹਾ, "ਇਸ ਪਾਬੰਦੀ ਦੇ ਨਤੀਜੇ ਵਜੋਂ, ਕੈਨੇਡੀਅਨ ਦੂਰਸੰਚਾਰ ਕੰਪਨੀਆਂ ਨੂੰ ਹੁਣ ਹੁਆਵੇਈ ਅਤੇ ਜ਼ੈੱਡ.ਟੀ.ਈ.  ਤੋਂ ਮਿਲਣ ਵਾਲੇ ਉਪਕਰਨਾਂ ਜਾਂ ਸੇਵਾਵਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।" ਉਨ੍ਹਾਂ ਕਿਹਾ, 'ਇਸ ਤੋਂ ਇਲਾਵਾ, ਜਿਹੜੀਆਂ ਕੰਪਨੀਆਂ ਪਹਿਲਾਂ ਹੀ ਇਨ੍ਹਾਂ ਦੀ ਵਰਤੋਂ ਕਰ ਰਹੀਆਂ ਹਨ, ਉਨ੍ਹਾਂ ਨੂੰ ਇਸ ਨੂੰ ਹਟਾਉਣਾ ਹੋਵੇਗਾ ਅਤੇ ਇਨ੍ਹਾਂ ਦੀ ਵਰਤੋਂ ਬੰਦ ਕਰਨੀ ਹੋਵੇਗੀ। ਸਰਕਾਰ ਕੈਨੇਡਾ ਦੇ ਦੂਰਸੰਚਾਰ ਨੈੱਟਵਰਕ ਦੀ ਸੁਰੱਖਿਆ ਨੂੰ ਉਤਸ਼ਾਹਤ ਕਰਨ ਦੇ ਇਕ ਹਿੱਸੇ ਵਜੋਂ ਇਹਨਾਂ ਉਪਾਵਾਂ ਨੂੰ ਲਾਗੂ ਕਰਨ ਦਾ ਇਰਾਦਾ ਰੱਖਦੀ ਹੈ ਅਤੇ ਉਨ੍ਹਾਂ ਇਸ ਲਈ ਸੰਬੰਧਿਤ ਉਦਯੋਗਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਹੈ।'

ਇਹ ਵੀ ਪੜ੍ਹੋ: TikTok ਵੀਡੀਓ ਬਣਾਉਣ ਲਈ ਕੁੜੀ ਨੇ ਲਾਈ ਜੰਗਲ ਨੂੰ ਅੱਗ, ਕਿਹਾ- 'ਜਿੱਥੇ ਵੀ ਜਾਂਦੀ ਹਾਂ, ਅੱਗ ਲਗਾ ਦਿੰਦੀ ਹਾਂ'

ਜ਼ਿਕਰਯੋਗ ਹੈ ਕਿ ਕੈਨੇਡਾ ਅਜਿਹਾ ਫੈਸਲਾ ਲੈਣ ਵਾਲਾ ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਬ੍ਰਿਟੇਨ ਤੋਂ ਬਾਅਦ ਹੁਣ ਫਾਈਵ ਆਈਜ਼ ਇੰਟੈਲੀਜੈਂਸ ਸ਼ੇਅਰਿੰਗ ਗਰੁੱਪ ਦਾ ਪੰਜਵਾਂ ਅਤੇ ਆਖਰੀ ਮੈਂਬਰ ਬਣ ਗਿਆ ਹੈ। ਇਹ ਇੱਕ ਖੁਫੀਆ ਗਠਜੋੜ ਹੈ, ਜਿਨ੍ਹਾਂ ਵੱਲੋਂ ਆਪਣੇ 5G ਨੈਟਵਰਕ ਵਿੱਚ ਹੁਆਵੇਈ ਉਪਕਰਣਾਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਅਜਿਹਾ ਦਰਅਸਲ ਹੁਆਵੇਈ 'ਤੇ ਚੀਨ ਦੀ ਜਾਸੂਸੀ ਦੇ ਕਥਿਤ ਦੋਸ਼ਾਂ ਤੋਂ ਬਾਅਦ ਕੀਤਾ ਗਿਆ ਹੈ। ਹਾਲਾਂਕਿ ਕੰਪਨੀ ਵਾਰ-ਵਾਰ ਇਸ ਤੋਂ ਇਨਕਾਰ ਕਰਦੀ ਰਹੀ ਹੈ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News