ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ ਇਮੀਗ੍ਰੇਸ਼ਨ ਨਿਯਮ

Tuesday, Jul 28, 2026 - 02:20 PM (IST)

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ ਇਮੀਗ੍ਰੇਸ਼ਨ ਨਿਯਮ

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਲਈ ਇਮੀਗ੍ਰੇਸ਼ਨ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਸਰਕਾਰ ਨੇ ਇਹ ਬਦਲਾਅ ਅਲਬਰਟਾ ਸੂਬੇ ਦੇ ਕੈਲਗਰੀ ਵਿੱਚ ਪੋਰਟੇਜ ਕਾਲਜ ਵਿਵਾਦ ਤੋਂ ਸਬਕ ਲੈਂਦੇ ਹੋਏ ਕੀਤੇ ਹਨ। ਇਮੀਗ੍ਰੇਸ਼ਨ ਸਬੰਧੀ ਨਵੇਂ ਨਿਯਮ ਸਭ ਤੋਂ ਵੱਧ ਭਾਰਤੀ ਖ਼ਾਸ ਕਰਕੇ ਪੰਜਾਬੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨਗੇ।

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਭ ਤੋਂ ਵੱਡੀ ਆਬਾਦੀ ਭਾਰਤ ਤੋਂ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (IRCC) ਨੇ ਸਟੱਡੀ ਪਰਮਿਟ ਅਤੇ ਪੋਸਟ-ਗ੍ਰੈਜੂਏਟ ਵਰਕ ਪਰਮਿਟ ਪ੍ਰੋਗਰਾਮ (PGWPP) ਦੇ ਪੁਰਾਣੇ ਨਿਯਮਾਂ ਨੂੰ ਰੱਦ ਕਰ ਦਿੱਤਾ ਹੈ। ਪੋਰਟੇਜ ਕਾਲਜ ਵਿਵਾਦ ਤੋਂ ਬਾਅਦ PGWPP ਯੋਗਤਾ ਅਤੇ ਕਾਲਜਾਂ ਦੇ ਅਨੁਪਾਲਨ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਇਸ ਵਿਵਾਦ ਵਿਚ 1500 ਭਾਰਤੀ  ਵਿਦਿਆਰਥੀਆਂ ਦੀਆਂ PGWPP ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। 

ਅੰਤਰਰਾਸਟਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ

ਹੁਣ ਇੰਟਰਨਸ਼ਿਪ ਜਾਂ ਕੋ-ਆਪ ਪਲੇਸਮੈਂਟ ਲਈ ਵੱਖ ਤੋਂ ਵਰਕ ਪਰਮਿਟ ਦੀ ਲੋੜ ਨਹੀਂ ਹੋਵੇਗੀ। ਵਿਦੇਸ਼ੀ ਕਾਮਿਆਂ ਲਈ ਬਿਨਾਂ ਸਟੱਡੀ ਪਰਮਿਟ ਪੜ੍ਹਾਈ ਦੀ ਅਸਥਾਈ ਛੋਟ ਖ਼ਤਮ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਕਿਸੇ ਵੀ ਵਿਦਿੱਅਕ ਪ੍ਰੋਗਰਾਮ ਵਿਚ ਦਾਖਲੇ ਤੋਂ ਪਹਿਲਾਂ ਸਟੱਡੀ ਪਰਮਿਟ ਲੈਣਾ ਲਾਜ਼ਮੀ ਹੋਵੇਗਾ। ਪਰਮਿਟ ਖ਼ਤਮ ਹੋਣ 'ਤੇ ਵਿਦਿਆਰਥੀ ਜਾਂ ਕਰਮਚਾਰੀ 90 ਦਿਨਾਂ ਦੇ ਅੰਦਰ ਮੌਜੂਦਾ ਸਟੇਟਸ ਨੂੰ ਵਿਜ਼ਟਰ ਸਟੇਟਸ ਵਿਚ ਬਦਲ ਕੇ ਕੈਨੇਡਾ ਵਿਚ ਰਹਿ ਸਕਦੇ ਹਨ। ਹਾਲਾਂਕਿ ਇਸ ਮਿਆਦ ਵਿਚ ਉਨ੍ਹਾਂ ਨੂੰ ਕੰਮ ਜਾਂ ਪੜ੍ਹਾਈ ਕਰਨ ਦੀ ਇਜ਼ਾਜਤ ਨਹੀਂ ਹੋਵੇਗੀ।

ਪੜ੍ਹੋ ਇਹ ਅਹਿਮ ਖ਼ਬਰ-   ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ

ਸਪਾਊਜ਼ਲ ਓਪਨ ਵਰਕ ਪਰਮਿਟ ਅਤੇ ਸਟੱਡੀ ਪਰਮਿਟ 'ਤੇ ਸੀਮਾਵਾਂ

ਸਰਕਾਰ ਨੇ ਸਪਾਊਜ਼ਲ ਓਪਨ ਵਰਕ ਪਰਮਿਟ ਲਈ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਹੈ। ਇਹ ਸਹੂਲਤ ਹੁਣ 16 ਮਹੀਨਿਆਂ ਦੀ ਪੋਸਟ ਗ੍ਰੈਜੂਏਟ ਡਿਗਰੀ ਜਾਂ ਚੁਣੇ ਹੋਏ ਕਿੱਤਾਮੁਖੀ ਕੋਰਸ ਕਰਨ ਵਾਲੇ ਵਿਦਿਆਰਥੀਆਂ ਦੇ ਜੀਵਨ ਸਾਥੀ ਤੱਕ ਸੀਮਿਤ ਹੋਵੇਗੀ। ਕੈਨੇਡੀਅਨ ਸਰਕਾਰ ਨੇ ਜਾਰੀ ਕੀਤੇ ਗਏ ਸਟੱਡੀ ਪਰਮਿਟਾਂ ਦੀ ਗਿਣਤੀ 'ਤੇ ਇੱਕ ਰਾਸ਼ਟਰੀ ਸੀਮਾ ਲਗਾਈ ਹੈ। ਨਵੇਂ ਬਿਨੈਕਾਰਾਂ ਨੂੰ ਆਪਣੀ ਅਰਜ਼ੀ ਦੇ ਨਾਲ ਇੱਕ ਸੂਬਾਈ ਤਸਦੀਕ ਪੱਤਰ ਜਮ੍ਹਾ ਕਰਨ ਦੀ ਲੋੜ ਹੋਵੇਗੀ।

ਇਮੀਗ੍ਰੇਸ਼ਨ ਮਾਹਰਾਂ ਨੇ ਕੈਨੇਡਾ ਵਿੱਚ ਪੜ੍ਹਾਈ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਨੂੰ ਅਰਜ਼ੀ ਦੇਣ ਤੋਂ ਪਹਿਲਾਂ ਨਵੀਨਤਮ IRCC ਜਾਣਕਾਰੀ ਨਾਲ ਆਪਣੇ ਕਾਲਜ, ਕੋਰਸ ਅਤੇ PGWPP ਯੋਗਤਾ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ ।ਇਹ ਜਾਂਚ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕੀਤੀ ਜਾਣੀ ਚਾਹੀਦੀ ਹੈ ਜਾਂਚ ਭਵਿੱਖ ਵਿੱਚ ਵੀਜ਼ਾ ਜਾਂ ਵਰਕ ਪਰਮਿਟ ਨਾਲ ਸਬੰਧਤ ਪਰੇਸ਼ਾਨੀਆਂ ਤੋਂ ਬਚਣ ਵਿੱਚ ਮਦਦ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News