ਵਿਸ਼ਵ ਭਰ ''ਚ ਕੋਰੋਨਾ ਪੀੜਤਾਂ ਦੀ ਗਿਣਤੀ 68 ਲੱਖ ਤੋਂ ਪਾਰ, ਕੈਨੇਡਾ ਦੇ ਇਸ ਸੂਬੇ ''ਚ ਹਨ ਸਭ ਤੋਂ ਵੱਧ ਮਾਮਲੇ

06/07/2020 10:02:54 AM

ਕਿਊਬਿਕ- ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਦੁਨੀਆ ਭਰ ਵਿਚ ਹੁਣ ਤੱਕ 68 ਲੱਖ ਤੋਂ ਵਧੇਰੇ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਹਨ ਅਤੇ ਹੁਣ ਤੱਕ ਕੁੱਲ 4 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਤੱਕ 68,91,213 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। 

ਕੈਨੇਡਾ ਦਾ ਕਿਊਬਿਕ ਬਣਿਆ ਕੋਰੋਨਾ ਦਾ ਗੜ੍ਹ-
ਕੈਨੇਡਾ ਵਿਚ ਹੁਣ ਤੱਕ 95 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਪੀੜਤਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇੱਥੇ 7,850 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਦੇ ਸੂਬਾ ਕਿਊਬਿਕ ਵਿਚ ਕੋਰੋਨਾ ਦੇ ਸਭ ਤੋਂ ਮਾਮਲੇ ਦਰਜ ਕੀਤੇ ਗਏ ਹਨ। ਇੱਥੇ ਹੁਣ ਤੱਕ 52,624 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ। ਉੱਥੇ ਹੀ ਓਂਟਾਰੀਓ ਵੀ ਪਿੱਛੇ ਨਹੀਂ ਹੈ, ਇੱਥੇ 30,202 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਅਲਬਰਟਾ ਵਿਚ 7,138 ਅਤੇ ਬ੍ਰਿਟਿਸ਼ ਕੋਲੰਬੀਆ ਵਿਚ 2,632 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਬਾਕੀ ਸੂਬਿਆਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਘੱਟ ਹੈ।

ਆਸਟ੍ਰੇਲੀਆ ਵਿਚ ਕੋਰੋਨਾ ਦੀ ਗਤੀ ਕਾਫੀ ਹੱਦ ਤੱਕ ਹੌਲੀ ਹੋ ਚੁੱਕੀ ਹੈ। ਇੱਥੇ 7,259 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਤੇ ਮੌਤਾਂ ਦਾ ਅੰਕੜਾ 102 'ਤੇ ਬਣਿਆ ਹੋਇਆ ਹੈ। 
ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਅਮਰੀਕਾ ਵਿਚ ਹੁਣ ਤੱਕ 19,20,061 ਲੋਕ ਕੋਰੋਨਾ ਦੀ ਲਪੇਟ ਵਿਚ ਹਨ, ਓਧਰ 1,09,791 ਲੋਕ ਕੋਰੋਨਾ ਕਾਰਨ ਜਾਨ ਗੁਆ ਚੁੱਕੇ ਹਨ। ਇੱਥੇ ਲੱਖਾਂ ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। 

ਅਮਰੀਕਾ ਤੋਂ ਬਾਅਦ ਬ੍ਰਾਜ਼ੀਲ, ਰੂਸ, ਬ੍ਰਿਟੇਨ ਅਤੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਭ ਤੋਂ ਵੱਧ ਹਨ। ਭਾਰਤ ਵਿਚ ਸਪੇਨ ਤੇ ਇਟਲੀ ਨਾਲੋਂ ਵੱਧ ਮਾਮਲੇ ਦਰਜ ਹੋਏ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। 


Lalita Mam

Content Editor

Related News