ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ, ਈ-ਮੇਲ ਭੇਜ ਕੀਤੀ ਇਹ ਮੰਗ

Saturday, Dec 14, 2024 - 11:28 AM (IST)

ਇੰਟਰਨੈਸ਼ਨਲ ਡੈਸਕ- ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਵਿਰੁੱਧ ਕੂਟਨੀਤਕ ਲੜਾਈ ਹਾਰਨ ਤੋਂ ਬਾਅਦ ਹੁਣ ਭਾਰਤੀਆਂ ਨੂੰ ਪ੍ਰੇਸ਼ਾਨ ਕਰਨ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੇ ਹਨ। ਇਸ ਸਿਲਸਿਲੇ ਵਿੱਚ ਹੁਣ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਈ-ਮੇਲ ਭੇਜ ਕੇ ਸਟੱਡੀ ਪਰਮਿਟ, ਵੀਜ਼ਾ ਅਤੇ ਵਿਦਿਅਕ ਰਿਕਾਰਡ, ਅਟੈਂਡੈਂਸ ਅਤੇ ਮਾਕਰਸ ਵਰਗੇ ਜ਼ਰੂਰੀ ਦਸਤਾਵੇਜ਼ ਦੁਬਾਰਾ ਜਮ੍ਹਾ ਕਰਨ ਲਈ ਕਿਹਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਵਿਚ ਦਹਿਸ਼ਤ ਫੈਲ ਗਈ ਹੈ। 

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਖੁੱਲ੍ਹੀ ਧਮਕੀ; ਪ੍ਰਵਾਸੀਆਂ ਨੂੰ ਵਾਪਸ ਨਾ ਲੈਣ ਵਾਲੇ ਦੇਸ਼ਾਂ ਨਾਲ ਕੋਈ ਕਾਰੋਬਾਰ ਨਹੀਂ

ਇਹ ਈਮੇਲ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਭੇਜੀਆਂ ਜਾ ਰਹੀਆਂ ਹਨ। ਕੁਝ ਵਿਦਿਆਰਥੀਆਂ ਦਾ ਵੀਜ਼ਾ ਪਰਮਿਟ ਸਿਰਫ 2 ਸਾਲਾਂ ਲਈ ਹੈ, ਇਸ ਲਈ ਇਹ ਵਿਦਿਆਰਥੀ ਬਹੁਤ ਡਰੇ ਹੋਏ ਹਨ ਕਿ ਸਰਕਾਰ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢ ਸਕਦੀ ਹੈ। ਇੱਕ ਵਿਦਿਆਰਥੀ ਨੇ ਦੱਸਿਆ ਕਿ ਸਰਕਾਰ ਨੇ ਸਾਡੇ ਤੋਂ ਸਾਰੇ ਦਸਤਾਵੇਜ਼ ਮੰਗੇ ਹਨ। ਇਸ ਵਿੱਚ ਹਾਜ਼ਰੀ, ਮਾਰਕਸ ਅਤੇ ਪਾਰਟ ਟਾਈਮ ਕੰਮ ਦਾ ਰਿਕਾਰਡ ਵੀ ਮੰਗਿਆ ਗਿਆ ਹੈ।  ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਇਸੇ ਤਰ੍ਹਾਂ ਦੀ ਈਮੇਲ ਭੇਜ ਕੇ ਵਿਦਿਆਰਥੀਆਂ ਨੂੰ IRCC ਦਫ਼ਤਰ ਜਾ ਕੇ ਤਸਦੀਕ ਕਰਵਾਉਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News