ਕੈਨੇਡਾ ਸਰਕਾਰ ਨੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਵਾਲੇ 7 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

10/29/2021 12:29:16 PM

ਨਵੀਂ ਦਿੱਲੀ (ਨੈਸ਼ਨਲ ਡੈਸਕ)- ਕੈਨੇਡਾ ਸਰਕਾਰ ਨੇ ਦੇਸ਼ ਵਿਚ ਪੰਜਾਬੀ ਵਿਦਿਆਰਥੀਆਂ ਦੀਆਂ ਅਪਰਾਧਿਕ ਸਰਗਰਮੀਆਂ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਸਰਕਾਰ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਭੇਜਣ ਦਾ ਫ਼ੈਸਲਾ ਲਿਆ ਹੈ ਜੋ ਸ਼ਰਾਬ ਪੀ ਕੇ ਮਾਰਕੁੱਟ ਕਰਦੇ ਹਨ। ਇਸੇ ਕੜੀ ਵਿਚ ਕੈਨੇਡਾ ਸਰਕਾਰ ਨੇ ਮਾਰਕੁੱਟ ਵਿਚ ਸ਼ਾਮਲ 7 ਵਿਦਿਆਰਥੀਆਂ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ ਹੈ। ਟਰੂਡੋ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਤੋਂ ਪੜ੍ਹਨ ਆਏ ਵਿਦਿਆਰਥੀਆਂ ਦੇ ਕਾਰਨ ਦੇਸ਼ ਵਿਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਜੋ ਇਕ ਗੰਭੀਰ ਵਿਸ਼ਾ ਹੈ। ਉਥੇ ਹੀ ਭਾਰਤ ਸਰਕਾਰ ਵੱਲੋਂ ਭਾਰਤ-ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਰਹਿ ਰਹੇ ਕੁਝ ਭਾਰਤੀ ਮੂਲ ਦੇ ਨਾਗਰਿਕਾਂ ਦੇ ਲੰਬੀ ਮਿਆਦ ਦੇ ਵੀਜ਼ਾ ਅਤੇ ਓ. ਸੀ. ਆਈ. ਕਾਰਡ ਰੱਦ ਕੀਤੇ ਗਏ ਹਨ। ਇਕ ਮੀਡੀਆ ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਕਿਸਾਨ ਪ੍ਰਦਰਸ਼ਨ ਦੀ ਆੜ ਵਿਚ ਜੋ ਭਾਰਤ-ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹਨ, ਉਨ੍ਹਾਂ ਲੋਕਾਂ ਦੇ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਸਾਂਝੀ ਕਰਨ ਵਾਲੇ ਅਧਿਕਾਰੀ ਨੇ ਰੱਦ ਵੀਜ਼ਾ ਅਤੇ ਓ. ਸੀ. ਆਈ. ਕਾਰਡ ਦੀ ਕੁਲ ਗਿਣਤੀ ਨਹੀਂ ਦੱਸੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਭਾਰਤ ਵਿਰੋਧੀ ਸਰਗਰਮੀਆਂ ਕਰਨ ਵਾਲੇ ਕੈਨੇਡਾ ਅਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਦੇ ਵੀਜ਼ਾ, OCI ਕਾਰਡ ਰੱਦ

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਭਾਰਤੀ ਦੂਤਘਰ ਅਜਿਹੇ ਭਾਰਤੀ ਮੂਲ ਦੇ ਨਾਗਰਿਕਾਂ ’ਤੇ ਨਜ਼ਰ ਰੱਖ ਰਹੇ ਹਨ, ਨਾਲ ਹੀ ਅਜਿਹੇ ਭਾਰਤੀ ਵਿਦਿਆਰਥੀਆਂ ’ਤੇ ਵੀ ਨਜ਼ਰ ਰੱਖ ਰਹੇ ਹਨ ਜੋ ਦੂਸਰੇ ਦੇਸ਼ਾਂ ਵਿਚ ਭਾਰਤ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੋ ਰਹੇ ਹਨ। ਇਕ ਉੱਚ ਸੂਤਰ ਨੇ ਕਿਹਾ ਕਿ ਦੂਸਰੇ ਦੇਸ਼ਾਂ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀ, ਜੋ ਭਾਰਤ ਵਿਰੋਧੀ ਸਰਗਰਮੀਆਂ ਵਿਚ ਅਤੇ ਭਾਰਤੀ ਦੂਤਘਰ ਦੇ ਕੰਪਲੈਕਸ ਦੇ ਬਾਹਰ ਅਜਿਹੇ ਭਾਰਤ ਵਿਰੋਧੀ ਪ੍ਰਦਰਸ਼ਨ ਵਿਚ ਸ਼ਾਮਲ ਹੁੰਦੇ ਹਨ, ਉਨ੍ਹਾਂ ’ਤੇ ਭਾਰਤੀ ਮਿਸ਼ਨ ਦੀ ਨਜ਼ਰ ਹੈ। ਸੂਤਰਾਂ ਨੇ ਕਿਹਾ ਕਿ ਕੁਝ ਦਰਜਨ ਅਜਿਹੇ ਲੋਕਾਂ ਦੀ ਪਛਾਣ ਵੀ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਜੇਕਰ ਉਹ ਭਾਰਤ ਯਾਤਰਾ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਉਥੋਂ ਵਾਪਸ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਜਾਏਗਾ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: ਸਿੰਗਾਪੁਰ ਨੇ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਲਈ ਖੋਲ੍ਹੀਆਂ ਆਪਣੀਆਂ ਸਰਹੱਦਾਂ

ਕੈਨੇਡਾ ਵਿਚ ਪੰਜਾਬੀਆਂ ਦੇ ਸੰਗਠਿਤ ਅਪਰਾਧ ਦਾ ਭਾਂਡਾ ਭੱਜਿਆ, ਟਰੱਕ ਅਤੇ ਮਾਲ ਦੀ ਕਰ ਰਹੇ ਸਨ ਚੋਰੀ
ਬੀਤੇ ਦਿਨ ਕੈਨੇਡਾ ਦੇ ਵਪਾਰਕ ਆਟੋ ਅਪਰਾਧ ਬਿਊਰੋ ਦੇ ਅਧਿਕਾਰੀਆਂ ਨੇ ਪੂਰੇ ਦੱਖਣੀ ਓਂਟਾਰੀਓ ਵਿਚ ਕਈ ਅਦਾਲਤਾਂ ਵਿਚ ਟਰੈਕਟਰ, ਟਰੇਲਰ ਅਤੇ ਲੋਡ ਚੋਰੀ ਲਈ ਜ਼ਿੰਮੇਵਾਰ ਇਕ ਸਮੂਹ ਦਾ ਪਰਦਾਫਾਸ਼ ਕੀਤਾ ਹੈ। ਅਪ੍ਰੈਲ 2021 ਵਿਚ ਸ਼ੁਰੂ ਹੋਈ ਇਕ ਲੰਬੀ ਜਾਂਚ ਤੋਂ ਬਾਅਦ ਜਾਂਚਕਰਤਾਵਾਂ ਨੇ ਪੀਲ ਖੇਤਰ, ਗ੍ਰੇਟਰ ਟੋਰੰਟੋ ਅਤੇ ਨੇੜੇ-ਤੇੜੇ ਦੇ ਹੋਰ ਸ਼ਹਿਰਾਂ ਵਿਚ ਸੰਚਾਲਿਤ ਇਕ ਸੰਗਠਿਤ ਅਪਰਾਧ ਸਮੂਹ ’ਤੇ ਧਿਆਨ ਕੇਂਦਰਿਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਸੀ। ਇਸੇ ਤਹਿਤ ਬ੍ਰੈਂਪਟਨ ਦੇ 39 ਸਾਲਾ ਧਾਰਵੰਤ ਗਿਲ, ਬ੍ਰੈਂਪਟਨ ਦੇ 25 ਸਾਲਾ ਰਵਨੀਤ ਬਰਾੜ ਅਤੇ ਬ੍ਰੈਂਪਟਨ ਦੇ 23 ਸਾਲਾ ਦੇਵੇਸ਼ ਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ੱਕੀ ਲੋਕ ਟਰੈਕਟਰ ਅਤੇ ਖਾਲੀ ਕਾਰਗੋ ਟਰੇਲਰਾਂ ਦੀ ਚੋਰੀ ਕਰਦੇ ਸਨ ਅਤੇ ਫਿਰ ਲਾਜਿਸਟਿਕ ਕੰਪਨੀਆਂ, ਫਰੇਟ ਫਾਰਵਰਡਰਸ ਅਤੇ ਵੱਖ-ਵੱਖ ਹੋਰ ਵਪਾਰਕ ਜਾਇਦਾਦਾਂ ਦੀ ਚੋਰੀ ਕਰਦੇ ਸਨ ਜਿਥੇ ਵੱਖ-ਵੱਖ ਕਾਰਗੋ ਦੇ ਲੋਡੇਡ ਟਰੇਲਰ ਹੁੰਦੇ ਸਨ। ਸ਼ੱਕੀਆਂ ਨੇ ਚੋਰੀ ਕੀਤੀ ਜਾਇਦਾਦ ਨੂੰ ਓਦੋਂ ਤੱਕ ਲੁਕਾਉਣ ਲਈ ਗ੍ਰੇਟਰ ਟੋਰੰਟੋ ਖੇਤਰ ਵਿਚ ਭੰਡਾਰ ਸਹੂਲਤਾਂ ਦੀ ਵਰਤੋਂ ਕੀਤੀ ਜਦੋਂ ਤੱਕ ਕਿ ਇਸਨੂੰ ਖਰੀਦਾਰਾਂ ਨੂੰ ਵੇਚਿਆ ਨਹੀਂ ਜਾ ਸਕਿਆ। 27 ਅਕਤੂਬਰ ਨੂੰ ਸੰਗਠਿਤ ਅਪਰਾਧ ਸਮੂਹ ਦੇ ਤਿੰਨ ਸ਼ੱਕੀਆਂ ਨੂੰ ਉਨ੍ਹਾਂ ਦੀਆਂ ਰਿਹਾਇਸ਼ਾਂ ’ਤੇ ਤਲਾਸ਼ੀ ਵਾਰੰਟ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਲਗਭਗ 4 ਮਿਲੀਅਨ ਡਾਲਰ ਮੁੱਲ ਦੇ 20 ਚੋਰੀ ਕੀਤੇ ਗਏ ਕਾਰਗੋ ਲੋਡ, ਟਰੈਕਟਰ ਅਤੇ ਟਰੇਲਰ ਬਰਾਮਦ ਕੀਤੇ ਗਏ। ਇਕਵਿਟ ਐਸੋਸੀਏਸ਼ਨ ਨਾਲ ਸਾਂਝੇਦਾਰੀ ਦੇ ਨਤੀਜੇ ਵਜੋਂ ਚੋਰੀ ਦੇ ਕਈ ਸਾਮਾਨ ਉਨ੍ਹਾਂ ਦੇ ਮਾਲਕਾਂ ਨੂੰ ਸਫ਼ਲਤਾਪੂਰਵਕ ਵਾਪਸ ਕਰ ਦਿੱਤੇ ਗਏ।

ਇਹ ਵੀ ਪੜ੍ਹੋ : ਕੈਨੇਡਾ ਪੁਲਸ ਵੱਲੋਂ ਦਸਤਾਰ ਨਾਲ ਨੌਜਵਾਨ ਦੀ ਜਾਨ ਬਚਾਉਣ ਵਾਲੇ 5 ਪੰਜਾਬੀ ਸਨਮਾਨਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News