ਕੈਨੇਡਾ ਨੇ ਭਾਰਤ ਲਈ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ

Tuesday, Aug 10, 2021 - 04:17 PM (IST)

ਟੋਰਾਂਟੋ (ਵਾਰਤਾ) : ਕੈਨੇਡਾ ਨੇ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਮੱਦੇਨਜ਼ਰ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ ’ਤੇ ਲਗਾਈ ਪਾਬੰਦੀ ਨੂੰ 21 ਸਤੰਬਰ ਤੱਕ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ: ਕਬਜ਼ੇ ਵਾਲੇ ਇਲਾਕਿਆਂ ’ਚ ਤਾਲਿਬਾਨੀ ਰਾਜ ਸ਼ੁਰੂ, ਕੁੜੀਆਂ ਨੂੰ ਅਗਵਾ ਕਰ ਕੇ ਲੜਾਕਿਆਂ ਨਾਲ ਕਰਵਾ ਰਹੇ ਜ਼ਬਰੀ ਵਿਆਹ

ਕੈਨੇਡਾ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ ਬਿਆਨ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ, ‘ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੀ ਤਾਜ਼ਾ ਜਨਤਕ ਸਿਹਤ ਸਲਾਹ ਦੇ ਆਧਾਂਰ ’ਤੇ ਕੈਨੇਡਾ ਟਰਾਂਸਪੋਰਟ ਵਿਭਾਗ ਨੋਟਿਸ ਟੂ ਏਅਰਮੈਨ ਦਾ ਵਿਸਥਾਰ ਕਰ ਰਿਹਾ ਹੈ, ਜਿਸ ਤਹਿਤ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਵਪਾਰਕ ਅਤੇ ਨਿੱਜੀ ਉਡਾਣਾਂ ’ਤੇ 21 ਸਤੰਬਰ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।’

ਇਹ ਵੀ ਪੜ੍ਹੋ: ਵੱਡਾ ਝਟਕਾ: ਭਾਰਤ ਤੋਂ UAE ਦੀਆਂ ਹਵਾਈ ਟਿਕਟਾਂ 50 ਫ਼ੀਸਦੀ ਹੋਈਆਂ ਮਹਿੰਗੀਆਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News