ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

07/20/2021 10:38:54 AM

ਟੋਰਾਂਟੋ: ਕੈਨੇਡਾ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ 30 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ। ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਅਤੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਵੱਧਦੇ ਮਾਮਲਿਆਂ ਕਾਰਨ ਕੈਨੇਡਾ ਵਿਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਜਾਣ ਦੇ ਬਾਅਦ ਤੋਂ ਇਹ ਚੌਥੀ ਵਾਰ ਹੈ ਜਦੋਂ ਪਾਬੰਦੀ ਨੂੰ ਵਧਾਇਆ ਗਿਆ ਹੈ।

ਇਹ ਵੀ ਪੜ੍ਹੋ: ਚੀਨ ’ਚ ਪਿਤਾ ਦੀ ਹੈਵਾਨੀਅਤ, ਪ੍ਰੇਮਿਕਾ ਲਈ ਆਪਣੇ 2 ਬੱਚਿਆਂ ਨੂੰ 15ਵੀਂ ਮੰਜ਼ਲ ਤੋਂ ਹੇਠਾਂ ਸੁੱਟਿਆ

PunjabKesari

ਹੈਲਥ ਕੈਨੇਡਾ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਬੰਦੀ ਦਾ ਵਿਸਤਾਰ ਜਨਤਕ ਸਿਹਤ ਸਲਾਹ ’ਤੇ ਆਧਾਰਤ ਸੀ। ਨਾਲ ਹੀ ਕੈਨੇਡਾ ਨੇ ਇਨਡਾਇਰੈਕਟ ਰੂਟ ਜ਼ਰੀਏ ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਤੀਜੇ ਦੇਸ਼ ਦੇ ਪ੍ਰੀ ਡਿਪਾਰਚਰ ਕੋਵਿਡ-19 ਟੈਸਟ ਨਾਲ ਸਬੰਧਤ ਜ਼ਰੂਰਤ ਨੂੰ ਵੀ ਵਧਾ ਦਿੱਤਾ ਹੈ। ਕੈਨੇਡਾ ਲਈ ਰਵਾਨਗੀ ਦੇ ਦੂਜੇ ਬਿੰਦੂ ’ਤੇ ਜੁੜਨ ਵਾਲੇ ਭਾਰਤ ਦੇ ਯਾਤਰੀਆਂ ਨੂੰ ਕੈਨੇਡਾ ਲਈ ਆਪਣੀ ਯਾਤਰਾ ਜਾਰੀ ਰੱਖਣ ਤੋਂ ਪਹਿਲਾਂ ਇਕ ਜ਼ਰੂਰੀ ਪ੍ਰੀ ਡਿਪਾਰਚਰ ਕੋਵਿਡ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਦੀ ਜ਼ਰੂਰਤ ਹੋਵੇਗੀ। ਇਹ ਐਲਾਨ ਉਦੋਂ ਹੋਇਆ ਹੈ, ਜਦੋਂ ਕੈਨੇਡਾ ਨੇ ਦੇਸ਼ ਵਿਚ ਯਾਤਰਾ ਪਾਬੰਦੀਆਂ ਵਿਚ ਢਿੱਲ ਦੇਣ ਦੇ ਉਪਾਵਾਂ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਸਾਵਧਾਨ; ਕੋਵਿਡ ਅਜੇ ਰੁਕਿਆ ਨਹੀਂ ਤੇ 18 ਸਾਲਾਂ ਬਾਅਦ ਮੰਕੀ ਪਾਕਸ ਵਾਇਰਸ ਨੇ ਫਿਰ ਦਿੱਤੀ ਦਸਤਕ

ਨੋਟ: ਕੈਨੇਡਾ ਵੱਲੋਂ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਵਧਾਉਣ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News