ਕੈਨੇਡਾ ਦੇ ਵੱਖ-ਵੱਖ ਹਿੱਸਿਆਂ ''ਚ ਕਿਸਾਨਾਂ ਦੇ ਹੱਕ ''ਚ ਰੋਸ ਮੁਜ਼ਾਹਰਿਆਂ ਦਾ ਸਿਲਸਿਲਾ ਜਾਰੀ

12/06/2020 6:05:48 PM

ਨਿਊਯਾਰਕ/ ਓਂਟਾਰੀੳ (ਰਾਜ ਗੋਗਨਾ): ਭਾਰਤ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹਿਮਾਇਤ ਦੇਣ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵੱਖ-ਵੱਖ ਥਾਵਾਂ 'ਤੇ ਲਗਾਤਾਰ ਰੋਸ ਮੁਜ਼ਾਹਰੇ ਚੱਲ ਰਹੇ ਹਨ। ਜੇਕਰ ਓਂਟਾਰੀੳ ਦੀ ਗੱਲ ਕੀਤੀ ਜਾਵੇ ਤਾਂ ਅੱਜ ਬਰੈਂਪਟਨ, ਟੋਰਾਂਟੋ ਹੈਮਿਲਟਨ, ਲੰਡਨ ਸਮੇਤ ਕਈ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਤੇ ਕਾਰ ਰੈਲੀਆਂ ਹੋਣ ਦੀਆਂ ਖ਼ਬਰਾਂ ਹਨ, ਜਿਸ ਵਿੱਚ ਲੋਕਾਂ ਦੀ ਹਾਜ਼ਰੀ ਭਰਵੀਂ ਰਹੀ ਹੈ। 

PunjabKesari

ਕੱਲ ਉਟਾਵਾ ਵਿਖੇ ਭਾਰਤੀ ਸਫਾਰਤਖਾਨੇ ਅੱਗੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਸੀ। ਇਸੇ ਤਰ੍ਹਾਂ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਮੁਜ਼ਾਹਰੇ ਵੀ ਲਗਾਤਾਰ ਹੋ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਇਹੋ ਜਿਹੇ ਹੀ ਰੋਸ ਮੁਜ਼ਾਹਰੇ ਹੋਰ ਕੀਤੇ ਜਾਣ ਦੀਆਂ ਵੀ ਖ਼ਬਰਾਂ ਹਨ। ਬਜ਼ੁਰਗਾਂ ਦੇ ਨਾਲ-ਨਾਲ ਨੌਜਵਾਨਾਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਲੋਕ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਹੱਲ ਹੋਵੇ ਤੇ ਕਿਸਾਨਾਂ ਨੂੰ ਇਨਸਾਫ ਮਿਲੇ।

PunjabKesari

ਇਨ੍ਹਾਂ ਰੋਸ ਮੁਜ਼ਾਹਰਿਆਂ ਦੀ ਕੈਨੇਡਾ ਦੇ ਮੈਨ ਸਟਰੀਮ ਮੀਡੀਏ ਵਿੱਚ ਲਗਾਤਾਰ ਕਵਰੇਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹੋ ਜਿਹਾ ਹੀ ਮਾਹੌਲ ਅਮਰੀਕਾ ਵਿੱਚ ਵੀ ਹੈ ਜਿੱਥੇ ਵੀ ਪੰਜਾਬੀਆਂ ਦੀ ਗਿਣਤੀ ਚੰਗੀ ਹੈ ਉੱਥੋਂ ਹੀ ਇਹੋ ਜਿਹੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ।

ਨੋਟ- ਕੈਨੇਡਾ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਚੱਲ ਰਹੇ ਮੁਜ਼ਾਹਰਿਆਂ ਸੰਬੰਧੀ ਦੱਸੋ ਆਪਣੀ ਰਾਏ। 


Vandana

Content Editor

Related News