Canada ਵੱਲੋਂ ਪੰਜਾਬੀਆਂ ਨੂੰ ਇਕ ਹੋਰ ਝਟਕਾ

Sunday, Nov 24, 2024 - 10:50 AM (IST)

ਟੋਰਾਂਟੋ: ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments, LMIs)  ਵੀ ਬੰਦ ਕੀਤਾ ਜਾ ਰਿਹਾ ਹੈ। ਜੀ ਹਾਂ, ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਹੈ ਕਿ ਕੈਨੇਡੀਅਨ ਪੀ.ਆਰ. ਲਈ ਐਲ.ਐਮ.ਆਈ.ਏ. ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ ਐਲ.ਐਮ.ਆਈ.ਏ. ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਵੇਲੇ ਬਿਨੈਕਾਰ ਇੱਕ ਐਲ.ਐਮ.ਆਈ.ਏ ਲਈ 50 ਅੰਕ ਜਾਂ ਐਕਸਪ੍ਰੈਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੀਆਂ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ।

ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਬਗੈਰ ਲਾਇਸੰਸ ਤੋਂ ਕੰਮ ਕਰ ਰਹੇ ਇਮੀਗ੍ਰੇਸ਼ਨ ਸਲਾਹਕਾਰ ਇਸ ਦਾ ਸਭ ਤੋਂ ਵੱਧ ਫ਼ਾਇਦਾ ਉਠਾ ਰਹੇ ਹਨ ਅਤੇ ਪੰਜਾਬੀ ਨੌਜਵਾਨਾਂ ਨੂੰ ਐਲ.ਐਮ.ਆਈ.ਏ. ਰਾਹੀਂ ਪੱਕਾ ਕਰਵਾਉਣ ਦਾ ਲਾਰਾ ਲਾਇਆ ਜਾਂਦਾ ਹੈ।

ਪੱਕੇ ਹੋਣ ਦਾ ਰਾਹ ਐਲ.ਐਮ.ਆਈ.ਏ. ਵੀ ਹੋਵੇਗਾ ਬੰਦ 

ਸੋਸ਼ਲ ਮੀਡੀਆ ’ਤੇ ਠੱਗ ਏਜੰਟਾਂ ਵੱਲੋਂ ਐਲ.ਐਮ.ਆਈ.ਏ. ਰਾਹੀਂ ਯਕੀਨੀ ਪੀ.ਆਰ. ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਫਰਜ਼ੀ ਨੌਕਰੀਆਂ ਲਈ ਐਲ.ਐਮ.ਆਈ.ਏ. ਤਿਆਰ ਕਰਵਾਏ ਜਾਂਦੇ ਹਨ ਅਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀ.ਆਰ. ਲਈ ਸੀ.ਆਰ.ਐਸ. ਸਕੋਰ 500 ਤੋਂ ਉਤੇ ਚੱਲ ਰਿਹਾ ਹੈ ਅਤੇ ਐਲ.ਐਮ.ਆਈ.ਏ. ਦਾ 50 ਵਾਧੂ ਅੰਕ ਪੀ.ਆਰ. ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਦੀ ਚੋਣ ਵਿਵਸਥਾ ਦੇ ਮੁਰੀਦ ਹੋਏ Musk, ਕੈਲੀਫੋਰਨੀਆ ਬਾਰੇ ਕਹੀ ਇਹ ਗੱਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ ਕੌਮਾਂਤਰੀ ਵਿਦਿਆਰਥੀਆਂ ਨੂੰ ਦਿਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ। ਮਾਰਕ ਮਿਲਰ ਨੇ ਵਰਕ ਪਰਮਿਟ ਦੀ ਮਿਆਦ ਵਿਚ ਵਾਧਾ ਕਰਨ ਲਈ ਬਰੈਂਪਟਨ ਵਿਖੇ ਪੱਕੇ ਰੋਸ ਧਰਨੇ ’ਤੇ ਬੈਠੇ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਟੱਡੀ ਵੀਜ਼ਾ ਤੋਂ ਕੈਨੇਡੀਅਨ ਪੀ.ਆਰ. ਤੱਕ ਪਹੁੰਚਣ ਦਾ ਕੋਈ ਸੌਖਾ ਰਾਹ ਨਹੀਂ। ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀ.ਆਰ. ਹਾਸਲ ਕਰ ਲਵੇਗਾ। ਮਾਰਕ ਮਿਲਰ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਵਿਦਿਆਰਥੀਆਂ ਲਈ ਕਈ ਹਾਂ ਪੱਖੀ ਐਲਾਨ ਵੀ ਕੀਤੇ ਗਏ ਜਿਨ੍ਹਾਂ ਤਹਿਤ ਹਫ਼ਤੇ ਵਿਚ ਕੰਮ ਦਾ ਸਮਾਂ 20 ਘੰਟੇ ਤੋਂ ਵਧਾ ਕੇ 24 ਘੰਟੇ ਕਰ ਦਿਤਾ ਗਿਆ ਪਰ ਇਸ ਦੇ ਨਾਲ ਹੀ ਕਾਲਜ ਬਦਲਣ ਦੀ ਸੂਰਤ ਵਿਚ ਨਵੇਂ ਸਿਰੇ ਤੋਂ ਸਟੱਡੀ ਵੀਜ਼ਾ ਅਰਜ਼ੀ ਦਾਖਲ ਕਰਨ ਦਾ ਨਿਯਮ ਵੀ ਲਾਗੂ ਕਰ ਦਿਤਾ ਗਿਆ।

ਇਮੀਗ੍ਰੇਸ਼ਨ ਮੰਤਰੀ ਨੇ ਕਰ ਦਿਤੇ ਵੱਡੇ ਖੁਲਾਸੇ 

ਇੱਥੇ ਦੱਸਣਾ ਬਣਦਾ ਹੈ ਕਿ ਮੌਜੂਦਾ ਵਰ੍ਹੇ ਦੌਰਾਨ 14 ਹਜ਼ਾਰ ਕੌਮਾਂਤਰੀ ਵਿਦਿਆਰਥੀ ਕੈਨੇਡਾ ਵਿਚ ਸ਼ਰਨ ਦਾ ਦਾਅਵਾ ਕਰ ਚੁੱਕੇ ਹਨ ਅਤੇ ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੂਜੇ ਪਾਸੇ ਕੈਨੇਡਾ ਵਿਚ ਆਰਜ਼ੀ ਵੀਜ਼ਾ ’ਤੇ ਮੌਜੂਦ ਲੋਕਾਂ ਦੀ ਗਿਣਤੀ 30 ਲੱਖ ਤੋਂ ਟੱਪ ਚੁੱਕੀ ਹੈ ਅਤੇ ਫੈਡਰਲ ਸਰਕਾਰ ਇਸ ਵਿਚ ਵੱਡੀ ਕਟੌਤੀ ਕਰਨਾ ਚਾਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News