ਕੈਨੇਡਾ ਸਰਕਾਰ ਦਾ ਅਹਿਮ ਫ਼ੈਸਲਾ, ਫੈਮਿਲੀ ਤੇ ਸਪਾਊਸ ਵੀਜ਼ਾ ਲੈਣ ਵਾਲਿਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ
Thursday, Jun 01, 2023 - 03:17 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਪ੍ਰਕਿਰਿਆ ਵਿਚ ਸੁਧਾਰ ਕਰਦਿਆਂ ਖੁਸ਼ਖ਼ਬਰੀ ਦਿੱਤੀ ਹੈ। ਕੈਨੇਡਾ ਨੇ ਵੱਖ-ਵੱਖ ਦੇਸ਼ਾਂ 'ਚ ਰਹਿ ਰਹੇ ਪਰਿਵਾਰਾਂ ਨੂੰ ਕੈਨੇਡਾ 'ਚ ਇਕੱਠੇ ਕਰਨ ਲਈ ਫੈਮਿਲੀ ਵੀਜ਼ਿਆਂ ਦੀ ਪ੍ਰਕਿਰਿਆ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਸਪਾਊਸ ਵੀਜ਼ਾ ਸ਼੍ਰੇਣੀ ਵਿੱਚ ਪਤੀ-ਪਤਨੀ ਲਈ ਅਤੇ ਪਤਨੀ-ਪਤੀ ਲਈ ਅਰਜ਼ੀ ਦੇਣਗੇ ਤਾਂ 30 ਦਿਨਾਂ ਵਿੱਚ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫੈਮਿਲੀ ਵੀਜ਼ਾ ਸ਼੍ਰੇਣੀ ਵਿੱਚ ਕੈਨੇਡਾ ਤੋਂ ਬਾਹਰ ਰਹਿ ਰਹੇ ਬੱਚਿਆਂ ਦੀਆਂ ਵੀਜ਼ਾ ਅਰਜ਼ੀਆਂ ’ਤੇ ਵੀ 30 ਦਿਨਾਂ ਵਿੱਚ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।ਬੀਤੇ ਮਹੀਨਿਆਂ ਵਿਚ ਅਜਿਹੇ ਵੀਜ਼ਿਆਂ ਨੂੰ ਪਾਸ ਕਰਨ ਦੀ ਦਰ 98 ਫੀਸਦੀ ਤੋਂ ਉਪਰ ਰਹੀ।
ਪੜ੍ਹੋ ਇਹ ਅਹਿਮ ਖ਼ਬਰ-ਹਰ 'ਸਿਗਰਟ' 'ਤੇ ਹੋਵੇਗੀ ਸਿਹਤ ਸਬੰਧੀ ਚੇਤਾਵਨੀ, ਅਜਿਹਾ ਕਰਨ ਵਾਲਾ ਪਹਿਲਾ ਦੇਸ਼ ਬਣਿਆ ਕੈਨੇਡਾ
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਹੋਰ ਸਟਾਫ਼ ਭਰਤੀ ਕਰਨ ਦੇ ਨਾਲ-ਨਾਲ ਵੀਜ਼ਾ ਪ੍ਰਕਿਰਿਆ ਵਿੱਚ AI ਸਮੇਤ ਨਵੀਂ ਤਕਨੀਕ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਵੀਜ਼ਾ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਇਕੱਠੇ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਦੇ ਨਾਲ ਹੀ ਜੀਵਨਸਾਥੀ ਅਤੇ ਪਰਿਵਾਰਕ ਸ਼੍ਰੇਣੀ ਵਿੱਚ ਇਮੀਗ੍ਰੇਸ਼ਨ ਲਈ ਨਵਾਂ ਓਪਨ ਵਰਕ ਪਰਮਿਟ ਸ਼ੁਰੂ ਹੋਵੇਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਿਦਓ ਰਾਏ।