ਅਰਸ਼ ਡੱਲਾ ਨੂੰ ਕੈਨੇਡਾ ਨੇ ਦਿੱਤੀ ਜ਼ਮਾਨਤ

Sunday, Dec 01, 2024 - 09:09 AM (IST)

ਅਰਸ਼ ਡੱਲਾ ਨੂੰ ਕੈਨੇਡਾ ਨੇ ਦਿੱਤੀ ਜ਼ਮਾਨਤ

ਟੋਰਾਂਟੋ (ਇੰਟ.)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਖਾਲਿਸਤਾਨੀਆਂ ਨਾਲ ਦੋਸਤੀ ਇਕ ਵਾਰ ਫਿਰ ਚਰਚਾ ’ਚ ਹੈ। ਭਾਰਤੀ ਸੁਰੱਖਿਆ ਏਜੰਸੀਆਂ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਸਿਰਫ਼ 30 ਹਜ਼ਾਰ ਡਾਲਰ ਦੇ ਨਿੱਜੀ ਮੁਚੱਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਹਿੰਸਾ ਦੌਰਾਨ ਪਾਰਟੀ 'ਚ ਨੱਚਦੇ ਰਹੇ PM ਟਰੂਡੋ, ਵੀਡੀਓ ਵਾਇਰਲ

ਅਰਸ਼ ਡੱਲਾ ਖ਼ਿਲਾਫ ਭਾਰਤ ਵਿਚ 70 ਤੋਂ ਵੱਧ ਕੇਸ ਦਰਜ ਹਨ, ਜਿਨ੍ਹਾਂ ਵਿਚ ਕਈਆਂ ’ਤੇ ਕਤਲ ਅਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਹਨ। ਇਸ ਫੈਸਲੇ ਨੇ ਕੈਨੇਡਾ ਵਿਚ ਖਾਲਿਸਤਾਨ ਪੱਖੀ ਅੱਤਵਾਦੀਆਂ ਪ੍ਰਤੀ ਹਮਦਰਦੀ ਇਕ ਵਾਰ ਫਿਰ ਉਜਾਗਰ ਕਰ ਦਿੱਤੀ ਹੈ। ਅਰਸ਼ ਡੱਲਾ, ਜੋ ਕਿ ਕਦੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਸੀ, ਹੁਣ ਆਪਣੇ ਪੁਰਾਣੇ ਸਾਥੀਆਂ ਨੂੰ ਜਾਨ ਦਾ ਦੁਸ਼ਮਣ ਬਣਾ ਬੈਠਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ, 2025 ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News