ਕੈਨੇਡਾ : ਔਰਤ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਹਰਪ੍ਰੀਤ ਬਰਾੜ ਗ੍ਰਿਫ਼ਤਾਰ

Friday, Nov 04, 2022 - 04:12 PM (IST)

ਕੈਨੇਡਾ : ਔਰਤ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਹਰਪ੍ਰੀਤ ਬਰਾੜ ਗ੍ਰਿਫ਼ਤਾਰ

ਟੋਰਾਂਟੋ (ਬਿਊਰੋ): ਕੈਨੇਡਾ ਦੇ ਟੋਰਾਂਟੋ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਦੇ ਸਬੰਧ ਵਿੱਚ ਬਰੈਂਪਟਨ ਦੇ ਇੱਕ 24 ਸਾਲਾ ਵਿਅਕਤੀ 'ਤੇ ਦੋਸ਼ ਲਗਾਇਆ ਗਿਆ ਹੈ।ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ 30 ਅਕਤੂਬਰ ਨੂੰ ਇੱਕ ਔਰਤ ਨੇ ਰਾਈਡ-ਸ਼ੇਅਰਿੰਗ ਐਪ ਤੋਂ ਕਿਤੇ ਜਾਣ ਲਈ ਬੁਕਿੰਗ ਕੀਤੀ।ਪੁਲਸ ਨੇ ਦੱਸਿਆ ਕਿ ਯਾਤਰਾ ਦੌਰਾਨ ਔਰਤ ਸੌਂ ਗਈ।
ਅਧਿਕਾਰੀਆਂ ਨੇ ਕਿਹਾ ਕਿ ਯਾਤਰਾ ਦੌਰਾਨ ਉਸ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ-ਖਤਰਾ! ਧਰਤੀ ਵੱਲ ਆ ਰਿਹੈ 10-ਮੰਜ਼ਿਲਾ ਇਮਾਰਤ ਦੇ ਆਕਾਰ ਦਾ ਚੀਨੀ ਰਾਕੇਟ, ਅਲਰਟ 'ਤੇ ਵਿਗਿਆਨੀ

ਪੁਲਸ ਨੇ ਦੱਸਿਆ ਕਿ 30 ਅਕਤੂਬਰ ਨੂੰ ਬਰੈਂਪਟਨ ਤੋਂ 24 ਸਾਲਾ ਹਰਪ੍ਰੀਤ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਉਸ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।ਪੁਲਸ ਨੇ ਕਿਹਾ ਕਿ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਹੋਰ ਵੀ ਪੀੜਤ ਹੋ ਸਕਦੇ ਹਨ।ਕਿਸੇ ਵੀ ਵਿਅਕਤੀ ਨੂੰ ਇਸ ਸਬੰਧੀ ਜਾਣਕਾਰੀ ਦੇਣ ਲਈ ਪੁਲਸ ਜਾਂ ਕ੍ਰਾਈਮ ਸਟਾਪਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।ਇਸ ਮਾਮਲੇ ਵਿਚ ਜਾਣਕਾਰੀ ਦੇਣ ਲਈ 416-808-3200 ਜਾਂ 416-222-8477 'ਤੇ ਪੁਲਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News