ਹਿੰਦੂਆਂ 'ਤੇ ਹਮਲੇ ਦੀ ਭਾਰਤੀ ਕਮਿਸ਼ਨ ਨੇ ਜਤਾਈ ਨਾਰਾਜ਼ਗੀ , ਸਿੱਖ ਭਾਈਚਾਰਾ ਵੀ ਸਮਰਥਨ 'ਚ ਆਇਆ ਸਾਹਮਣੇ

Monday, Nov 04, 2024 - 11:07 AM (IST)

ਹਿੰਦੂਆਂ 'ਤੇ ਹਮਲੇ ਦੀ ਭਾਰਤੀ ਕਮਿਸ਼ਨ ਨੇ ਜਤਾਈ ਨਾਰਾਜ਼ਗੀ , ਸਿੱਖ ਭਾਈਚਾਰਾ ਵੀ ਸਮਰਥਨ 'ਚ ਆਇਆ ਸਾਹਮਣੇ

ਟੋਰਾਂਟੋ- ਕੈਨੇਡਾ 'ਚ ਮੰਦਰ ਦੇ ਬਾਹਰ ਖਾਲਿਸਤਾਨੀਆਂ ਵੱਲੋਂ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਚ ਚੱਲ ਰਿਹਾ ਤਣਾਅ ਹੋਰ ਵਧ ਸਕਦਾ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇਸ ਮੁੱਦੇ ਨੂੰ ਲੈ ਕੇ ਇੱਕ ਬਿਆਨ ਜਾਰੀ ਕਰਕੇ ਕੈਨੇਡੀਅਨ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਬਿਆਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਸਰਕਾਰ ਤੋਂ ਕੱਟੜਪੰਥੀ ਖਾਲਿਸਤਾਨੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਹਾਈ ਕਮਿਸ਼ਨ ਨੇ ਕਹੀਆਂ ਇਹ ਗੱਲਾਂ 

ਹਾਈ ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 'ਪਿਛਲੇ ਸਾਲਾਂ ਦੀ ਤਰ੍ਹਾਂ, ਭਾਰਤੀ ਹਾਈ ਕਮਿਸ਼ਨ ਅਤੇ ਵੈਨਕੂਵਰ ਅਤੇ ਟੋਰਾਂਟੋ ਦੇ ਕੌਂਸਲੇਟ ਜਨਰਲਾਂ ਵੱਲੋਂ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿਖੇ ਇੱਕ ਕੌਂਸਲਰ ਕੈਂਪ ਲਗਾਇਆ ਗਿਆ। ਬਰੈਂਪਟਨ ਦੀ ਹਿੰਦੂ ਸਭਾ ਮੰਦਰ ਵੀ ਸਮਾਗਮ ਦੇ ਸਹਿ-ਆਯੋਜਕਾਂ ਵਿੱਚ ਸ਼ਾਮਲ ਸੀ। ਹਾਈ ਕਮਿਸ਼ਨ ਨੇ ਪਹਿਲਾਂ ਹੀ ਕੈਨੇਡਾ ਸਰਕਾਰ ਤੋਂ ਇਸ ਪ੍ਰੋਗਰਾਮ ਲਈ ਸੁਰੱਖਿਆ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਸੀ, ਪਰ ਅਸੀਂ ਦੇਖਿਆ ਕਿ 3 ਨਵੰਬਰ ਨੂੰ ਭਾਰਤ ਵਿਰੋਧੀ ਅਨਸਰਾਂ ਵੱਲੋਂ ਇਸ ਕੌਂਸਲਰ ਕੈਂਪ ਦੀ ਭੰਨ-ਤੋੜ ਕੀਤੀ ਗਈ ਅਤੇ ਲੋਕਾਂ 'ਤੇ ਹਮਲਾ ਕੀਤਾ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਚੋਣਾਂ : Trump ਨੇ ਵੋਟਰ ਆਈ.ਡੀ ਕਾਰਡ ਲਾਜ਼ਮੀ ਬਣਾਉਣ ਦੀ ਕੀਤੀ ਮੰਗ 

ਬਿਆਨ 'ਚ ਕਿਹਾ ਗਿਆ ਹੈ, 'ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਆਮ ਕੌਂਸਲਰ ਦੇ ਕੰਮ 'ਚ ਵੀ ਵਿਘਨ ਪੈ ਰਿਹਾ ਹੈ। ਅਸੀਂ ਬਿਨੈਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਹਾਲਾਂਕਿ, ਇਸ ਦੇ ਬਾਵਜੂਦ ਅਸੀਂ ਭਾਰਤੀਆਂ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਇੱਕ ਹਜ਼ਾਰ ਤੋਂ ਵੱਧ ਜੀਵਨ ਸਰਟੀਫਿਕੇਟ ਵੰਡੇ। ਇਸ ਤੋਂ ਪਹਿਲਾਂ 2-3 ਨਵੰਬਰ ਨੂੰ ਵੀ ਵੈਨਕੂਵਰ ਅਤੇ ਸਰੀ ਵਿੱਚ ਕੌਂਸਲੇਟਾਂ ਦੇ ਕੰਮ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।ਇਸ ਦੇ ਨਾਲ ਹੀ ਕੈਨੇਡਾ ਵੱਸਦੇ ਸਿੱਖ ਭਾਈਚਾਰੇ ਨੇ ਵੀ ਹਿੰਦੂਆਂ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ।

ਕੈਨੇਡਾ ਦੇ ਸਿੱਖ ਭਾਈਚਾਰੇ ਨੇ ਵੀ ਹਿੰਦੂਆਂ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ  

ਕੈਨੇਡਾ 'ਚ ਖਾਲਿਸਤਾਨੀਆਂ ਵੱਲੋਂ ਹਿੰਦੂਆਂ 'ਤੇ ਕੀਤੇ ਗਏ ਹਮਲੇ ਦੀ ਸਿੱਖ ਭਾਈਚਾਰੇ ਨੇ ਵੀ ਨਿੰਦਾ ਕੀਤੀ ਹੈ। ਓਨਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ‘ਮੰਦਰ ਦੇ ਬਾਹਰ ਵਾਪਰੀ ਘਟਨਾ ਦੁਖਦਾਈ ਹੈ। ਅਸੀਂ ਕੈਨੇਡਾ ਵਿੱਚ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਹਾਂ ਅਤੇ ਅਜਿਹਾ ਮਾਹੌਲ ਬਣਾਉਣਾ ਚਾਹੁੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰੇ ਅਤੇ ਬਿਨਾਂ ਕਿਸੇ ਡਰ ਦੇ ਆਪਣੇ ਵਿਸ਼ਵਾਸ ਦਾ ਅਭਿਆਸ ਕਰ ਸਕੇ। ਜਾਂਚ ਏਜੰਸੀਆਂ ਨੂੰ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਸਾਡੇ ਸਮਾਜ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਭਾਈਚਾਰੇ ਦੇ ਆਗੂ ਏਕਤਾ ਅਤੇ ਦਿਆਲਤਾ ਦਾ ਮਾਹੌਲ ਬਣਾਉਣ ਲਈ ਇਕੱਠੇ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News