ਕੈਨੇਡਾ ਮੰਦਰ ''ਤੇ ਹਮਲੇ ''ਚ ਸ਼ੱਕੀ ਸ਼ਮੂਲੀਅਤ ਮਗਰੋਂ ਪੁਜਾਰੀ ਰਾਜਿੰਦਰ ਪ੍ਰਸਾਦ ਮੁਅੱਤਲ

Wednesday, Nov 06, 2024 - 04:16 PM (IST)

ਬਰੈਂਪਟਨ : ਕੈਨੇਡਾ ਦੇ ਬਰੈਂਪਟਨ 'ਚ ਐਤਵਾਰ ਨੂੰ ਹਿੰਦੂ ਸਭਾ ਮੰਦਰ ‘ਚ ਆਏ ਲੋਕਾਂ ‘ਤੇ ਗਰਮਖਿਆਲੀ ਸਮਰਥਕਾਂ ਵੱਲੋਂ ਹਮਲਾ ਕੀਤਾ ਗਿਆ। ਹੁਣ ਹਿੰਦੂ ਸਭਾ ਮੰਦਰ ਨੇ ਇਸ ਸਬੰਧੀ ਕਾਰਵਾਈ ਕੀਤੀ ਹੈ। ਹਿੰਦੂ ਸਭਾ ਨੇ ਆਪਣੇ ਪੁਜਾਰੀ ਰਾਜਿੰਦਰ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ ਹੈ। ਹਿੰਦੂ ਸਭਾ ਦੇ ਪ੍ਰਧਾਨ ਮਧੂਸੂਦਨ ਲਾਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ।

PunjabKesari

ਦੋਸ਼ ਹੈ ਕਿ ਰਾਜਿੰਦਰ ਪ੍ਰਸਾਦ ਨੇ ਉਕਤ ਪ੍ਰਦਰਸ਼ਨ 'ਚ ਵਿਵਾਦਪੂਰਨ ਸ਼ਮੂਲੀਅਤ ਕੀਤੀ ਸੀ। ਜਿਸ ਕਾਰਨ ਉਸ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਕੈਨੇਡਾ ਦੇ ਉਕਤ ਹਿੰਦੂ ਸਭਾ ਟੈਂਪਲ ਵੱਲੋਂ ਜਾਰੀ ਬਿਆਨ ਵਿੱਚ ਸਾਂਝੀ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਲੈ ਕੇ ਆਏ ਹਮਲਾਵਰਾਂ ਨੇ ਮੰਦਰ ਦੇ ਅੰਦਰ ਸ਼ਰਧਾਲੂਆਂ ਦੀ ਕੁੱਟਮਾਰ ਕੀਤੀ। ਉਨ੍ਹਾਂ ਨੇ ਮੰਦਰ 'ਚ ਮੌਜੂਦ ਲੋਕਾਂ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਕੈਨੇਡਾ ਨੇ ਸਾਰਜੈਂਟ ਹਰਿੰਦਰ ਸੋਹੀ ਨੂੰ ਮੁਅੱਤਲ ਕਰ ਦਿੱਤਾ ਹੈ।


Baljit Singh

Content Editor

Related News