ਕੈਨੇਡਾ ਦੇ ਡਾਸਨ ਸ਼ਹਿਰ ''ਚ ਲੱਗੀ ਭਿਆਨਕ ਅੱਗ ! ਇਤਿਹਾਸਕ ਹੋਟਲ ਸੜ ਕੇ ਹੋਇਆ ਸੁਆਹ

Monday, May 18, 2026 - 09:49 AM (IST)

ਕੈਨੇਡਾ ਦੇ ਡਾਸਨ ਸ਼ਹਿਰ ''ਚ ਲੱਗੀ ਭਿਆਨਕ ਅੱਗ ! ਇਤਿਹਾਸਕ ਹੋਟਲ ਸੜ ਕੇ ਹੋਇਆ ਸੁਆਹ

ਵੈਨਕੂਵਰ (ਮਲਕੀਤ ਸਿੰਘ)– ਕੈਨੇਡਾ ਦੇ ਯੂਕੋਨ ਖੇਤਰ ਦੇ ਡਾਸਨ ਸਿਟੀ ਵਿੱਚ ਵਾਪਰੀ ਭਿਆਨਕ ਅੱਗ ਦੀ ਘਟਨਾ ਦੌਰਾਨ ਸ਼ਹਿਰ ਦਾ ਪ੍ਰਸਿੱਧ ਅਤੇ ਇਤਿਹਾਸਕ ਵੈਸਟਮਿਨਸਟਰ ਹੋਟਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਸ ਘਟਨਾ ਮਗਰੋਂ ਸਥਾਨਕ ਲੋਕਾਂ ਵਿੱਚ ਡੂੰਘਾ ਦੁੱਖ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।

‘ਦ ਪਿਟ’ ਦੇ ਨਾਂ ਨਾਲ ਮਸ਼ਹੂਰ ਵੈਸਟਮਿਨਸਟਰ ਹੋਟਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ, ਜਿਸ ਨੇ ਕੁਝ ਹੀ ਸਮੇਂ ਵਿੱਚ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉ ਕਰਮਚਾਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਅੱਗ ਨਾਲ ਸ਼ਹਿਰ ਦੀ ਇੱਕ ਇਤਿਹਾਸਕ ਪਛਾਣ ਖ਼ਤਮ ਹੋ ਗਈ ਹੈ।

ਇਹ ਵੀ ਪੜ੍ਹੋ- ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency

ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਸਥਾਨਕ ਲੋਕਾਂ ਅਤੇ ਕਾਰੋਬਾਰੀਆਂ ਨੇ ਇਸ ਘਟਨਾ ਨੂੰ ਡਾਸਨ ਸਿਟੀ ਲਈ ਵੱਡਾ ਝਟਕਾ ਕਰਾਰ ਦਿੱਤਾ ਹੈ। ਕਈ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਦੁੱਖ ਸਾਂਝਾ ਕਰਦਿਆਂ ਇਸ ਇਮਾਰਤ ਨੂੰ ਸ਼ਹਿਰ ਦੀਆਂ ਯਾਦਾਂ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਦੱਸਿਆ।

ਇਹ ਵੀ ਪੜ੍ਹੋ- 'ਕੂਲਰ' ਨੇ ਨਿਗਲ਼ੀਆਂ ਪਰਿਵਾਰ ਦੀਆਂ ਖੁਸ਼ੀਆਂ ! ਰਾਤੀਂ ਪੁੱਤ ਨੇ ਲਿਆ ਜਨਮ, ਸਵੇਰੇ ਪਿਓ ਨੂੰ ਲੈ ਗਿਆ 'ਕਾਲ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News