ਕੈਨੇਡਾ ਦੇ ਐਬਟਸਫੋਰਡ ''ਚ ਦਿਨ-ਦਿਹਾੜੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਲਾਕਾ ਸੀਲ, ਜਾਂਚ ਸ਼ੁਰੂ
Saturday, Jan 10, 2026 - 12:35 PM (IST)
ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਵਿੱਚ ਗੋਲੀਆਂ ਚੱਲਣ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਸਿਸਕਿਨ ਡਰਾਈਵ ਅਤੇ ਸੈਂਡਪਾਈਪਰ ਡਰਾਈਵ ਦੇ ਇਲਾਕੇ ਵਿੱਚ ਵਾਪਰੀ, ਜਿੱਥੇ ਦੁਪਹਿਰ ਸਮੇਂ ਗੋਲੀਆਂ ਚੱਲਣ ਦੀ ਸੂਚਨਾ ਮਿਲੀ।
ਪੁਲਸ ਨੇ ਦੱਸਿਆ ਕਿ ਮੌਕੇ ’ਤੇ ਪਹੁੰਚਣ ’ਤੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹਾਲਤ ਵਿੱਚ ਮਿਲਿਆ, ਜਿਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਘਟਨਾ ਤੋਂ ਬਾਅਦ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
