ਕੈਨੇਡਾ ''ਚ ਇਕ ਵਾਰ ਫ਼ਿਰ ਚੱਲ ਗਈਆਂ ਗੋਲ਼ੀਆਂ ! ਲਾਰੈਂਸ ਦੇ ਸਾਥੀਆਂ ਨੇ ਲਈ ਜ਼ਿੰਮੇਵਾਰੀ
Tuesday, Feb 24, 2026 - 12:04 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਵਿੱਚ ਗੈਂਗਵਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਵਾਰ ਫਿਰ ਕੈਨੇਡਾ ਦੀ ਧਰਤੀ 'ਤੇ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇੱਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਸ਼ੂਟਰ ਇੱਕ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ।
ਵਾਇਰਲ ਵੀਡੀਓ ਵਿੱਚ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦੀ ਪਛਾਣ ਆਰਜ਼ੂ ਅਤੇ ਟਾਇਸਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਗੈਂਗ ਦੇ ਨਵੇਂ ਅਤੇ ਸਰਗਰਮ ਮੈਂਬਰ ਹਨ। ਇਹ ਫਾਇਰਿੰਗ ਕੈਨੇਡਾ ਵਿੱਚ ਇੱਕ ਕਥਿਤ ਡਰੱਗ ਮਾਫੀਆ ਦੇ ਘਰ 'ਤੇ ਕੀਤੀ ਗਈ ਹੈ। ਗੈਂਗ ਦਾ ਦਾਅਵਾ ਹੈ ਕਿ ਇਹ ਹਮਲਾ ਵਿਰੋਧੀ ਧਿਰ ਨੂੰ ਸਬਕ ਸਿਖਾਉਣ ਲਈ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ 'ਤੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਸੁਭਵ ਲੋਢਕਰ ਦਾ ਨਾਂ ਵੀ ਸਾਹਮਣੇ ਆਇਆ ਹੈ, ਜੋ ਪੁਣੇ ਦੇ ਬਾਬਾ ਸੀਤਾ ਕਤਲ ਕੇਸ ਵਿੱਚ ਲੋੜੀਂਦਾ ਹੈ ਅਤੇ ਹੁਣ ਕੈਨੇਡਾ ਵਿੱਚ ਬਿਸ਼ਨੋਈ ਗੈਂਗ ਲਈ ਕੰਮ ਕਰ ਰਿਹਾ ਹੈ।
ਜਿਕਰਯੋਗ ਹੈ ਕਿ ਜਦੋਂ ਤੋਂ ਕੈਨੇਡਾ ਸਰਕਾਰ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਇੱਕ 'ਅੱਤਵਾਦੀ ਸੰਗਠਨ' ਵਜੋਂ ਸੂਚੀਬੱਧ ਕੀਤਾ ਹੈ, ਉਦੋਂ ਤੋਂ ਗੈਂਗ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਦੇਖੀ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਕੈਨੇਡਾ ਵਿੱਚ ਪੰਜਾਬੀ ਗਾਇਕਾਂ (ਜਿਵੇਂ ਏ.ਪੀ. ਢਿੱਲੋਂ ਅਤੇ ਚੰਨੀ ਨੱਤਣ) ਦੇ ਘਰਾਂ ਦੇ ਬਾਹਰ ਅਤੇ ਕਈ ਕਾਰੋਬਾਰੀਆਂ 'ਤੇ ਫਾਇਰਿੰਗ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ। ਫਿਲਹਾਲ ਕੈਨੇਡੀਅਨ ਪੁਲਸ ਅਤੇ ਖੁਫੀਆ ਏਜੰਸੀਆਂ ਇਨ੍ਹਾਂ ਹਮਲਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ''ਇਹ ਸਿਰਫ਼ ਗੋਰਿਆਂ ਦਾ ਦੇਸ਼ ਹੈ..!'', ਆਸਟ੍ਰੇਲੀਆ 'ਚ ਭਾਰਤੀਆਂ ਦਾ ਹੋਣ ਲੱਗਾ ਵਿਰੋਧ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
