ਕੈਨੇਡਾ 'ਚ ਵੱਡੀ ਵਾਰਦਾਤ ! ਕ੍ਰਿਕਟ ਬੋਰਡ ਪ੍ਰਧਾਨ ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
Thursday, May 21, 2026 - 11:21 AM (IST)
ਸਪੋਰਟਸ/ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਸਰੀ ਸ਼ਹਿਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ 'ਕ੍ਰਿਕਟ ਕੈਨੇਡਾ' ਦੇ ਨਵੇਂ ਚੁਣੇ ਗਏ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ।
ਇਹ ਘਟਨਾ ਬੁੱਧਵਾਰ ਤੜਕੇ ਕਰੀਬ 4:40 ਵਜੇ ਵਾਪਰੀ, ਜਦੋਂ ਹਮਲਾਵਰਾਂ ਨੇ ਘਰ 'ਤੇ ਕਈ ਰਾਊਂਡ ਫਾਇਰ ਕੀਤੇ। ਗੋਲੀਬਾਰੀ ਕਾਰਨ ਘਰ ਦੇ ਮੇਨ ਗੇਟ ਅਤੇ ਖਿੜਕੀਆਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਰਾਹਤ ਦੀ ਗੱਲ ਇਹ ਰਹੀ ਕਿ ਅੰਦਰ ਮੌਜੂਦ ਪਰਿਵਾਰ ਦਾ ਕੋਈ ਵੀ ਮੈਂਬਰ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਸੁਰੱਖਿਅਤ ਹਨ।
ਇਹ ਵੀ ਪੜ੍ਹੋ- ਹੁਣ ਟਰੰਪ ਨੂੰ ਖ਼ਤਮ ਕਰਨੀ ਪਵੇਗੀ ਜੰਗ ! ਸੰਸਦ 'ਚ ਮਤਾ ਹੋਇਆ ਪਾਸ
ਸਰੀ ਪੁਲਸ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਫਿਰੌਤੀ ਮੰਗਣ ਦੀਆਂ ਧਮਕੀਆਂ ਨਾਲ ਜੁੜਿਆ ਹੋਇਆ ਜਾਪਦਾ ਹੈ। ਦੂਜੇ ਪਾਸੇ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਵਿੱਚ ਇਸ ਹਮਲੇ ਦੇ ਤਾਰ ਕੈਨੇਡੀਅਨ ਕ੍ਰਿਕਟ ਜਗਤ ਦੇ ਅੰਦਰੂਨੀ ਵਿਵਾਦਾਂ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਵੀ ਜੋੜ ਕੇ ਦੇਖੇ ਜਾ ਰਹੇ ਹਨ। ਫਿਲਹਾਲ ਪੁਲਸ ਨੇ ਇਲਾਕੇ ਨੂੰ ਸੀਲ ਕਰਕੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
