ਕੈਨੇਡਾ 'ਚ ਵੱਧ ਰਹੀ ਵਿਦਿਆਰਥੀਆਂ ਦੀ ਗਿਣਤੀ, ਸਾਹਮਣੇ ਆ ਰਹੀਆਂ ਇਹ ਔਂਕੜਾ ਬਣੀਆਂ ਚਿੰਤਾ ਦਾ ਸਬੱਬ

Monday, Jan 08, 2024 - 12:06 PM (IST)

ਕੈਨੇਡਾ 'ਚ ਵੱਧ ਰਹੀ ਵਿਦਿਆਰਥੀਆਂ ਦੀ ਗਿਣਤੀ, ਸਾਹਮਣੇ ਆ ਰਹੀਆਂ ਇਹ ਔਂਕੜਾ ਬਣੀਆਂ ਚਿੰਤਾ ਦਾ ਸਬੱਬ

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿੱਚ ਸਿੱਖਿਆ ਹਾਸਲ ਕਰਨ ਲਈ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀ ਆਏ ਅਤੇ ਖਾਸ ਕਰਕੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੈਨੇਡੀਅਨ ਸਰਕਾਰ ਦਾ ਟੀਚਾ ਅਗਲੇ ਦੋ ਸਾਲਾਂ ਵਿੱਚ 14.5 ਲੱਖ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨਾ ਹੈ। ਉਂਝ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਆਮਦ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦੀ ਰਿਹਾਇਸ਼, ਭੋਜਨ ਅਤੇ ਨੌਕਰੀ ਦੇ ਸ਼ੋਸ਼ਣ ਦੇ ਨਾਲ-ਨਾਲ ਉਨ੍ਹਾਂ ਨੂੰ ਕਈ ਤਰਾਂ ਦੀਆਂ ਚਿੰਤਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਦੇਸ਼ੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨਾਲ ਜਿੱਥੇ ਯੂਨੀਵਰਸਿਟੀਆਂ ਅਤੇ ਸਿੱਖਿਆ ਜਗਤ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਇਸ ਨੂੰ ਲੈ ਕੇ ਚਿੰਤਾਵਾਂ ਵੀ ਹਨ। ਸਿੱਖਿਆ ਜਗਤ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਚਿੰਤਾ ਹੈ ਕਿ ਵਧਦੀ ਗਿਣਤੀ ਕਾਰਨ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਹੋਣਾ ਸ਼ੁਰੂ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ ਵਧਦੇ ਕਮਰੇ ਦੇ ਕਿਰਾਏ ਦਾ ਸਾਹਮਣਾ ਕਰਨਾ ਪੈ ਸਕਦਾ ਹੈ।  ਹਾਲਾਂਕਿ ਇਨ੍ਹਾਂ ਹਾਲਾਤ ਨੂੰ ਕਾਬੂ ਵਿੱਚ ਰੱਖਣ ਅਤੇ ਹੋਰ ਸਮੱਸਿਆਵਾਂ ਨੂੰ ਰੋਕਣ ਲਈ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਈ ਐਲਾਨ ਕੀਤੇ ਹਨ। ਵਿਦੇਸ਼ੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟੇ 20 ਘੰਟੇ ਤੋਂ ਵੱਧ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕਾਲਜਾਂ ਨੂੰ ਓਨੇ ਹੀ ਵਿਦਿਆਰਥੀਆਂ ਨੂੰ ਦਾਖਲਾ ਦੇਣਾ ਚਾਹੀਦਾ ਹੈ, ਜਿੰਨਾਂ ਨੂੰ ਉਹ ਹੋਸਟਲ ਦੀ ਸਹੂਲਤ ਪ੍ਰਦਾਨ ਕਰ ਸਕਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੇ ਸਟੋਰ ਵਰਕਰ ਨੇ ਕੈਨੇਡੀਅਨ ਪੁਲਸ 'ਤੇ ਕੀਤਾ 'ਮੁਕੱਦਮਾ', ਦਿੱਤੀ ਸੀ ਦੇਸ਼ ਨਿਕਾਲੇ ਦੀ ਧਮਕੀ 

3 ਸਾਲਾਂ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ 60% ਵਾਧਾ

ਕੈਨੇਡਾ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਅਸਾਧਾਰਨ ਵਾਧਾ ਹੋਇਆ ਹੈ। ਇਮੀਗ੍ਰੇਸ਼ਨ ਮੰਤਰਾਲੇ ਅਨੁਸਾਰ ਇਨ੍ਹਾਂ ਸਾਲਾਂ ਵਿੱਚ 60% ਤੋਂ ਵੱਧ ਦਾ ਵਾਧਾ ਹੋਇਆ ਹੈ। ਜਦੋਂ ਕਿ 2021 ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 560,000 ਸੀ, 2022 ਵਿੱਚ ਇਹ ਗਿਣਤੀ 8,38,000 ਤੱਕ ਪਹੁੰਚ ਗਈ। ਸਾਲ 2023 ਵਿੱਚ 10 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ।

ਕੈਨੇਡਾ ਦੀ ਰਣਨੀਤੀ ਪੱਛਮੀ ਦੇਸ਼ਾਂ ਦੇ ਉਲਟ

ਜਿੱਥੇ ਇਟਲੀ ਅਤੇ ਹੋਰ ਪੱਛਮੀ ਦੇਸ਼ ਇਮੀਗ੍ਰੇਸ਼ਨ ਨੂੰ ਲੈ ਕੇ ਸਖ਼ਤ ਹੁੰਦੇ ਜਾ ਰਹੇ ਹਨ, ਉੱਥੇ ਕੈਨੇਡਾ ਇਸ ਮਾਮਲੇ ਵਿੱਚ ਉਲਟ ਨੀਤੀ ਅਪਣਾ ਰਿਹਾ ਹੈ। ਇਸ ਦਾ ਮੁੱਖ ਕਾਰਨ ਦੇਸ਼ ਵਿੱਚ ਹੁਨਰਮੰਦ ਮਜ਼ਦੂਰਾਂ ਦੀ ਘਾਟ ਅਤੇ ਸਿੱਖਿਆ ਖੇਤਰ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News