ਕੈਨੇਡੀਅਨ ਵਿਦੇਸ਼ ਮੰਤਰੀ ਦਾ ਦਾਅਵਾ, ਨਿੱਝਰ ਦੇ ਕਤਲ ਸਬੰਧੀ ਭਾਰਤੀ ਅਧਿਕਾਰੀਆਂ ਨੂੰ ਪੇਸ਼ ਕੀਤੇ ਸਨ ਸਬੂਤ

Friday, Oct 20, 2023 - 12:13 PM (IST)

ਓਟਾਵਾ (ਏਜੰਸੀ)- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਦਾਅਵਾ ਕੀਤਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਸੰਸਦ ਵਿੱਚ ਪ੍ਰਧਾਨ ਮੰਤਰੀ ਟਰੂਡੋ ਦੇ ਬਿਆਨ ਦੇਣ ਤੋਂ ਪਹਿਲਾਂ ਕੈਨੇਡਾ ਨੇ ਭਾਰਤ ਸਰਕਾਰ ਨਾਲ ਕਈ ਵਾਰ ਗੱਲਬਾਤ ਕੀਤੀ ਸੀ। ਮੇਲਾਨੀ ਜੌਲੀ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਵਿੱਚ ਨਵੀਂ ਦਿੱਲੀ ਦੀ ਸ਼ਮੂਲੀਅਤ ਸਬੰਧੀ ਇਨ੍ਹਾਂ ਵਾਰਤਾਲਾਪਾਂ ਵਿੱਚ ਭਾਰਤੀ ਅਧਿਕਾਰੀਆਂ ਨੂੰ "ਭਰੋਸੇਯੋਗ ਦੋਸ਼ਾਂ" ਤੋਂ ਜਾਣੂ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲਿਆਂ ਲਈ ਵੱਡੀ ਮੁਸੀਬਤ, ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਹੁਣ ਲੰਮਾ ਪੈਂਡਾ ਕਰਨਾ ਪਵੇਗਾ ਤੈਅ

ਵੀਰਵਾਰ ਨੂੰ ਓਟਾਵਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਜੌਲੀ ਨੇ 41 ਕੈਨੇਡੀਅਨ ਡਿਪਲੋਮੈਟਾਂ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਆਸ਼ਰਿਤਾਂ ਲਈ ਡਿਪਲੋਮੈਟਿਕ ਛੋਟ ਹਟਾਉਣ ਦੇ ਫੈਸਲੇ ਨੂੰ "ਅਣਉਚਿਤ" ਕਰਾਰ ਦਿੱਤਾ। ਇਹ ਪੁੱਛੇ ਜਾਣ 'ਤੇ ਕਿ ਕੀ ਕੈਨੇਡਾ ਨੇ ਭਾਰਤ ਨੂੰ ਆਪਣੇ ਦਾਅਵੇ ਦੇ ਸਬੰਧ ਵਿਚ ਸਬੂਤ ਦਿਖਾਏ ਹਨ, ਜੌਲੀ ਨੇ ਕਿਹਾ, "ਪ੍ਰਧਾਨ ਮੰਤਰੀ ਦੇ ਸਦਨ ਦੇ ਸਾਹਮਣੇ ਜਾਣ ਅਤੇ ਐਲਾਨ ਕਰਨ ਤੋਂ ਪਹਿਲਾਂ ਅਸੀਂ ਭਾਰਤ ਨਾਲ ਕਈ ਵਾਰ ਗੱਲਬਾਤ ਕੀਤੀ ਹੈ। ਭਾਰਤ ਸਰਕਾਰ ਲਈ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਸੀ ਅਤੇ ਇਨ੍ਹਾਂ ਵੱਖ-ਵੱਖ ਵਾਰਤਾਲਾਪਾਂ ਰਾਹੀਂ ਭਾਰਤੀ ਅਧਿਕਾਰੀਆਂ ਨੂੰ ਭਰੋਸੇਯੋਗ ਦੋਸ਼ਾਂ ਤੋਂ ਜਾਣੂ ਕਰਵਾਇਆ ਗਿਆ ਸੀ।"

ਇਹ ਵੀ ਪੜ੍ਹੋ: ਵੱਡੀ ਖ਼ਬਰ: ਮੋਗਾ ਦੇ ਪਿੰਡ 'ਚ ਚੱਲੀਆਂ ਗੋਲੀਆਂ, ਸਰਪੰਚ ਸਮੇਤ 2 ਦੀ ਹੋਈ ਮੌਤ

ਉਨ੍ਹਾਂ ਅੱਗੇ ਕਿਹਾ, "ਮੈਂ ਤੁਹਾਡੇ ਸਵਾਲ ਦਾ ਜਵਾਬ ਦੇ ਦਿੱਤਾ ਹੈ। ਤੁਸੀਂ ਮੈਨੂੰ ਸਵਾਲ ਪੁੱਛਿਆ ਹੈ ਕਿ ਕੀ ਅਸੀਂ ਗੱਲਬਾਤ ਕੀਤੀ ਸੀ ਅਤੇ ਸਬੂਤ ਪੇਸ਼ ਕੀਤੇ ਸਨ। ਮੈਂ ਤੁਹਾਨੂੰ ਦੱਸਿਆ ਹੈ ਕਿ ਮੀਟਿੰਗਾਂ ਹੋਈਆਂ ਸਨ ਅਤੇ ਜਾਣਕਾਰੀ ਸਾਂਝੀ ਕੀਤੀ ਗਈ ਸੀ।" ਮੇਲਾਨੀ ਜੌਲੀ ਨੇ ਵੀਰਵਾਰ ਨੂੰ ਘੋਸ਼ਣਾ ਕੀਤਾ ਕਿ ਕੈਨੇਡਾ ਨੇ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ 41 ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰਤ ਤੋਂ ਵਾਪਸ ਸੱਦ ਲਿਆ ਹੈ ਅਤੇ ਬਾਕੀ ਬਚੇ 21 ਕੈਨੇਡੀਅਨ ਡਿਪਲੋਮੈਟਾਂ ਨੂੰ ਛੋਟ ਮਿਲਦੀ ਰਹੇਗੀ ਅਤੇ ਉਹ ਭਾਰਤ ਵਿੱਚ ਹੀ ਰਹਿਣਗੇ। ਜੌਲੀ ਨੇ ਕਿਹਾ ਕਿ ਡਿਪਲੋਮੈਟਿਕ ਛੋਟ ਨੂੰ ਹਟਾਉਣਾ ਅੰਤਰਰਾਸ਼ਟਰੀ ਕਾਨੂੰਨ ਦੇ ਖਿਲਾਫ ਹੈ ਅਤੇ ਇਸ ਵਜ੍ਹਾ ਕਾਰਨ ਕੈਨੇਡਾ ਭਾਰਤੀ ਡਿਪਲੋਮੈਟਾਂ ਖਿਲਾਫ ਅਜਿਹੇ ਕਦਮ ਚੁੱਕਣ ਦੀ ਧਮਕੀ ਨਹੀਂ ਦੇਵੇਗਾ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਨੇ ਫਿਰ ਕੀਤੀ ਹਾਈਕੋਰਟ ’ਚ ਅਪੀਲ, ਕਿਹਾ- ਸਰਕਾਰ ਕਿਸੇ ਹੋਰ ਮਾਮਲੇ ’ਚ ਫਸਾ ਸਕਦੀ ਹੈ...

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


 


cherry

Content Editor

Related News