ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Saturday, May 01, 2021 - 09:41 AM (IST)
ਨਿਊਯਾਰਕ/ ਟੋਰਾਂਟੋ (ਰਾਜ ਗੋਗਨਾ): ਕੈਨੇਡੀਅਨ ਸੂਬੇ ਉਨਟਾਰੀਓ ਦੇ ਸ਼ਹਿਰ ਟੋਰਾਂਟੋ ਵਿਖੇ ਇਕ ਹੋਰ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਨੌਜਵਾਨ ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਲਵਪ੍ਰੀਤ ਸਿੰਘ ਵੱਲੋਂ ਆਰਥਿਕ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁਸ਼ਕਲਾ ਤਹਿਤ ਖ਼ੁਦਕੁਸ਼ੀ ਕੀਤੀ ਗਈ ਹੈ। ਇਸ ਤੋ ਪਹਿਲਾਂ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋਂ ਵੀ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ।
ਇਹ ਵੀ ਪੜ੍ਹੋ : ਟਾਈਮ ਮੈਗਜ਼ੀਨ ਦੇ ‘ਕਵਰ’ ’ਤੇ ਭਾਰਤ ’ਚ ਬਲਦੀਆਂ ਚਿਖ਼ਾਵਾਂ ਦਾ ਖ਼ੌਫ਼ਨਾਕ ਮੰਜ਼ਰ
ਲਵਪ੍ਰੀਤ ਸਿੰਘ ਸਾਲ 2018 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਟਰਾਂਟੋ ਆਇਆ ਸੀ ਤੇ ਸੇਨਟੀਨੀਅਲ ਕਾਲਜ਼ ਵਿਖੇ ਪੜ੍ਹਾਈ ਕਰ ਰਿਹਾ ਸੀ । ਪੁਲਸ ਵੱਲੋਂ ਇਹ ਜਾਣਕਾਰੀ 29 ਅਪ੍ਰੈਲ 2021 ਨੂੰ ਦਿੱਤੀ ਗਈ ਹੈ। ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਇਹ ਵਿਦਿਆਰਥੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ ।
ਇਹ ਵੀ ਪੜ੍ਹੋ : ਭਾਰਤ ਨੂੰ 2.4 ਮਿਲੀਅਨ ਡਾਲਰ ਦੀ ਮਦਦ ਦੇਵੇਗਾ ਨਾਰਵੇ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।