ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਕੈਨੇਡੀਅਨਾਂ ''ਚ ਭਾਰੀ ਉਤਸ਼ਾਹ

06/11/2018 10:09:27 PM

ਓਟਾਵਾ— ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ 'ਚ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਭਾਰਤ ਦੇ ਲਈ ਅੰਤਰਰਾਸ਼ਟਰੀ ਯੋਗ ਦਿਵਸ ਆਪਣੇ ਆਪ 'ਚ ਬਹੁਤ ਵੱਡੀ ਉਪਲੱਬਧੀ ਹੈ। ਇਸ ਦੌਰਾਨ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਨੇ ਇਸ ਸਬੰਧੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ।


ਕੈਨੇਡਾ ਦੇ ਸੂਬੇ ਓਟਾਵਾ 'ਚ ਭਾਰਤੀ ਹਾਈ ਕਮਿਸ਼ਨ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਜਿਵੇਂ 2018 ਦਾ ਅੰਤਰਰਾਸ਼ਟਰੀ ਯੋਗ ਦਿਵਸ ਨੇੜੇ ਆ ਰਿਹਾ ਹੈ, ਉਵੇਂ ਹੀ ਯੋਗ ਪ੍ਰਤੀ ਉਤਸ਼ਾਹਿਤ ਲੋਕਾਂ ਓਟਾਵਾ 'ਚ ਇਕੱਠੇ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਯੋਗ ਦਿਵਸ ਦੇ ਲਈ ਪ੍ਰਸਤਾਵ ਰੱਖਿਆ ਸੀ ਤਾਂ ਸੰਯੁਕਤ ਰਾਸ਼ਟਰ ਨੇ ਇਸ ਦਾ ਐਲਾਨ ਸਿਰਫ 90 ਦਿਨਾਂ 'ਚ ਹੀ ਕਰ ਦਿੱਤਾ ਸੀ। ਇਹ ਗੱਲ ਆਪਣੇ ਆਪ 'ਚ ਇਕ ਰਿਕਾਰਡ ਹੈ ਕਿ ਸੰਯੁਕਤ ਰਾਸ਼ਟਰ ਸੰਘ ਨੇ ਕਿਸੇ ਦੇਸ਼ ਦੇ ਪ੍ਰਸਤਾਵ 'ਤੇ ਇੰਨੀ ਜਲਦੀ ਕੋਈ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਪੂਰੀ ਦੁਨੀਆ 'ਚ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾਂਦਾ ਹੈ।