ਤਣਾਅ ਵਿਚਕਾਰ Canada ਨੇ ਭਾਰਤੀ ਯਾਤਰੀਆਂ ਲਈ ਜਾਰੀ ਕੀਤੇ ਨਵੇਂ ਹੁਕਮ
Wednesday, Nov 20, 2024 - 09:49 AM (IST)
ਟੋਰਾਂਟੋ- ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਚ ਚੱਲ ਰਹੀ ਖਟਾਸ ਵਿਚਕਾਰ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਹੁਕਮ ਜਾਰੀ ਕੀਤਾ ਹੈ, ਜਿਸ ਕਾਰਨ ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਕੈਨੇਡਾ ਸਰਕਾਰ ਨੇ ਕੈਨੇਡਾ ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਵਾਧੂ ਸੁਰੱਖਿਆ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਮੇਂ ਤੋਂ ਪਹਿਲਾਂ ਏਅਰਪੋਰਟ ਪਹੁੰਚਣ ਦੀ ਅਪੀਲ ਕੀਤੀ। ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਚਾਰ ਘੰਟੇ ਪਹਿਲਾਂ ਏਅਰਪੋਰਟ 'ਤੇ ਪਹੁੰਚਣ ਦੀ ਸਲਾਹ ਦਿੱਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-Trump ਨੇ ਕਰ 'ਤਾ ਵੱਡਾ ਐਲਾਨ, US 'ਚ ਲੱਖਾਂ ਲੋਕਾਂ 'ਤੇ ਹੋਵੇਗੀ ਕਾਰਵਾਈ (ਵੀਡੀਓ)
ਭਾਰਤੀ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ
ਕੈਨੇਡਾ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਕੈਨੇਡਾ ਨੇ ਕੁਝ ਅਸਥਾਈ ਸੁਰੱਖਿਆ ਨਿਰੀਖਣ ਨਿਯਮ ਲਾਗੂ ਕੀਤੇ ਹਨ। ਇਸ ਕਾਰਨ ਯਾਤਰੀਆਂ ਨੂੰ ਕੁਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਨਿਯਮ ਕੈਨੇਡਾ ਏਅਰ ਟ੍ਰਾਂਸਪੋਰਟ ਸੁਰੱਖਿਆ ਅਥਾਰਟੀ ਦੁਆਰਾ ਲਾਗੂ ਕੀਤੇ ਜਾਂਦੇ ਹਨ। ਇਹ ਏਜੰਸੀ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਜਾਂਚ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਲਈ ਜ਼ਿੰਮੇਵਾਰ ਹੈ। ਇਸ ਹੁਕਮ ਤਹਿਤ ਕੈਨੇਡਾ ਤੋਂ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਵਾਧੂ ਸੁਰੱਖਿਆ ਜਾਂਚਾਂ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਰਾਇਲ ਕੈਨੇਡੀਅਨ ਪੁਲਸ ਨੇ ਹਾਲ ਹੀ ਵਿੱਚ ਦੋਸ਼ ਲਗਾਇਆ ਸੀ ਕਿ ਭਾਰਤੀ ਏਜੰਟ ਕੈਨੇਡਾ ਵਿੱਚ ਸੰਗਠਿਤ ਅਪਰਾਧ, ਜਬਰਨ ਵਸੂਲੀ ਆਦਿ ਵਰਗੇ ਅਪਰਾਧਾਂ ਵਿੱਚ ਸ਼ਾਮਲ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਕੈਨੇਡਾ ਸਰਕਾਰ ਦਾ ਨਵਾਂ ਹੁਕਮ ਵੀ ਇਨ੍ਹਾਂ ਦੋਸ਼ਾਂ ਤੋਂ ਪ੍ਰਭਾਵਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।