ਕੈਨੇਡਾ ਨੇ ਫਿਰ ਜਾਰੀ ਕੀਤੀ ਨਵੀਂ Travel Advisory, ਭਾਰਤ 'ਚ ਰਹਿੰਦੇ ਨਾਗਰਿਕਾਂ ਨੂੰ ਕੀਤਾ ਅਲਰਟ

Tuesday, Sep 26, 2023 - 09:20 AM (IST)

ਕੈਨੇਡਾ ਨੇ ਫਿਰ ਜਾਰੀ ਕੀਤੀ ਨਵੀਂ Travel Advisory, ਭਾਰਤ 'ਚ ਰਹਿੰਦੇ ਨਾਗਰਿਕਾਂ ਨੂੰ ਕੀਤਾ ਅਲਰਟ

ਟੋਰਾਂਟੋ : ਕੈਨੇਡਾ ਅਤੇ ਭਾਰਤ ਵਿਚਕਾਰ ਵੱਧਦੇ ਤਣਾਅ ਨੂੰ ਦੇਖਦੇ ਹੋਏ ਕੈਨੇਡਾ ਨੇ ਭਾਰਤ 'ਚ ਆਪਣੇ ਨਾਗਰਿਕਾਂ ਲਈ ਨਵੀਂ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਨਵੀਂ ਟ੍ਰੈਵਲ ਐਡਵਾਈਜ਼ਰੀ ਮੁਤਾਬਕ ਕੈਨੇਡਾ ਦੀ ਸਰਕਾਰ ਨੇ ਭਾਰਤ 'ਚ ਆਪਣੇ ਨਾਗਰਿਕਾਂ ਨੂੰ ਅਲਰਟ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਸੋਸ਼ਲ ਮੀਡੀਆ 'ਤੇ ਕੈਨੇਡਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦਾ ਸੱਦਾ ਅਤੇ ਕੁੱਝ ਨਕਾਰਾਤਮਕ ਭਾਵਨਾਵਾਂ ਜਾਰੀ ਹਨ। ਦੱਸਣਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੈ।

ਇਹ ਵੀ ਪੜ੍ਹੋ : ਕੈਬ ਬੁੱਕ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਹੁਣ ਸਸਤੇ 'ਚ ਮਿਲੇਗਾ ਸੇਵਾ ਦਾ ਲਾਭ

ਇਸ ਦੌਰਾਨ ਭਾਰਤ ਅਤੇ ਕੈਨੇਡਾ ਵਿਚਕਾਰ ਤਣਾਅ ਵੱਧ ਗਿਆ ਹੈ। ਭਾਰਤ ਸਰਕਾਰ ਨੇ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਤੱਥਹੀਣ ਦੱਸਦੇ ਹੋਏ ਰੱਦ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਅੱਤਵਾਦੀ ਨਿੱਝਰ 18 ਜੂਨ ਨੂੰ ਕੈਨੇਡਾ 'ਚ ਕਤਲ ਕਰ ਦਿੱਤਾ ਗਿਆ ਸੀ। ਇਸ ਲਈ ਹੁਣ ਕੈਨੇਡਾ ਦੀ ਸਰਕਾਰ ਨੇ ਆਪਣੀ ਟ੍ਰੈਵਲ ਐਡਵਾਈਜ਼ਰੀ 'ਚ ਕਿਹਾ ਹੈ ਕਿ ਕੈਨੇਡਾ ਅਤੇ ਭਾਰਤ 'ਚ ਹਾਲ ਦੇ ਘਟਨਾਕ੍ਰਮਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਅਤੇ ਕੁੱਝ ਨਕਾਰਾਤਮਕ ਭਾਵਾਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਅੱਜ ਅੰਮ੍ਰਿਤਸਰ ਆਉਣਗੇ ਕੇਂਦਰੀ ਮੰਤਰੀ ਅਮਿਤ ਸ਼ਾਹ, CM ਮਾਨ ਚੁੱਕ ਸਕਦੇ ਨੇ ਇਹ ਮੁੱਦਾ

ਇਸ ਲਈ ਤੁਸੀਂ ਸਾਰੇ ਅਲਰਟ ਰਹੋ ਅਤੇ ਸਾਵਧਾਨੀ ਵਰਤੋ। ਪਿਛਲੇ ਹਫ਼ਤੇ ਭਾਰਤ ਨੇ ਵੀ ਕੈਨੇਡਾ 'ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇਸੇ ਤਰ੍ਹਾਂ ਦੀ ਸਲਾਹ ਜਾਰੀ ਕੀਤੀ ਸੀ। ਕੈਨੇਡਾ 'ਚ ਭਾਰਤੀ ਨਾਗਰਿਕਾਂ ਅਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਉਨ੍ਹਾਂ ਇਲਾਕਿਆਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ, ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਵੱਧ ਰਹੀਆਂ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News