ਟਿਕਟਾਕ ਵੀਡੀਓ ਰਾਹੀਂ ਜਗਮੀਤ ਸਿੰਘ ਨੇ ਇੰਝ ਕੀਤਾ ਕੈਨੇਡੀਅਨਾਂ ਨੂੰ ਕੋਰੋਨਾ ਬਾਰੇ ਜਾਗਰੂਕ

03/19/2020 9:05:21 PM

ਟੋਰਾਂਟੋ- ਦੁਨੀਆਭਰ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਮਹਾਮਾਰੀ ਤੱਕ ਐਲਾਨ ਦਿੱਤਾ ਹੈ। ਇਸ ਦੇ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਸਵੱਛਤਾ ਲਈ ਕਈ ਸੁਝਾਅ ਵੀ ਜਾਰੀ ਕੀਤੇ ਗਏ ਹਨ। ਕੋਰੋਨਾਵਾਇਰਸ ਦਾ ਕੈਨੇਡਾ ਵਿਚ ਵੀ ਪ੍ਰਸਾਰ ਵਧਦਾ ਜਾ ਰਿਹਾ ਹੈ। ਅਜਿਹੇ ਵਿਚ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਟਿਕਟਾਕ 'ਤੇ ਇਕ ਵੀਡੀਓ ਸ਼ੇਅਰ ਕਰਕੇ ਲੋਕਾਂ ਨੂੰ ਵਾਇਰਸ ਬਾਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

@thejagmeetsingh

Practice social distancing my friends. Stay safe! ##covid19 ##covidー19 ##coronavirus ##foryou ##fyp ##foryoupage @gurkirankaur_

♬ original sound - tiktokh0e

ਇਸ ਵੀਡੀਓ ਵਿਚ ਐਨਡੀਪੀ ਆਗੂ ਆਪਣੀ ਪਤਨੀ ਗੁਰਕਿਰਨ ਕੌਰ ਸਿੱਧੂ ਦੇ ਨਾਲ ਦਿਖਾਏ ਦੇ ਰਹੇ ਹਨ। ਇਸ ਵੀਡੀਓ ਰਾਹੀਂ ਉਹ ਹੱਥ ਮਿਲਾਉਣ ਜਾਂ ਗਲੇ ਮਿਲਣ ਦੀ ਥਾਂ ਨਵੇਂ ਤਰੀਕੇ ਦੀ ਵਰਤੋਂ ਕਰਦੇ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 727 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 9 ਲੋਕ ਆਪਣੀ ਜਾਨ ਗੁਆ ਚੁੱਕੇ ਹਨ। 


Baljit Singh

Content Editor

Related News