ਖਾਲਿਸਤਾਨ ਸਮਰਥਕਾਂ ਨੇੇ ਕੈਨੇਡਾ 'ਚ ਦੂਤਘਰ ਅੱਗੇ ਕੀਤਾ ਪ੍ਰਦਰਸ਼ਨ, ਤਿਰੰਗੇ ਦਾ ਕੀਤਾ ਅਪਮਾਨ

10/23/2023 12:42:26 PM

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਵੈਨਕੂਵਰ ਸਥਿਤ ਭਾਰਤੀ ਦੂਤਘਰ ਦਾ ਖਾਲਿਸਤਾਨ ਸਮਰਥਕਾਂ ਨੇ ਇਕ ਵਾਰ ਫਿਰ ਘਿਰਾਓ ਕੀਤਾ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਤਿਰੰਗੇ ਦਾ ਅਪਮਾਨ ਕੀਤਾ। ਇਸ ਦੇ ਨਾਲ ਹੀ ਖਾਲਿਸਤਾਨ ਸਮਰਥਕਾਂ ਨੇ ਮੰਗਲਵਾਰ ਨੂੰ ਦੁਸਹਿਰੇ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਵੀ ਕੀਤਾ। ਕਾਰ ਰੈਲੀ ਫਲਾਪ ਹੋਣ ਤੋਂ ਬੌਖਲਾਏ ਖਾਲਿਸਤਾਨ ਸਮਰਥਕ ਇਹ ਸਾਰੀ ਕਾਰਵਾਈ ਕਰ ਰਹੇ ਹਨ।

ਖਾਲਿਸਤਾਨ ਸਮਰਥਕਾਂ ਨੇ ਪਿਛਲੇ ਐਤਵਾਰ ਵੈਨਕੂਵਰ ਵਿੱਚ ਕਾਰ ਰੈਲੀ ਕਰਨ ਦਾ ਐਲਾਨ ਕੀਤਾ ਸੀ। ਰੈਲੀ ਵਿੱਚ ਕੁਝ ਹੀ ਵਾਹਨ ਨਜ਼ਰ ਆਏ। ਵਿਰੋਧ ਪ੍ਰਦਰਸ਼ਨ ਦੇ ਫਲਾਪ ਹੋਣ ਤੋਂ ਨਿਰਾਸ਼ ਖਾਲਿਸਤਾਨੀ ਸਮਰਥਕਾਂ ਨੇ ਵੈਨਕੂਵਰ ਸਥਿਤ ਭਾਰਤੀ ਦੂਤਘਰ ਵੱਲ ਰੁਖ਼ ਕੀਤਾ। ਇੱਥੇ ਉਨ੍ਹਾਂ ਨੇ ਤਿਰੰਗੇ ਦਾ ਅਪਮਾਨ ਕੀਤਾ। ਇਸ ਦੌਰਾਨ ਕੈਨੇਡੀਅਨ ਪੁਲਸ ਦੇ ਮੁਲਾਜ਼ਮ ਵੀ ਨੇੜੇ ਹੀ ਮੌਜੂਦ ਸਨ ਪਰ ਉਨ੍ਹਾਂ ਨੇ ਨਾ ਤਾਂ ਖਾਲਿਸਤਾਨੀਆਂ ਨੂੰ ਰੋਕਿਆ ਅਤੇ ਨਾ ਹੀ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਸਰਕਾਰ ਦਾ ਸਖ਼ਤ ਰੁੱਖ਼, ਕੈਨੇਡਾ ਖ਼ਿਲਾਫ਼  FATF ਜ਼ਰੀਏ ਕਾਰਵਾਈ ਦੀ ਤਿਆਰੀ 

ਪੀ.ਐੱਮ ਮੋਦੀ ਦੇ ਕੱਟਆਉਟ ਨੂੰ ਪਾਈਆਂ ਬੇੜੀਆਂ


ਖਾਲਿਸਤਾਨੀ ਸਮਰਥਕਾਂ ਨੇ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੱਟ ਆਊਟ ਵੀ ਤਿਆਰ ਕੀਤਾ। ਖਾਲਿਸਤਾਨ ਸਮਰਥਕਾਂ ਨੇ ਉਸ ਨੂੰ ਜ਼ੰਜੀਰਾਂ ਪਾ ਦਿੱਤੀਆਂ ਅਤੇ ਉਸ ਨੂੰ ਸੜਕ 'ਤੇ ਚਲਾਇਆ। ਖਾਲਿਸਤਾਨੀ ਲਗਾਤਾਰ ਦਾਅਵਾ ਕਰ ਰਹੇ ਹਨ ਕਿ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੈ। ਜਿਸ ਕਾਰਨ ਭਾਰਤ ਅਤੇ ਕੈਨੇਡਾ ਦਰਮਿਆਨ ਸਿਆਸੀ ਦੂਰੀ ਪੈਦਾ ਹੋ ਗਈ ਹੈ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਮੰਗਲਵਾਰ ਨੂੰ ਦੁਸਹਿਰਾ ਮਨਾਉਣ ਦਾ ਐਲਾਨ ਵੀ ਕੀਤਾ ਪਰ ਇਸ ਦੌਰਾਨ ਉਹ ਰਾਵਣ ਦਾ ਨਹੀਂ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਜਾ ਰਹੇ ਹਨ। ਇਸ ਦੇ ਲਈ ਖਾਲਿਸਤਾਨੀ ਸਮਰਥਕਾਂ ਵੱਲੋਂ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  

Vandana

This news is Content Editor Vandana