ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
Saturday, Jul 05, 2025 - 09:19 AM (IST)

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿਚ ਖ਼ਾਲਿਸਤਾਨੀ ਕੱਟੜਪੰਥੀਆਂ ਦੇ ਵੱਧਦੇ ਹੌਂਸਲੇ ਤੋਂ ਉੱਥੋਂ ਦੀਆਂ ਏਜੰਸੀਆਂ ਅਤੇ ਸਿਆਸਤਦਾਨ ਵੀ ਫ਼ਿਕਰਮੰਦ ਹਨ। ਕੁਝ ਦਿਨ ਪਹਿਲਾਂ ਕੈਨੇਡਾ ਦੀ ਨੈਸ਼ਨਲ ਸਿਕਿਓਰਿਟੀ ਏਜੰਸੀ CSIS ਵੱਲੋਂ ਇਸ ਬਾਰੇ 'ਤੇ ਚੇਤਾਵਨੀ ਵੀ ਦਿੱਤੀ ਗਈ ਸੀ। ਹੁਣ ਕੈਨੇਡਾ ਤੋਂ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਕੱਟੜਪੰਥੀਆਂ ਵੱਲੋਂ ਇਸ ਨੂੰ 'ਧਰਮ ਯੁੱਧ' ਦੱਸਦਿਆਂ ਕਿਹਾ ਜਾ ਰਿਹਾ ਹੈ ਕਿ ਅੱਜ ਖ਼ਾਲਿਸਤਾਨੀ ਅੱਤਵਾਦੀ ਗਰੁੱਪ ਸਰਗਰਮ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ DSP ਗ੍ਰਿਫ਼ਤਾਰ! ਮਾਨ ਸਰਕਾਰ ਦਾ ਵੱਡਾ ਐਕਸ਼ਨ
'ਵਨ ਬੀ. ਸੀ.' ਪਾਰਟੀ ਦੀ ਲੀਡਰ ਅਤੇ ਵੈਨਕੂਵਰ ਤੋਂ MLA ਡਲਾਸ ਬ੍ਰੋਡੀ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ X 'ਤੇ ਸਾਂਝਾ ਕਰਦਿਆਂ ਲਿਖਿਆ ਕਿ ਖ਼ਾਲਿਸਤਾਨੀ ਕੱਟੜਪੰਥੀਆਂ ਵੱਲੋਂ ਸਰੀ ਅਤੇ ਬ੍ਰਿਟਿਸ਼ ਕੋਲੰਬੀਆ ਵਿਚ ਅੱਤਵਾਦ ਅਤੇ ਹਿੰਸਾ ਖ਼ਤਮ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅੱਤਵਾਦ ਦੇ ਸਮਰਥਨ ਕਰਨ ਵਾਲੇ ਅਤੇ ਹਿੰਸਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਖ਼ਿਲਾਫ਼ ਜਾਂਚ ਕਰਨ ਦੀ ਮੰਗ ਕੀਤੀ ਹੈ।
The promotion of violence and terrorism by Khalistani extremists in Surrey and across British Columbia must come to an end.
— Dallas Brodie (@Dallas_Brodie) July 4, 2025
I call on the authorities to thoroughly investigate anyone inciting violence or engaging in activities that support terrorism. https://t.co/j7c80ly5al
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8