ਗਾਜ਼ਾ ਦੇ ਨਾਗਰਿਕਾਂ ਨੂੰ ਅਸਥਾਈ ਵੀਜ਼ਾ ਦੇਵੇਗਾ ਕੈਨੇਡਾ
Saturday, Dec 23, 2023 - 12:33 PM (IST)
ਓਟਾਵਾ (ਭਾਸ਼ਾ) - ਕੈਨੇਡਾ ਨੇ ਗਾਜ਼ਾ ਪੱਟੀ ਦੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਰਹਿੰਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ 9 ਜਨਵਰੀ ਤੱਕ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਸੰਘ ਸਰਕਾਰ ਨੇ ਜੰਗ ਪ੍ਰਭਾਵਿਤ ਇਲਾਕੇ ਵਿਚੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੋਈ ਭਰੋਸਾ ਨਹੀਂ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਸਜ਼ਾ, ਡਿਪੋਰਟ ਕਰ ਕੇ ਭੇਜਿਆ ਜਾਵੇਗਾ ਭਾਰਤ
ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ 660 ਕੈਨੇਡਾਈ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨਸਾਥੀਆਂ ਤੇ ਬੱਚਿਆਂ ਨੂੰ ਗਾਜ਼ਾ ਵਿਚੋਂ ਬਾਹਰ ਕੱਢਣ ’ਤੇ ਹੈ। ਮਿਲਰ ਨੇ ਕਿਹਾ ਕਿ ਸਰਕਾਰ ਮਾਤਾ-ਪਿਤਾ, ਦਾਦਾ-ਦਾਦੀ, ਭਰਾ-ਭੈਣ ਅਤੇ ਪੋਤੇ-ਪੋਤੀਆਂ ਸਮੇਤ ਕੈਨੇਡਾ ਨਾਲ ਜੁੜੇ ਵਿਸਤਾਰਿਤ ਪਰਿਵਾਰਕ ਸਬੰਧ ਰੱਖਣ ਵਾਲੇ ਲੋਕਾਂ ਦੀਆਂ ਅਰਜ਼ੀਆਂ ਪ੍ਰਵਾਨ ਕਰਨੀਆਂ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਮਾਪਦੰਡਾਂ ਉਤੇ ਖਰੇ ਉਤਰਨ ਵਾਲਿਆਂ ਨੂੰ ਸਰਕਾਰ 3 ਸਾਲ ਲਈ ਵੀਜ਼ਾ ਦੇਵੇਗੀ। ਮਿਲਰ ਨੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਇਹ ਨਹੀਂ ਦੱਸ ਸਕਦੇ ਕਿ ਇਸ ਮੁਹਿੰਮ ਦੇ ਤਹਿਤ ਕਿੰਨੇ ਲੋਕ ਕੈਨੇਡਾ ਆ ਸਕਦੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਗਿਣਤੀ ਸੈਂਕੜਿਆਂ ਵਿਚ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8