ਕੈਨੇਡਾ 7 ਸਤੰਬਰ ਤੋਂ ਵਿਦੇਸ਼ੀਆਂ ਲਈ ਖੋਲ੍ਹੇਗਾ ਆਪਣੀਆਂ ਸਰਹੱਦਾਂ ਪਰ ਭਾਰਤੀ ਉਡਾਣਾਂ 'ਤੇ ਪਾਬੰਦੀ ਜਾਰੀ

Wednesday, Jul 21, 2021 - 01:54 PM (IST)

ਕੈਨੇਡਾ 7 ਸਤੰਬਰ ਤੋਂ ਵਿਦੇਸ਼ੀਆਂ ਲਈ ਖੋਲ੍ਹੇਗਾ ਆਪਣੀਆਂ ਸਰਹੱਦਾਂ ਪਰ ਭਾਰਤੀ ਉਡਾਣਾਂ 'ਤੇ ਪਾਬੰਦੀ ਜਾਰੀ

ਓਟਾਵਾ (ਭਾਸ਼ਾ): ਕੈਨੇਡਾ ਸਰਕਾਰ ਨੇ 7 ਸਤੰਬਰ ਤੋਂ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਲੋਕਾਂ ਲਈ ਆਪਣੇ ਬਾਰਡਰ ਖੋਲ੍ਹ ਦੇਣ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ 7 ਸਤੰਬਰ, 2021 ਤੋਂ ਦੇਸ਼ ਦੀਆਂ ਸਰਹੱਦਾਂ ਨੂੰ ਅੰਤਰਰਾਸ਼ਟਰੀ ਟੂਰਿਜ਼ਮ ਲਈ ਖੋਲ੍ਹ ਦਿੱਤਾ ਜਾਵੇਗਾ। ਭਾਵੇਂਕਿ ਕੈਨੇਡਾ ਨੇ 21 ਅਗਸਤ ਤੱਕ ਲਈ ਭਾਰਤ ਤੋਂ ਆਉਣ ਵਾਲੇ ਜਹਾਜ਼ਾਂ 'ਤੇ ਰੋਕ ਲਗਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਉਹ ਆਪਣੀਆਂ ਸਰਹੱਦਾਂ ਨੂੰ ਉਹਨਾਂ ਲੋਕਾਂ ਲਈ ਖੋਲ੍ਹੇਗਾ ਜਿਹਨਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਣਗੀਆਂ। ਬਿਆਨ ਮੁਤਾਬਕ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰੀਬ 14 ਦਿਨ ਪਹਿਲਾਂ ਲੈਣੀ ਜ਼ਰੂਰੀ ਹੋਵੇਗੀ।

ਇਸ ਦੇ ਇਲਾਵਾ ਕੈਨੇਡਾ ਵਿਚ ਆਉਣ ਵਾਲਿਆਂ ਨੂੰ ਏਰੀਵਾਕੈਨ (ਐਪ ਅਤੇ ਵੈਬ ਪੋਰਟਲ) 'ਤੇ ਆਪਣੇ ਟੂਰਿਜ਼ਮ ਨਾਲ ਜੁੜੀ ਜਾਣਕਾਰੀ ਸਾਂਝੀ ਕਰਨੀ ਹੋਵੇਗੀ। ਜੇਕਰ ਉਹ ਬਣਾਏ ਤੈਅ ਨਿਯਮਾਂ ਨੂੰ ਪੂਰਾ ਕਰਦਾ ਹੋਵੇਗਾ ਅਤੇ ਉਸ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾ ਲਈਆਂ ਹੋਣਗੀਆਂ ਤਾਂ ਅਜਿਹੇ ਵਿਅਕਤੀ ਨੂੰ ਕੈਨੇਡਾ ਪਹੁੰਚਣ 'ਤੇ ਕੁਆਰੰਟੀਨ ਦੀ ਲੋੜ ਨਹੀਂ ਹੋਵੇਗੀ। ਪਹਿਲੇ ਪੜਾਅ ਦੌਰਾਨ ਕੈਨੇਡਾ ਸਰਕਾਰ ਨੇ 9 ਅਗਸਤ, 2021 ਤੋਂ ਅਮਰੀਕੀ ਨਾਗਰਿਕਾਂ ਅਤੇ ਕੈਨੇਡਾ ਦੇ ਸਥਾਈ ਵਸਨੀਕਾਂ ਨੂੰ, ਜੋ ਫਿਲਹਾਲ ਅਮਰੀਕਾ ਵਿਚ ਰਹਿ ਰਹੇ ਹਨ ਅਤੇ ਜਿਹੜੇ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹਨ, ਕੈਨੇਡਾ ਆ ਸਕਣਗੇ। ਸਰਕਾਰ ਵੱਲੋਂ ਇਹ ਫ਼ੈਸਲਾ ਦੇਸ਼ ਵਿਚ ਕੋਰੋਨਾ ਅਤੇ ਮਹਾਮਾਰੀ ਦੀ ਰੋਕਥਾਮ ਦੇ ਉਦੇਸ਼ ਨਾਲ ਲਿਆ ਗਿਆ। 

ਪੜ੍ਹੋ ਇਹ ਅਹਿਮ ਖਬਰ -  Canada ਨੇ India ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

ਸਰਕਾਰ ਦਾ ਕਹਿਣਾ ਹੈ ਕਿ ਉਹ  ਸਾਹਮਣੇ ਆ ਰਹੇ ਕੋਰੋਨਾ ਦੇ ਨਵੇਂ ਵੈਰੀਐਂਟਾਂ ਨੂੰ ਲੈ ਕੇ ਗੰਭੀਰ ਹਨ। ਇਸ ਤਰ੍ਹਾਂ ਦੀ ਰਣਨੀਤੀ ਅਤੇ ਲੜੀਬੱਧ ਢੰਗ ਨਾਲ ਮਹਾਮਾਰੀ ਦੇ ਪ੍ਰਤੀ ਸੁਰੱਖਿਆ ਦਾ ਦਾਇਰਾ ਵਧਾਇਆ ਜਾ ਸਕਦਾ ਹੈ। ਇਸ ਦੇ ਇਲਾਵਾ ਇਸ ਤਰ੍ਹਾਂ ਨਾਲ ਕੈਨੇਡਾ ਵਿਚ ਕੋਵਿਡ-19 ਦੇ ਹਾਲਾਤ 'ਤੇ ਤਿੱਖੀ ਨਜ਼ਰ ਰੱਖੀ ਜਾ ਸਕਦੀ ਹੈ। ਇੰਨਾ ਹੀ ਨਹੀਂ ਕਿਸੇ ਤਰ੍ਹਾਂ ਦਾ ਖਤਰਾ ਹੋਣ 'ਤੇ ਅਜਿਹੇ ਹਾਲਾਤ ਵਿਚ ਤੁਰੰਤ ਰਿਸਪਾਂਸ ਵੀ ਦਿੱਤਾ ਜਾ ਸਕਦਾ ਹੈ। ਨਵੀਂ ਰਣਨੀਤੀ ਬਣਾਈ ਜਾ ਸਕਦੀ ਹੈ ਅਤੇ ਤੇਜ਼ੀ ਨਾਲ ਫ਼ੈਸਲੇ ਲਏ ਜਾ ਸਕਦੇ ਹਨ। ਲੋੜ ਮੁਤਾਬਕ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਕੈਨੇਡਾ ਆਉਣ ਤੋਂ ਰੋਕਿਆ ਜਾ ਸਕਦਾ ਹੈ।

ਭਾਰਤ ਤੋਂ ਆਉਣ ਵਾਲੇ ਜਹਾਜ਼ਾਂ ਨੂੰ ਫਿਲਹਾਲ ਰੋਕਣ ਬਾਰੇ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਇਹ ਫ਼ੈਸਲਾ ਇੱਥੇ ਡੈਲਟਾ ਵੈਰੀਐਂਟ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਲਿਆ ਗਿਆ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਕੈਨੇਡਾ ਨੇ 22 ਅਪ੍ਰੈਲ ਨੂੰ ਪਹਿਲੀ ਵਾਰ ਇਸ ਤਰ੍ਹਾਂ ਦੀ ਪਾਬੰਦੀ ਲਗਾਈ ਸੀ। ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਹੈ ਪਰ ਇਸ ਦੇ ਖ਼ਤਮ ਹੋਣ ਪਹਿਲਾਂ ਹੀ ਸਰਕਾਰ ਨੇ ਇਸ ਦੀ ਮਿਆਦ 21 ਅਗਸਤ ਤੱਕ ਵਧਾ ਦਿੱਤੀ ਹੈ।

ਨੋਟ- ਕੈਨੇਡਾ ਸਰਕਾਰ ਦੇ ਬਾਰਡਰ ਖੋਲ੍ਹਣ ਬਾਰੇ ਕੀਤੇ ਐਲਾਨ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News