ਪੰਜਾਬੀਆਂ ਲਈ Canada ਦੀ PR ਬੰਦ.... ਹੋਰ ਪਾਬੰਦੀਆਂ ਲਗਾਉਣ ਦੀ ਤਿਆਰੀ

Thursday, Nov 28, 2024 - 12:39 PM (IST)

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਵਿਚਾਲੇ ਜਾਰੀ ਤਣਾਅ ਦੌਰਾਨ ਟਰੂਡੋ ਸਰਕਾਰ ਇਕ ਹੋਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਵਿਚ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਕਿਹਾ ਕਿ ਉਹ ਦੇਸ਼ ਦੀ ਸ਼ਰਣ ਪ੍ਰਣਾਲੀ ਅਤੇ ਇਮੀਗ੍ਰੇਸ਼ਨ ਸਿਸਟਮ ਵਿੱਚ ਸੁਧਾਰ ਲਈ ਉਪਾਅ ਪ੍ਰਸਤਾਵਿਤ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਦੇ ਤਹਿਤ ਸੰਭਾਵੀ ਤੌਰ 'ਤੇ ਸ਼ਰਣ ਸਬੰਧੀ ਮਾਮਲਿਆਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨਗੇ। ਹੁਣ ਕੈਨੇਡਾ ਇਹ ਕਦਮ ਉਦੋਂ ਚੁੱਕਣ ਜਾ ਰਿਹਾ ਹੈ, ਜਦੋਂ ਪੰਜਾਬ ਦੇ ਗੈਂਗਸਟਰਾਂ ਤੇ ਅੱਤਵਾਦੀਆਂ ਨੂੰ ਪਨਾਹ ਦੇ ਕੇ ਨਾ ਸਿਰਫ ਕੈਨੇਡਾ-ਭਾਰਤ ਸਬੰਧ ਵਿਗਾੜ ਗਏ ਹਨ, ਸਗੋਂ ਅੰਦਰੂਨੀ ਮਾਹੌਲ ਵੀ ਖਰਾਬ ਹੋ ਚੁੱਕਾ ਹੈ।

ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ ਬੰਦ

ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments, LMIs)  ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਹੈ ਕਿ ਕੈਨੇਡੀਅਨ ਪੀ.ਆਰ. ਲਈ ਐਲ.ਐਮ.ਆਈ.ਏ. ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ ਐਲ.ਐਮ.ਆਈ.ਏ. ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਵੇਲੇ ਬਿਨੈਕਾਰ ਇੱਕ ਐਲ.ਐਮ.ਆਈ.ਏ ਲਈ 50 ਅੰਕ ਜਾਂ ਐਕਸਪ੍ਰੈਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੀਆਂ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ।

ਪੰਜਾਬੀ ਭਾਈਚਾਰੇ ਵਿਚ ਚਰਚਾ

ਕੈਨੇਡਾ ਨੇ ਪੰਜਾਬ ਦੇ 29 ਅੱਤਵਾਦੀਆਂ ਤੋਂ ਇਲਾਵਾ ਕਈ ਮਸ਼ਹੂਰ ਗੈਂਗਸਟਰਾਂ ਨੂੰ ਵੀ ਇਸ ਬਹਾਨੇ ਪਨਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਭਾਰਤ 'ਚ ਖਤਰਾ ਹੈ। ਇਸ ਲਈ ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਵਿਚ ਇਸ ਗੱਲ ਨੂੰ ਲੈ ਕੇ ਚਰਚਾ ਛਿੜ ਗਈ ਹੈ ਕਿ ਹੁਣ ਜਦੋਂ ਸਾਰਾ ਮਾਹੌਲ ਖਰਾਬ ਹੋ ਚੁੱਕਾ ਹੈ ਤਾਂ ਹੁਣ ਸੁਧਾਰ ਲਿਆਉਣ ਦਾ ਕੀ ਫਾਇਦਾ? ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇੱਕ ਸੰਸਦੀ ਕਮੇਟੀ ਨੂੰ ਦੱਸਿਆ, "ਮੈਂ ਹੋਰ ਉਪਾਵਾਂ ਦਾ ਪ੍ਰਸਤਾਵ ਕਰਨ ਦੀ ਯੋਜਨਾ ਬਣਾ ਰਿਹਾ ਹਾਂ। ਇਹ ਉਸ ਤਰ੍ਹਾਂ ਕੰਮ ਨਹੀਂ ਕਰ ਰਿਹਾ ਹੈ ਜਿਵੇਂ ਕਿ ਇਹ ਹੋਣਾ ਚਾਹੀਦਾ ਹੈ। ਅਗਲੇ ਦੋ ਸਾਲਾਂ 'ਚ ਇਮੀਗ੍ਰੇਸ਼ਨ ਵਿੱਚ ਕਟੌਤੀ ਕਰਨ ਤੇ ਕੈਨੇਡਾ ਦੀ ਆਬਾਦੀ ਨੂੰ ਘੱਟ ਕਰਨ ਦਾ ਵਾਅਦਾ ਕੀਤਾ ਗਿਆ ਹੈ।"  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ ਕੌਮਾਂਤਰੀ ਵਿਦਿਆਰਥੀਆਂ ਨੂੰ ਦਿਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-Canada ਵੱਲੋਂ ਪੰਜਾਬੀਆਂ ਨੂੰ ਇਕ ਹੋਰ ਝਟਕਾ

PunjabKesari

ਸ਼ਰਨਾਰਥੀ ਦਾਅਵਿਆਂ ਦੀ ਵਧੀ ਗਿਣਤੀ

ਹਾਲ ਹੀ ਦੇ ਮਹੀਨਿਆਂ ਵਿੱਚ ਕੈਨੇਡਾ ਸ਼ਰਨਾਰਥੀ ਦਾਅਵਿਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਦੇਖੀ ਗਈ ਹੈ। ਹਾਲਾਂਕਿ ਜੁਲਾਈ ਵਿੱਚ ਲਗਭਗ 20,000 ਤੋਂ ਘਟ ਕੇ ਅਕਤੂਬਰ ਵਿੱਚ ਮਹੀਨਾਵਾਰ ਕੁੱਲ ਘੱਟ ਕੇ ਲਗਭਗ 17,400 ਹੋ ਗਈ ਹੈ, ਪਰ ਬਕਾਇਆ ਦਾਅਵਿਆਂ ਦੀ ਗਿਣਤੀ 2 ਲੱਖ 60 ਹਜ਼ਾਰ ਦੇ ਨੇੜੇ ਹੈ। ਕੈਨੇਡਾ ਅਨੁਸਾਰ 2024 ਦੀ ਦੂਜੀ ਤਿਮਾਹੀ ਵਿੱਚ 265,000 ਤੋਂ ਵੱਧ ਗੈਰ-ਸਥਾਈ ਨਿਵਾਸੀ ਕੈਨੇਡਾ ਆਏ। ਕੈਨੇਡਾ ਦੇ ਪ੍ਰਸਿੱਧ ਲੇਖਕ ਜੋਗਿੰਦਰ ਬਾਸੀ ਦਾ ਕਹਿਣਾ ਹੈ ਕਿ ਕੈਨੇਡਾ ਨੇ ਆਪਣੀ ਧਰਤੀ 'ਤੇ ਪੰਜਾਬ ਦੇ ਅਪਰਾਧੀਆਂ ਨੂੰ ਪਨਾਹ ਦਿੱਤੀ ਹੋਈ ਹੈ, ਜਿਸ ਕਾਰਨ ਕੈਨੇਡਾ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਖਾਲਿਸਤਾਨੀ ਅਤੇ ਅੱਤਵਾਦੀਆਂ ਨੂੰ ਕੈਨੇਡਾ ਵਿਚ ਪਨਾਹ ਦਿੱਤੀ ਗਈ ਹੈ ਅਤੇ ਮਾਹੌਲ ਖਰਾਬ ਹੋ ਗਿਆ ਹੈ, ਹੁਣ ਜਦੋਂ ਸਭ ਕੁਝ ਲੁੱਟਿਆ ਗਿਆ ਹੈ ਅਤੇ ਕਈ ਦੇਸ਼ਾਂ ਨਾਲ ਸਬੰਧ ਵਿਗੜ ਚੁੱਕੇ ਹਨ ਤਾਂ ਸ਼ਰਨਾਰਥੀ ਸਿਸਟਮ 'ਤੇ ਸਖ਼ਤੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਪ੍ਰਵਾਸੀਆਂ ਦੀ ਵਧੀ ਮੁਸ਼ਕਲ, ਅਮਰੀਕਾ 'ਚ ਗੈਰ-ਕਾਨੂੰਨੀ ਦਾਖਲੇ ਨੂੰ ਰੋਕਣ 'ਤੇ ਮੈਕਸੀਕੋ ਸਹਿਮਤ

ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਭਾਰਤ ਨੂੰ ਸੌਂਪਣਾ ਚਾਹੀਦੈ

ਸੇਵਾਮੁਕਤ ਆਈਜੀ ਸੁਰਿੰਦਰ ਕਾਲੀਆ ਦਾ ਕਹਿਣਾ ਹੈ ਕਿ ਜੇਕਰ ਕੈਨੇਡਾ ਸ਼ਰਨਾਰਥੀਆਂ ਨੂੰ ਲੈ ਕੇ ਇੰਨਾ ਹੀ ਗੰਭੀਰ ਹੈ ਤਾਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਭਾਰਤ ਹਵਾਲੇ ਕੀਤਾ ਜਾਵੇ। ਕੈਨੇਡਾ ਨੇ ਖਾਲਿਸਤਾਨੀ ਲੋਕਾਂ ਨੂੰ ਪਨਾਹ ਦੇ ਕੇ ਨਾ ਸਿਰਫ ਮਾਹੌਲ ਖਰਾਬ ਕੀਤਾ ਸਗੋਂ ਅੱਤਵਾਦ ਨੂੰ ਵਧਾਵਾ ਦੇਣ ਦੀ ਵੀ ਕੋਸ਼ਿਸ਼ ਕੀਤੀ। ਕਾਲੀਆ ਦਾ ਕਹਿਣਾ ਹੈ ਕਿ ਸੀ.ਬੀ.ਆਈ ਰਾਹੀਂ ਇਨ੍ਹਾਂ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਹਵਾਲਗੀ ਸੰਭਵ ਹੈ ਅਤੇ ਕੈਨੇਡਾ ਨੂੰ ਇਸ 'ਤੇ ਪਹਿਲਕਦਮੀ ਕਰਨੀ ਚਾਹੀਦੀ ਹੈ। ਪੁਲਸ ਅਤੇ ਕੇਂਦਰੀ ਏਜੰਸੀਆਂ ਨੇ ਆਪਣੇ ਡੋਜ਼ੀਅਰ ਕੈਨੇਡਾ ਸਰਕਾਰ ਨੂੰ ਸੌਂਪੇ ਹਨ, ਉਹ ਕਿਸ ਦੀ ਉਡੀਕ ਕਰ ਰਹੇ ਹਨ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News