ਸ਼ਰਾਬ ਦੇ ਸ਼ੌਕੀਨਾਂ ਲਈ ਮਾੜੀ ਖ਼ਬਰ, ਹੁਣ ਇਸ ਦਾਰੂ 'ਤੇ ਪਾਬੰਦੀ ਦੀ ਤਿਆਰੀ

Saturday, Dec 14, 2024 - 04:46 PM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੈਨੇਡਾ 'ਤੇ ਭਾਰੀ ਟੈਰਿਫ ਲਗਾਉਣ ਦੀ ਦਿੱਤੀ ਗਈ ਧਮਕੀ ਦੇ ਬਾਅਦ ਕੈਨੇਡਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਓਨਟਾਰੀਓ ਅਮਰੀਕੀ ਸ਼ਰਾਬ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਤੋਂ ਇਲਾਵਾ ਅਮਰੀਕੀ ਰਾਜਾਂ ਮਿਸ਼ੀਗਨ, ਨਿਊਯਾਰਕ ਅਤੇ ਮਿਨੇਸੋਟਾ ਨੂੰ ਬਿਜਲੀ ਦੀ ਬਰਾਮਦ ਰੋਕਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਡਗ ਫੋਰਡ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਲਿਕਰ ਕੰਟਰੋਲ ਬੋਰਡ ਆਫ਼ ਓਨਟਾਰੀਓ ਦੇ ਸਟੋਰਾਂ ਵਿਚ ਅਮਰੀਕਾ ਵਿਚ ਬਣੀ ਸ਼ਰਾਬ ਵੇਚਣ ’ਤੇ ਪਾਬੰਦੀ ਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਓਨਟਾਰੀਓ ਅਮਰੀਕਾ ਨੂੰ ਮਹੱਤਵਪੂਰਨ ਖਣਿਜਾਂ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰ ਰਿਹਾ ਹੈ। ਅਮਰੀਕੀ ਕੰਪਨੀਆਂ ਨੂੰ ਸਰਕਾਰੀ ਟੈਂਡਰਾਂ ਤੋਂ ਬਾਹਰ ਰੱਖਣ ਦੀ ਵੀ ਤਿਆਰੀ ਹੈ।

ਇਹ ਵੀ ਪੜ੍ਹੋ: ਐਪ ਸਟੋਰ ਤੋਂ 'TikTok' ਨੂੰ ਹਟਾਉਣ ਦੀ ਕਰੋ ਤਿਆਰੀ: ਅਮਰੀਕੀ MPs ਨੇ ਗੂਗਲ ਤੇ ਐਪਲ ਨੂੰ ਲਿਖੀ ਚਿੱਠੀ

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਬਿਜਲੀ ਨਾ ਵੇਚਣ ਦੇ ਫੈਸਲੇ ਨੂੰ ਆਖਰੀ ਵਿਕਲਪ ਦੱਸਿਆ ਹੈ। ਫੋਰਡ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਟਰੰਪ ਅਜਿਹਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਅਮਰੀਕਾ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇਕਰ ਤੁਸੀਂ ਸਾਡੇ ਲੋਕਾਂ ਦੇ ਰੁਜ਼ਗਾਰ ਨੂੰ ਨਿਸ਼ਾਨਾ ਬਣਾਉਂਦੇ ਹੋ ਤਾਂ ਅਸੀਂ ਹਰ ਸੰਭਵ ਕਦਮ ਚੁੱਕਾਂਗੇ। ਹਾਲਾਂਕਿ, ਮੈਨੂੰ ਉਮੀਦ ਹੈ, ਅਜਿਹਾ ਕਰਨ ਦੀ ਕੋਈ ਲੋੜ ਨਹੀਂ ਹੋਵੇਗੀ। ਇਸ 'ਤੇ ਟਰੰਪ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਫੋਰਡ ਅਜਿਹਾ ਕਰਦੇ ਹਨ ਤਾਂ ਠੀਕ ਹੈ। ਅਮਰੀਕਾ ਕੈਨੇਡਾ ਨੂੰ ਸਬਸਿਡੀ ਦੇ ਰਿਹਾ ਹੈ ਅਤੇ ਅਜਿਹਾ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ: ਅਮਰੀਕਾ 'ਚ 18 ਹਜ਼ਾਰ ਭਾਰਤੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਦੱਸ ਦੇਈਏ ਕਿ ਟਰੰਪ ਨੇ ਬੀਤੇ ਦਿਨੀਂ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ 'ਤੇ 25 ਫੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ 'ਤੇ 10 ਫੀਸਦੀ ਟੈਰਿਫ ਲਗਾਉਣ ਦੀ ਗੱਲ ਆਖੀ ਸੀ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ' 'ਤੇ ਕਿਹਾ ਸੀ ਕਿ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਦੇਸ਼ਾਂ 'ਤੇ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕਰਨਗੇ। ਉਨ੍ਹਾਂ ਅੱਗੇ ਲਿਖਿਆ ਸੀ ਕਿ ਜਿਵੇਂ ਕਿ ਹਰ ਕੋਈ ਜਾਣਦਾ ਹੈ, ਹਜ਼ਾਰਾਂ ਲੋਕ ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਵਿਚ ਦਾਖਲ ਹੋ ਰਹੇ ਹਨ ਅਤੇ ਉਹ ਆਪਣੇ ਨਾਲ ਡਰੱਗਜ਼ ਅਤੇ ਅਪਰਾਧ ਲਿਆ ਰਹੇ ਹਨ। ਜੇਕਰ ਕੈਨੇਡਾ ਅਤੇ ਮੈਕਸੀਕੋ ਚਾਹੁਣ ਤਾਂ ਉਹ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕ ਸਕਦੇ ਹਨ ਅਤੇ ਉਨ੍ਹਾਂ ਕੋਲ ਅਜਿਹਾ ਕਰਨ ਦੀ ਸ਼ਕਤੀ ਵੀ ਹੈ। ਇਸ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਉਤਪਾਦਾਂ 'ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ ਅਤੇ ਜਦੋਂ ਤੱਕ ਕੈਨੇਡਾ ਅਤੇ ਮੈਕਸੀਕੋ ਆਪਣੀ ਸਰਹੱਦ ਰਾਹੀਂ ਅਮਰੀਕਾ 'ਚ ਆਉਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਹੀਂ ਰੋਕਦੇ, ਉਨ੍ਹਾਂ ਨੂੰ ਭਾਰੀ ਟੈਰਿਫ ਦੇਣਾ ਪਵੇਗਾ ਅਤੇ ਚੀਨ 'ਤੇ ਡਰੱਗਜ਼ 'ਤੇ ਰੋਕ ਨਾ ਲਗਾਉਣ 'ਤੇ 10 ਫੀਸਦੀ ਵਾਧੂ ਟੈਰਿਫ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਖੁੱਲ੍ਹੀ ਧਮਕੀ; ਪ੍ਰਵਾਸੀਆਂ ਨੂੰ ਵਾਪਸ ਨਾ ਲੈਣ ਵਾਲੇ ਦੇਸ਼ਾਂ ਨਾਲ ਕੋਈ ਕਾਰੋਬਾਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News