ਕੈਨੇਡਾ ਦੀ ਕਾਰਨੀ ਸਰਕਾਰ ਖ਼ਿਲਾਫ਼ ਲੋਕਾਂ ਦਾ ਫੁੱਟਿਆ ਗੁੱਸਾ ! 31 ਜਨਵਰੀ ਨੂੰ ਦੇਸ਼ ਪੱਧਰੀ ਪ੍ਰਦਰਸ਼ਨਾਂ ਦਾ ਐਲਾਨ

Monday, Jan 26, 2026 - 12:30 PM (IST)

ਕੈਨੇਡਾ ਦੀ ਕਾਰਨੀ ਸਰਕਾਰ ਖ਼ਿਲਾਫ਼ ਲੋਕਾਂ ਦਾ ਫੁੱਟਿਆ ਗੁੱਸਾ ! 31 ਜਨਵਰੀ ਨੂੰ ਦੇਸ਼ ਪੱਧਰੀ ਪ੍ਰਦਰਸ਼ਨਾਂ ਦਾ ਐਲਾਨ

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿੱਚ 31 ਜਨਵਰੀ ਨੂੰ ਇੱਕ ਵੱਡਾ ਰਾਜਨੀਤਿਕ ਅਤੇ ਸਮਾਜਿਕ ਹੰਗਾਮਾ ਦੇਖਣ ਨੂੰ ਮਿਲ ਸਕਦਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੇ ਇੱਕਜੁੱਟ ਹੋ ਕੇ 'ਦੇਸ਼-ਵਿਆਪੀ ਪ੍ਰਦਰਸ਼ਨ' ਦਾ ਸੱਦਾ ਦਿੱਤਾ ਹੈ। ਇਸ ਤਹਿਤ ਕੈਨੇਡਾ ਦੇ ਪੂਰਬੀ ਤੱਟ ਤੋਂ ਲੈ ਕੇ ਪੱਛਮੀ ਤੱਟ ਤੱਕ ਦੇ ਮੁੱਖ ਸ਼ਹਿਰਾਂ ਵਿੱਚ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਨਗੇ।

ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਉਦੇਸ਼ ਮੌਜੂਦਾ ਸਿਆਸੀ ਅਗਵਾਈ ਤੋਂ ਜਵਾਬਦੇਹੀ ਦੀ ਮੰਗ ਕਰਨਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਦੇਸ਼ ਨੂੰ ਇਸ ਸਮੇਂ 'ਅਸਲ ਅਗਵਾਈ' ਦੀ ਲੋੜ ਹੈ। ਸੋਸ਼ਲ ਮੀਡੀਆ ਅਤੇ ਵੱਖ-ਵੱਖ ਜਥੇਬੰਦੀਆਂ ਰਾਹੀਂ ਲੋਕਾਂ ਨੂੰ ਜਨਤਕ ਥਾਵਾਂ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਸਾਂਝੀ ਆਵਾਜ਼ ਬੁਲੰਦ ਕੀਤੀ ਜਾ ਸਕੇ।

ਜਾਣਕਾਰੀ ਅਨੁਸਾਰ ਟੋਰਾਂਟੋ, ਵੈਨਕੂਵਰ, ਕੈਲਗਰੀ, ਐਡਮੰਟਨ ਅਤੇ ਰਾਜਧਾਨੀ ਓਟਾਵਾ ਵਰਗੇ ਵੱਡੇ ਸ਼ਹਿਰਾਂ ਵਿੱਚ ਪ੍ਰਦਰਸ਼ਨਾਂ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਪ੍ਰਦਰਸ਼ਨਕਾਰੀ ਵੱਖ-ਵੱਖ ਮੁੱਦਿਆਂ 'ਤੇ ਕਾਰਨੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰ ਰਹੇ ਹਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਸਮੁੰਦਰ ਵਿਚਾਲੇ ਡੁੱਬ ਗਈ ਕਿਸ਼ਤੀ ! 350 ਤੋਂ ਵੱਧ ਲੋਕ ਸੀ ਸਵਾਰ, ਕਈਆਂ ਦੀ ਮੌਤ, ਰੈਸਕਿਊ ਆਪਰੇਸ਼ਨ ਜਾਰੀ

ਪੁਲਸ ਅਤੇ ਪ੍ਰਸ਼ਾਸਨ ਚੌਕਸ
31 ਜਨਵਰੀ ਨੂੰ ਹੋਣ ਵਾਲੇ ਇਸ ਵਿਸ਼ਾਲ ਇਕੱਠ ਨੂੰ ਦੇਖਦੇ ਹੋਏ ਵੱਖ-ਵੱਖ ਸ਼ਹਿਰਾਂ ਦੀ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਪ੍ਰਦਰਸ਼ਨ ਸ਼ਾਂਤਮਈ ਰੱਖਿਆ ਜਾਵੇ ਤਾਂ ਜੋ ਆਮ ਜਨ-ਜੀਵਨ ਵਿੱਚ ਵਿਘਨ ਨਾ ਪਵੇ।

ਕੀ ਹਨ ਮੁੱਖ ਮੰਗਾਂ?
ਲਾਂਕਿ ਇਸ ਪ੍ਰਦਰਸ਼ਨ ਦੇ ਪਿੱਛੇ ਕਈ ਸਥਾਨਕ ਅਤੇ ਰਾਸ਼ਟਰੀ ਮੁੱਦੇ ਜੁੜੇ ਹੋਏ ਹਨ, ਪਰ ਮੁੱਖ ਤੌਰ 'ਤੇ ਲੋਕ ਸਰਕਾਰੀ ਫੈਸਲਿਆਂ ਵਿੱਚ ਪਾਰਦਰਸ਼ਤਾ, ਆਰਥਿਕ ਨੀਤੀਆਂ ਅਤੇ ਰਹਿਣ-ਸਹਿਣ ਦੀ ਵਧਦੀ ਲਾਗਤ, ਲੀਡਰਸ਼ਿਪ ਵਿੱਚ ਬਦਲਾਅ ਅਤੇ ਜ਼ਿੰਮੇਵਾਰੀ ਦੀ ਭਾਵਨਾ ਦੀ ਮੰਗ ਕਰ ਰਹੇ ਹਨ। ਇਹ ਪ੍ਰਦਰਸ਼ਨ ਕੈਨੇਡਾ ਦੀ ਮੌਜੂਦਾ ਰਾਜਨੀਤਿਕ ਸਥਿਤੀ ਵਿੱਚ ਇੱਕ ਮਹੱਤਵਪੂਰਨ ਮੋੜ ਸਾਬਤ ਹੋ ਸਕਦਾ ਹੈ, ਕਿਉਂਕਿ ਦੇਸ਼ ਭਰ ਵਿੱਚ ਇੱਕੋ ਦਿਨ ਇੰਨੇ ਵੱਡੇ ਪੱਧਰ 'ਤੇ ਇਕੱਠ ਹੋਣਾ ਇੱਕ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਟੇਕਆਫ਼ ਕਰਦਿਆਂ ਹੀ ਕ੍ਰੈਸ਼ ਹੋ ਗਿਆ ਸਵਾਰੀਆਂ ਨਾਲ ਭਰਿਆ ਜਹਾਜ਼ ! US 'ਚ ਤੂਫ਼ਾਨ ਕਾਰਨ ਵਾਪਰਿਆ ਹਾਦਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News