ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ 'ਚ ਡੁੱਬਣ ਨਾਲ ਮੌਤ
Monday, Jun 14, 2021 - 03:32 PM (IST)
ਨਿਊਯਾਰਕ/ ਬਰੈਂਪਟਨ (ਰਾਜ ਗੋਗਨਾ/ਰਾਕੇਸ਼ ਭੱਟੀ) : ਬੀਤੇ ਦਿਨ ਕੈਨੇਡਾ ਦੇ ਸੂਬੇ ਉਨਟਾਰੀਉ ਦੀ ਵਸਾਗਾ ਨਾਮੀਂ ਬੀਚ 'ਤੇ ਸ਼ਨੀਵਾਰ ਵਾਲੇ ਦਿਨ ਸ਼ਾਮ ਦੇ ਤਕਰੀਬਨ 5:30 ਵਜੇ ਦੇ ਕਰੀਬ ਇਕ 22 ਸਾਲਾ ਬਰੈਂਪਟਨ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਕੋਰੋਨਾ ਟੀਕਾ ਨਹੀਂ ਲਗਵਾਇਆ ਤਾਂ ਬਲਾਕ ਹੋ ਸਕਦਾ ਹੈ ਸਿਮ ਕਾਰਡ
ਨੌਜਵਾਨ ਅੰਤਰਰਾਸ਼ਟਰੀ ਵਿਦਿਆਰਥੀ ਸੀ ਅਤੇ ਕੈਨੇਡਾ ਵਿਖੇ ਪੜ੍ਹਣ ਆਇਆ ਸੀ ਅਤੇ ਉਸ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਅੰਮ੍ਰਿਤਸਰ ਦੇ ਅਧੀਨ ਆਉਂਦੇ ਪਿੰਡ ਨੰਗਲੀ (ਫਤਹਿਗੜ ਚੂੜੀਆਂ ਰੋਡ) ਨਾਲ ਹੈ। ਉਕਤ ਨੌਜਵਾਨ ਦੇ ਪਿਤਾ ਸਤਵਿੰਦਰ ਸਿੰਘ ਗਿੱਲ ਅਤੇ ਮਾਤਾ ਦਲਜੀਤ ਕੌਰ ਦੱਸਿਆ ਕਿ 20 ਨਵੰਬਰ 2017 ਨੂੰ ਉਹਨਾਂ ਆਪਣੇ ਬੱਚੇ ਗੁਰਪ੍ਰੀਤ ਸਿੰਘ ਨੂੰ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਕੈਨੇਡਾ ਪੜਾਈ ਲਈ ਭੇਜਿਆ ਸੀ ਤੇ ਹੁਣ ਮੌਜੂਦਾ ਸਮੇਂ ਪੜ੍ਹਾਈ ਪੂਰੀ ਕਰਕੇ ਵਰਕ ਪਰਮਿਟ 'ਤੇ ਕੰਮ ਕਰਦਾ ਸੀ ਅਤੇ ਬਰੈਂਪਟਨ ਵਿਚ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਅਮਰੀਕਾ ’ਚ 5 ਬੱਚਿਆਂ ਦੀ ਮਾਂ ਨੂੰ 16 ਸਾਲ ਛੋਟੇ ਮੁੰਡੇ ਨਾਲ ਹੋਇਆ ਪਿਆਰ, ਜਲਦ ਰਚਾਉਣਗੇ ਵਿਆਹ
ਉਹਨਾਂ ਦੱਸਿਆ ਕਿ ਉਹ ਬੀਤੇ ਦਿਨ ਕੰਮ ਤੋਂ ਛੁੱਟੀ ਹੋਣ ਕਰਕੇ ਆਪਣੇ ਪੰਜ ਸਾਥੀਆਂ ਨਾਲ ਵਸਾਖਾ ਬੀਚ ਤੇ ਨਹਾਉਣ ਗਿਆ ਸੀ, ਨਹਾਉਂਦੇ ਸਮੇਂ ਪਾਣੀ ਵਿੱਚ ਡੁੱਬ ਗਿਆ। ਗੁਰਪ੍ਰੀਤ ਸਿੰਘ ਗਿੱਲ ਨੂੰ ਬਚਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਸ ਨੇ ਤੈਰਨ ਵੇਲੇ ਸੇਫ਼ਟੀ ਜੈਕੇਟ ਵੀ ਨਹੀਂ ਸੀ ਪਾਈ ਹੋਈ। ਗੁਰਪ੍ਰੀਤ ਸਿੰਘ ਗਿੱਲ ਨੂੰ ਲੰਘੇ ਐਤਵਾਰ ਵਾਲੇ ਦਿਨ ਸਵੇਰੇ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਵਿਆਹ ਤੋਂ ਇਕ ਦਿਨ ਪਹਿਲਾਂ ਮੰਗੇਤਰ ਨੂੰ ਦਿੱਤੀ ਦਰਦਨਾਕ ਮੌਤ, ਸ਼ਖ਼ਸ ਨੇ ਕੁਹਾੜੀ ਨਾਲ ਕੀਤੇ 83 ਵਾਰ