ਕੈਨੇਡਾ ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦੀ ਯਾਤਰਾ ਸਬੰਧੀ ਪਾਬੰਦੀਆਂ ''ਚ ਦਿੱਤੀ ਢਿੱਲ
Saturday, Apr 23, 2022 - 08:34 AM (IST)
ਓਟਾਵਾ (ਏਜੰਸੀ)- ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਬਾਲਗਾਂ ਨਾਲ ਯਾਤਰਾ ਕਰਨ ਵਾਲੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਨੂੰ ਸੋਮਵਾਰ ਨੂੰ ਕੈਨੇਡਾ ਵਿਚ ਪ੍ਰਵੇਸ਼ ਕਰਨ ਲਈ ਜਾਂਚ ਕਰਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਸੰਘੀ ਸਰਕਾਰ ਨੇ ਇਹ ਜਾਣਕਾਰੀ ਦਿੱਤੀ।
ਸਰਕਾਰ ਨੇ ਹਾਲਾਂਕਿ ਸਪਸ਼ਟ ਕੀਤਾ ਹੈ ਕਿ ਟੀਕੇ ਦੀ ਇਕ ਖ਼ੁਰਾਕ ਲੈਣ ਵਾਲੇ ਜਾਂ ਖ਼ੁਰਾਕ ਲਏ ਬਿਨਾਂ ਦੇਸ਼ ਵਿਚ ਪ੍ਰਵੇਸ਼ ਕਰਨ ਵਾਲੇ 12 ਸਾਲ ਤੋਂ ਉਪਰ ਦੇ ਯਾਤਰੀਆਂ ਨੂੰ ਕੋਵਿਡ ਜਾਂਚ ਕਰਾਉਣ ਦੀ ਜ਼ਰੂਰਤ ਹੋਵੇਗੀ। ਕੈਨੇਡਾ ਵਿਚ ਪ੍ਰਵੇਸ਼ ਲਈ ਮੌਜੂਦਾ ਸਮੇਂ ਵਿਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਜਾਂਚ ਕਰਾਉਣ ਦੀ ਜ਼ਰੂਰਤ ਨਹੀਂ ਹੁੰਦੀ।
ਇਹ ਵੀ ਪੜ੍ਹੋ: ਭਾਰਤ ਨੇ ਸ਼੍ਰੀਲੰਕਾ ਨੂੰ 40,000 ਮੀਟ੍ਰਿਕ ਟਨ ਡੀਜ਼ਲ ਦੀ ਇੱਕ ਹੋਰ ਖੇਪ ਭੇਜੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।