ਭਾਰਤ ਦੀ ਸਖ਼ਤੀ ਦੇ ਬਾਅਦ ਕੈਨੇਡਾ ਦੀ 74.6 ਮਿਲੀਅਨ ਡਾਲਰ ਦੀ ਵੱਡੀ ਯੋਜਨਾ ਫੇਲ੍ਹ

Friday, Oct 20, 2023 - 10:34 AM (IST)

ਭਾਰਤ ਦੀ ਸਖ਼ਤੀ ਦੇ ਬਾਅਦ ਕੈਨੇਡਾ ਦੀ 74.6 ਮਿਲੀਅਨ ਡਾਲਰ ਦੀ ਵੱਡੀ ਯੋਜਨਾ ਫੇਲ੍ਹ

ਇੰਟਰਨੈਸ਼ਨਲ ਡੈਸਕ: ਕੈਨੇਡਾ ਵੱਲੋਂ ਭਾਰਤ ਵਿੱਚ ਵੀਜ਼ਾ ਸੇਵਾਵਾਂ ਦੇ ਪ੍ਰੋਸੈਸਿੰਗ ਸਮੇਂ ਨੂੰ ਘਟਾਉਣ ਲਈ ਸ਼ੁਰੂ ਕੀਤੀ ਗਈ ਅਭਿਲਾਸ਼ੀ ਯੋਜਨਾ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਦਿੱਤੀ ਗਈ ਛੋਟ ਨੂੰ ਹਟਾਉਣ ਦੀ ਚੇਤਾਵਨੀ ਦੇਣ ਤੋਂ ਬਾਅਦ ਕੈਨੇਡਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਆਪਣੇ ਦੇਸ਼ ਦੇ 41 ਡਿਪਲੋਮੈਟਾਂ ਨੂੰ ਨੌਕਰੀ ਤੋਂ ਹਟਾ ਦਿੱਤਾ। ਜਿਸ ਤੋਂ ਬਾਅਦ ਹੁਣ ਭਾਰਤ ਵਿੱਚ ਕੈਨੇਡੀਅਨ ਵੀਜ਼ਾ ਐਪਲੀਕੇਸ਼ਨ ਪ੍ਰੋਸੈਸਿੰਗ ਵਿੱਚ ਹੋਰ ਸਮਾਂ ਲੱਗੇਗਾ।

ਕੈਨੇਡਾ ਦੀ ਵੀਜ਼ਾ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਯੋਜਨਾ ਰੁਕੀ 

ਇਸ ਤੋਂ ਪਹਿਲਾਂ ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਨਵੰਬਰ 2022 ਵਿੱਚ ਐਲਾਨ ਕੀਤਾ ਸੀ ਕਿ ਕੈਨੇਡਾ ਭਾਰਤ ਵਿੱਚ ਖ਼ਾਸ ਕਰਕੇ ਚੰਡੀਗੜ੍ਹ ਅਤੇ ਦਿੱਲੀ ਵਿੱਚ ਵੀਜ਼ਾ ਪ੍ਰੋਸੈਸਿੰਗ ਅਰਜ਼ੀਆਂ ਨੂੰ ਤੇਜ਼ ਕਰਨ ਦੀ ਯੋਜਨਾ 'ਤੇ 74.6 ਮਿਲੀਅਨ ਡਾਲਰ ਖਰਚ ਕਰੇਗਾ, ਪਰ ਹਾਲ ਹੀ ਵਿੱਚ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਆਇਆ ਹੈ। ਕੈਨੇਡਾ ਵੱਲੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣਾ ਪਿਆ, ਜਿਸ ਕਾਰਨ ਇਹ ਯੋਜਨਾ ਰੁਕ ਗਈ ਹੈ ਅਤੇ ਕੈਨੇਡਾ ਜਾਣ ਦੇ ਚਾਹਵਾਨ ਭਾਰਤੀਆਂ ਨੂੰ ਵੀਜ਼ਾ ਪ੍ਰੋਸੈਸਿੰਗ ਲਈ ਲੰਬਾ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਕੈਨੇਡਾ ਦੇ ਵੀਜ਼ਾ ਪ੍ਰੋਸੈਸਿੰਗ ਕੇਂਦਰ ਬੇਂਗਲੁਰੂ, ਮੁੰਬਈ ਅਤੇ ਚੰਡੀਗੜ੍ਹ ਵਿੱਚ ਸਥਿਤ ਹਨ ਪਰ ਵਿਅਕਤੀਗਤ ਤੌਰ 'ਤੇ ਸੇਵਾ ਬੰਦ ਹੋ ਜਾਵੇਗੀ। ਜ਼ਾਹਿਰ ਹੈ ਕਿ ਜੇਕਰ ਵੀਜ਼ਾ ਸੇਵਾਵਾਂ ਬੰਦ ਹੋ ਜਾਂਦੀਆਂ ਹਨ ਤਾਂ ਵੀਜ਼ਾ ਅਰਜ਼ੀਆਂ ਵਿੱਚ ਦੇਰੀ ਹੋਵੇਗੀ ਕਿਉਂਕਿ ਇੱਥੇ ਕੈਨੇਡੀਅਨ ਅੰਬੈਸੀ ਦਾ ਸਟਾਫ਼ ਪਹਿਲਾਂ ਨਾਲੋਂ ਬਹੁਤ ਘੱਟ ਹੋ ਜਾਵੇਗਾ।

ਦੱਸ ਦਈਏ ਕਿ ਕੈਨੇਡਾ ਦੇ 62 ਡਿਪਲੋਮੈਟ ਚਾਰ ਕੇਂਦਰਾਂ ਵਿਚ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਚੰਡੀਗੜ੍ਹ 'ਚ ਕੰਮ ਕਰ ਰਹੇ ਸਨ, ਜਦੋਂ ਕਿ ਓਟਾਵਾ ਤੋਂ ਇਲਾਵਾ ਵੈਨਕੂਵਰ ਅਤੇ ਟੋਰਾਂਟੋ 'ਚ ਭਾਰਤ ਦੇ ਸਿਰਫ 21 ਡਿਪਲੋਮੈਟ ਕੰਮ ਕਰਦੇ ਹਨ। ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਖੜ੍ਹੇ ਹੋ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿੱਚ ਐਲਾਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦਾ ਹੱਥ ਹੋਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਭਾਰਤ ਨੇ ਇਸਨੂੰ ਬੇਬੁਨਿਆਦ ਦੱਸਿਆ ਸੀ ਅਤੇ ਫਿਰ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਜਾਰੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਯੂ.ਕੇ ਸਟੱਡੀ ਵੀਜ਼ਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ 'ਚ ਰਿਕਾਰਡ ਵਾਧਾ, ਅੰਕੜੇ ਜਾਰੀ

ਇਸ ਤੋਂ ਬਾਅਦ ਭਾਰਤ ਨੇ ਕਈ ਸਖ਼ਤ ਕਦਮ ਚੁੱਕਦਿਆਂ ਪਹਿਲਾਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਬੰਦ ਕਰ ਦਿੱਤੀ।ਇਸ ਦੇ ਨਾਲ ਹੀ ਕੈਨੇਡਾ ਨੂੰ 10 ਅਕਤੂਬਰ ਤੋਂ ਪਹਿਲਾਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਅਲਟੀਮੇਟਮ ਵੀ ਦਿੱਤਾ, ਪਰ ਕੈਨੇਡਾ ਨੇ ਇਸ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਇਹ ਕੋਸ਼ਿਸ਼ ਫੇਲ ਹੋਣ 'ਤੇ ਕੈਨੇਡਾ ਨੇ ਵੀਰਵਾਰ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਅਤੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਖੁਦ ਇਸ ਦੀ ਪੁਸ਼ਟੀ ਕੀਤੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ, ਮੁੰਬਈ ਅਤੇ ਬੈਂਗਲੁਰੂ ਵਿੱਚ ਵਿਅਕਤੀਗਤ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਦਾ ਮਤਲਬ ਹੈ ਕਿ ਹੁਣ ਕੋਈ ਵੀ ਵਿਅਕਤੀ ਇਨ੍ਹਾਂ ਕੇਂਦਰਾਂ ਵਿੱਚ ਨਿੱਜੀ ਤੌਰ 'ਤੇ ਵੀਜ਼ਾ ਅਰਜ਼ੀ ਦਾਇਰ ਨਹੀਂ ਕਰ ਸਕੇਗਾ।

ਕੈਨੇਡਾ ਦੀ ਅਰਥਵਿਵਸਥਾ ਨੂੰ ਹੋਵੇਗਾ ਭਾਰੀ ਨੁਕਸਾਨ 

ਭਾਰਤ ਵਿੱਚ ਵੀਜ਼ਾ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਕੈਨੇਡਾ ਦੀ ਅਭਿਲਾਸ਼ੀ ਯੋਜਨਾ ਹੁਣ ਪਟੜੀ ਤੋਂ ਉਤਰ ਗਈ ਹੈ। ਇਸ ਦਾ ਸਭ ਤੋਂ ਵੱਡਾ ਝਟਕਾ ਕੈਨੇਡੀਅਨ ਸਰਕਾਰ ਨੂੰ ਲੱਗਾ ਹੈ ਕਿਉਂਕਿ ਹਰ ਸਾਲ ਤਕਰੀਬਨ 9 ਲੱਖ ਵਿਦਿਆਰਥੀ ਕੈਨੇਡਾ ਵਿਚ ਪੜ੍ਹਨ ਲਈ ਜਾਂਦੇ ਹਨ, ਜੋ ਉਨ੍ਹਾਂ ਦੀ ਆਰਥਿਕਤਾ ਵਿਚ ਵੱਡਾ ਯੋਗਦਾਨ ਪਾਉਂਦੇ ਹਨ। ਜਿਨ੍ਹਾਂ ਵਿਚੋਂ 30 ਫੀਸਦੀ ਲਗਭਗ 3 ਲੱਖ ਵਿਦਿਆਰਥੀ ਭਾਰਤ ਦੇ ਹਨ, ਹੁਣ ਜਦੋਂ ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਪ੍ਰੋਸੈਸਿੰਗ ਵਿਚ ਦੇਰੀ ਹੋਈ ਹੈ ਤਾਂ ਇਸ ਦਾ ਕੈਨੇਡਾ ਦੀ ਆਰਥਿਕਤਾ 'ਤੇ ਜ਼ਰੂਰ ਅਸਰ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੀ ਆਰਥਿਕ ਵਿਵਸਥਾ ਪਹਿਲਾਂ ਹੀ ਹਿੱਲ ਚੁੱਕੀ ਹੈ ਅਤੇ ਇਸ ਦੌਰਾਨ ਕੈਨੇਡਾ ਲਈ ਇੱਕ ਹੋਰ ਚੁਣੌਤੀ ਖੜ੍ਹੀ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News