ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ, ਭਾਰਤ ਦਾ ਵੀਜ਼ਾ ਸੇਵਾਵਾਂ ਬੰਦ ਕਰਨਾ ਸਹੀ ਨਹੀਂ

Tuesday, Sep 26, 2023 - 10:54 AM (IST)

ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ, ਭਾਰਤ ਦਾ ਵੀਜ਼ਾ ਸੇਵਾਵਾਂ ਬੰਦ ਕਰਨਾ ਸਹੀ ਨਹੀਂ

ਟੋਰਾਂਟੋ (ਭਾਸ਼ਾ)– ਕੈਨੇਡਾ ਦੇ ਰੱਖਿਆ ਮੰਤਰੀ ਬਿਲ ਬਲੇਅਰ ਨੇ ਕੈਨੇਡੀਅਨ ਲੋਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰਨ ਸਮੇਤ ਭਾਰਤ ਵਲੋਂ ਚੁੱਕੇ ਗਏ ਹੋਰ ਕਦਮਾਂ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਭਾਰਤ ਤੋਂ ਇਕ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਦੀ ਜਾਂਚ ’ਚ ਪੂਰਾ ਸਹਿਯੋਗ ਕਰਨ, ਸੱਚਾਈ ਨੂੰ ਉਜਾਗਰ ਕਰਨ ਅਤੇ ਇਸ ਮਾਮਲੇ ਨੂੰ ਸਹੀ ਢੰਗ ਨਾਲ ਹੱਲ ਕਰਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਵੈਨਕੂਵਰ 'ਚ ਭਾਰਤੀ ਕੌਂਸਲੇਟ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ, ਦੂਤਘਰ ਦੀ ਵਧਾਈ ਗਈ ਸੁਰੱਖਿਆ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ 'ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦਾ ਸ਼ੱਕ ਪ੍ਰਗਟਾਇਆ ਸੀ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਅਤੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ। ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦਿੱਤਾ ਸੀ।

ਇਹ ਵੀ ਪੜ੍ਹੋ: ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਦੀ ਗੋਲੀਬਾਰੀ 'ਚ ਮੌਤ, ਘਟਨਾ ਸਥਾਨ ਤੋਂ ਮਿਲੇ 30 ਤੋਂ ਵੱਧ ਗੋਲੀਆਂ ਦੇ ਖੋਲ

ਬਲੇਅਰ ਨੇ ਇਕ ਇੰਟਰਵਿਊ ’ਚ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਸਾਡੇ ਕੋਲ ਬਹੁਤ ਭਰੋਸੇਯੋਗ ਖੁਫੀਆ ਜਾਣਕਾਰੀ ਹੈ, ਜਿਸ ਤੋਂ ਅਸੀਂ ਬਹੁਤ ਪ੍ਰੇਸ਼ਾਨ ਹਾਂ ਅਤੇ ਆਰ. ਸੀ. ਐੱਮ. ਪੀ. (ਰਾਇਲ ਕੈਨੇਡੀਅਨ ਮਾਊਂਟਿਡ ਪੁਲਸ) ਨੇ ਹੁਣ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪੁੱਛੇ ਜਾਣ 'ਤੇ ਕਿ ਕੀ ਉਹ ਭਾਰਤ ਵੱਲੋਂ ਚੁੱਕੇ ਗਏ ਕੁਝ ਕਦਮਾਂ ਤੋਂ ਚਿੰਤਤ ਸਨ? ਇਸ ਦੇ ਜਵਾਬ ਵਿੱਚ ਬਲੇਅਰ ਨੇ ਕਿਹਾ, ਮੈਂ ਉਨ੍ਹਾਂ ਕਦਮਾਂ ਬਾਰੇ ਪ੍ਰੇਸ਼ਾਨ ਹਾਂ, ਜਿਸ ਨੂੰ ਭਾਰਤ ਚੁੱਕ ਰਿਹਾ ਹੈ ਕਿਉਂਕਿ ਸਾਡੇ ਦੇਸ਼ ’ਚ ਇਕ ਬਹੁਤ ਮਹੱਤਵਪੂਰਨ ਭਾਰਤੀ-ਕੈਨੇਡੀਅਨ ਆਬਾਦੀ ਰਹਿੰਦੀ ਹੈ। ਇਹ ਲੋਕ ਪਰਿਵਾਰ, ਕਾਰੋਬਾਰ ਤੇ ਹੋਰ ਕਾਰਨਾਂ ਕਾਰਨ ਭਾਰਤ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਤੇ ਭਾਰਤ ਸਰਕਾਰ ਨੂੰ ਸੱਚਾਈ ਦਾ ਪਤਾ ਲਗਾ ਕੇ ਇਸ ਮਸਲੇ ਨੂੰ ਸਹੀ ਢੰਗ ਨਾਲ ਹੱਲ ਕਰਨਾ ਚਾਹੀਦਾ। ਅਸੀਂ ਭਾਰਤ ’ਚ ਆਪਣੇ ਸਹਿਯੋਗੀਆਂ ਨੂੰ ਇਕੋ-ਇਕ ਅਪੀਲ ਇਹ ਕੀਤੀ ਹੈ ਕਿ ਉਹ ਉਸ ਜਾਂਚ ’ਚ ਪੂਰਾ ਸਹਿਯੋਗ ਕਰਨ ਕਿਉਂਕਿ ਇਸ ਦਾ ਨਤੀਜਾ ਬਹੁਤ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: ਨਿੱਝਰ ਦੇ ਕਤਲ ਮਗਰੋਂ FBI ਨੇ ਅਮਰੀਕਾ 'ਚ ਸਿੱਖਾਂ ਨੂੰ ਕੀਤਾ ਸੀ ਅਲਰਟ, ਦੱਸਿਆ ਸੀ ਜਾਨ ਨੂੰ ਖ਼ਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News