ਕੈਨੇਡਾ ਦੀਆਂ ਪਹਿਲੀਆਂ ਸਿੱਖ ਖੇਡਾਂ ਦਾ ਹੋਇਆ ਆਗਾਜ਼, ਤਸਵੀਰਾਂ ਆਈਆਂ ਸਾਹਮਣੇ
Saturday, Apr 19, 2025 - 09:41 AM (IST)

ਟੋਰਾਂਟੋ (ਰਮਨਦੀਪ ਸਿੰਘ ਸੋਢੀ, ਦਲਬੀਰ ਕੈਂਥ)- ਕੈਨੇਡਾ ਦੇ ਸੂਬੇ ਅਲਬਰਟਾ ਦੇ ਕੈਲਗਰੀ ਵਿਚ ਪਹਿਲੀਆਂ ਸਿੱਖ ਖੇਡਾਂ ਦਾ ਅੱਜ ਆਗਾਜ਼ ਹੋ ਗਿਆ। ਇਹ ਸਿੱਖ ਖੇਡਾਂ ਤਿੰਨ ਦਿਨ ਮਤਲਬ 18, 19 ਅਤੇ 20 ਅਪ੍ਰੈਲ ਤੱਕ ਚੱਲਣਗੀਆਂ। ਅੱਜ ਪਹਿਲੇ ਦਿਨ ਇਨ੍ਹਾਂ ਖੇਡਾਂ ਦਾ ਆਗਾਜ਼ ਧਾਰਮਿਕ ਸਮਾਗਮਾਂ ਰਾਹੀਂ ਹੋਇਆ। ਸਭ ਤੋਂ ਪਹਿਲਾਂ ਬੱਚਿਆਂ ਵੱਲੋਂ ਕੀਰਤਨ ਗਾਇਨ ਕੀਤਾ ਗਿਆ। ਇਸ ਉਪਰੰਤ ਅਰਦਾਸ ਕੀਤੀ ਗਈ। ਅਰਦਾਸ ਉਪੰਰਤ ਗਤਕਾ ਖੇਡਿਆ ਗਿਆ ਤਾਂ ਇਸ ਤਰ੍ਹਾਂ ਇਨ੍ਹਾਂ ਖੇਡਾਂ ਦਾ ਆਗਾਜ਼ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੀ ਸਖ਼ਤੀ, 1,000 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ 'ਚ
ਇਨ੍ਹਾਂ ਖੇਡਾਂ ਦਾ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਵੱਲੋਂ ਇਨਾਂ ਖੇਡਾਂ ਦਾ ਆਯੋਜਨ ਕੀਤਾ ਗਿਆ ਹੈ। ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦਸ਼ਮੇਸ਼ ਕਲਚਰ ਸੈਂਟਰ ਦੇ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਿਸ ਤਰ੍ਹਾਂ ਇਸ ਤੋਂ ਪਹਿਲਾਂ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਮੁਲਕਾਂ ਵੱਲੋਂ ਵੀ ਸਿੱਖ ਖੇਡਾਂ ਦਾ ਕਰਵਾਈਆਂ ਜਾਂਦੀਆਂ ਹਨ, ਉਸੇ ਵਿਚਾਰਾਧਾਰਾ ਦੇ ਅਧੀਨ ਚਲਦਿਆਂ ਅਲਬਰਟਾ ਸੂਬੇ ਨੇ ਵੀ ਇਹ ਯਤਨ ਕੀਤਾ ਹੈ ਕਿ ਕੈਨੇਡਾ ਵਿਚ ਵੀ ਸਿੱਖ ਖੇਡਾਂ ਕਰਵਾਈਆਂ ਜਾਣ ਤਾਂ ਜੋ ਸਿੱਖ ਕਮਿਊਨਿਟੀ ਜਿਹੜੀ ਇੱਥੇ ਬਹੁ ਗਿਣਤੀ ਵਿਚ ਵਸੀ ਹੋਈ ਹੈ ਉਨਾਂ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਸਕੇ ਅਤੇ ਕੁਝ ਚੰਗਾ ਕਦਮ ਚੁੱਕ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।