ਕੈਨੇਡਾ ਦੀ ਵਪਾਰ ਮੰਤਰੀ ਨੇ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਸਮਰਥਨ ਦੇਣ ਦਾ ਦਿੱਤਾ ਭਰੋਸਾ

Wednesday, Oct 16, 2024 - 11:55 AM (IST)

ਵਾਸ਼ਿੰਗਟਨ (ਏਜੰਸੀ)- ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਵਿਵਾਦ ਦੇ ਵਿਚਕਾਰ, ਕੈਨੇਡਾ ਦੀ ਵਪਾਰ ਮੰਤਰੀ ਮੈਰੀ ਐਨਜੀ ਨੇ ਮੰਗਲਵਾਰ ਨੂੰ ਦੇਸ਼ ਦੇ ਵਪਾਰਕ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਹ ਦੋਵਾਂ ਦੇਸ਼ਾਂ ਦਰਮਿਆਨ ਸੁਚੱਜੇ ਵਪਾਰਕ ਸਬੰਧਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਐਕਸਪੋਰਟ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਐਨਜੀ ਨੇ ਬਿਆਨ ਵਿੱਚ ਕਿਹਾ, "ਮੈਂ ਆਪਣੇ ਵਪਾਰਕ ਭਾਈਚਾਰੇ ਨੂੰ ਭਰੋਸਾ ਦਿਵਾਉਣਾ ਚਾਹੁੰਦੀ ਹਾਂ ਕਿ ਸਾਡੀ ਸਰਕਾਰ ਕੈਨੇਡਾ ਅਤੇ ਭਾਰਤ ਵਿਚਕਾਰ ਚੰਗੀ ਤਰ੍ਹਾਂ ਸਥਾਪਤ ਵਪਾਰਕ ਸਬੰਧਾਂ ਦਾ ਸਮਰਥਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।" 

ਇਹ ਵੀ ਪੜ੍ਹੋ: ਟਰੰਪ ਦਾ ਵੱਡਾ ਬਿਆਨ, ਕਿਹਾ- 'ਦੁਸ਼ਮਣਾਂ ਨਾਲੋਂ ਸਾਡੇ ਸਹਿਯੋਗੀਆਂ ਨੇ ਸਾਡਾ ਵੱਧ ਫਾਇਦਾ ਚੁੱਕਿਆ'

ਉਨ੍ਹਾਂ ਕਿਹਾ, "ਸਾਡੀ ਟਰੇਡ ਕਮਿਸ਼ਨਰ ਸਰਵਿਸ ਭਾਰਤ ਵਿੱਚ ਕੰਮ ਕਰ ਰਹੀਆਂ ਕੈਨੇਡੀਅਨ ਕੰਪਨੀਆਂ ਨੂੰ ਸਹਾਇਤਾ ਅਤੇ ਸਰੋਤ ਪ੍ਰਦਾਨ ਕਰਨਾ ਜਾਰੀ ਰੱਖਣਗੀਆਂ।" ਐਨਜੀ ਨੇ ਇਹ ਗੱਲ ਅਜਿਹੇ ਸਮੇਂ ਵਿੱਚ ਕਹੀ, ਜਦੋਂ ਭਾਰਤ ਨੇ ਇੱਕ ਬੇਮਿਸਾਲ ਕਦਮ ਚੁੱਕਦੇ ਹੋਏ ਨਾ ਸਿਰਫ਼ ਓਟਾਵਾ ਤੋਂ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਕੀਤਾ ਨੂੰ ਬੁਲਾ ਲਿਆ, ਸਗੋਂ ਉਸਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਵੀ ਭਾਰਤ ਵਿੱਚੋਂ ਕੱਢ ਦਿੱਤਾ। ਉਨ੍ਹਾਂ ਕਿਹਾ, “ਮੈ ਸਪੱਸ਼ਟ ਕਰ ਦਵਾਂ, ਕੈਨੇਡਾ ਆਪਣੇ ਕਾਰੋਬਾਰਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਅਸੀਂ ਭਾਰਤ ਨਾਲ ਜੁੜੇ ਸਾਰੇ ਕੈਨੇਡੀਅਨ ਉੱਦਮੀਆਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਮਹੱਤਵਪੂਰਨ ਆਰਥਿਕ ਸਬੰਧ ਮਜ਼ਬੂਤ ​​ਬਣੇ ਰਹਿਣ।"

ਇਹ ਵੀ ਪੜ੍ਹੋ: ਟਰੂਡੋ ਸਰਕਾਰ ਦੇ ਕਾਰਜਕਾਲ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਹੁਣ ਸੁਧਾਰ ਦੀ ਉਮੀਦ ਘੱਟ

ਐਨਜੀ ਨੇ ਕਿਹਾ, “ਹਾਲਾਂਕਿ, ਸਾਨੂੰ ਕੈਨੇਡੀਅਨਾਂ ਦੀ ਸੁਰੱਖਿਆ ਅਤੇ ਕਾਨੂੰਨ ਦੇ ਸਾਸ਼ਨ ਨੂੰ ਕਾਇਮ ਰੱਖਣ ਦੀ ਲੋੜ ਦੇ ਨਾਲ-ਨਾਲ ਆਪਣੇ ਆਰਥਿਕ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਅਸੀਂ ਕਿਸੇ ਵੀ ਵਿਦੇਸ਼ੀ ਸਰਕਾਰ ਵੱਲੋਂ ਸਾਡੀ ਧਰਤੀ 'ਤੇ ਕੈਨੇਡਾ ਦੇ ਨਾਗਰਿਕਾਂ ਨੂੰ ਧਮਕਾਉਣ, ਜ਼ਬਰਨ ਵਸੂਲੀ ਕਰਨ ਜਾਂ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਭਾਰਤ ਸਰਕਾਰ ਨੂੰ ਕਾਨੂੰਨ ਅਤੇ ਨਿਆਂ ਦੇ ਉਹਨਾਂ ਸਿਧਾਂਤਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ ਜੋ ਸਾਡੇ ਕੰਮਾਂ ਨੂੰ ਸੇਧ ਦਿੰਦੇ ਹਨ।' ਮੰਤਰੀ ਨੇ ਕਿਹਾ, "ਕੈਨੇਡਾ ਸਰਕਾਰ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਅਸੀਂ ਆਪਣੇ ਵੱਡਮੁੱਲੇ ਸਬੰਧਾਂ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ।" 'ਇੰਡੀਆ ਬ੍ਰਾਂਡ ਇਕੁਇਟੀ ਫਾਊਂਡੇਸ਼ਨ' ਦੇ ਅਨੁਸਾਰ, ਭਾਰਤ 2022 ਵਿੱਚ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਕੈਨੇਡਾ ਦਾ ਨੌਵਾਂ ਸਭ ਤੋਂ ਵੱਡਾ ਵਪਾਰਕ ਭਾਈਵਾਲ, ਵਿਸ਼ਵ ਪੱਧਰ 'ਤੇ 13ਵਾਂ ਸਭ ਤੋਂ ਵੱਡਾ ਵਪਾਰਕ ਭਾਈਵਾਲ ਅਤੇ ਵਪਾਰਕ ਬਰਾਮਦ ਲਈ 14ਵਾਂ ਸਭ ਤੋਂ ਵੱਡੀ ਮੰਜ਼ਿਲ ਸੀ।

ਇਹ ਵੀ ਪੜ੍ਹੋ: ਕੈਨੇਡਾ ਦੇ ਪੱਖ 'ਚ ਅਮਰੀਕਾ ਦਾ ਬਿਆਨ, ਨਿੱਝਰ ਮਾਮਲੇ ਦੀ ਜਾਂਚ 'ਚ ਭਾਰਤ ਨਹੀਂ ਕਰ ਰਿਹਾ ਸਹਿਯੋਗ

ਜ਼ਿਕਰਯੋਗ ਹੈ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਡੂੰਘਾ ਹੋ ਗਿਆ ਹੈ। ਕੈਨੇਡਾ ਨੇ ਮਾਮਲੇ 'ਚ ਕੁਝ ਖੋਜਾਂ ਦੇ ਮੱਦੇਨਜ਼ਰ ਭਾਰਤ 'ਤੇ ਸੰਭਾਵਿਤ ਪਾਬੰਦੀਆਂ ਦੇ ਸੰਕੇਤ ਦਿੱਤੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਸਤੰਬਰ ਵਿੱਚ ਖਾਲਿਸਤਾਨੀ ਕੱਟੜਪੰਥੀ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ‘ਸੰਭਵ’ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ 'ਬੇਹੂਦਾ' ਦੱਸਦਿਆਂ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਤਣਾਅ ਆ ਗਿਆ। ਨਿੱਝਰ ਦੀ ਪਿਛਲੇ ਸਾਲ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ, ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਦੇ ਮੁਖੀ ਨੇ ਭਾਰਤ ਦੇ ਸੰਦਰਭ ਵਿੱਚ ਹੈਰਾਨ ਕਰਨ ਵਾਲੇ ਦੋਸ਼ ਲਗਾਏ ਹਨ। ਦੋਸ਼ਾਂ ਅਨੁਸਾਰ, ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਕਤਲਾਂ ਸਮੇਤ "ਵਿਆਪਕ ਹਿੰਸਾ" ਵਿੱਚ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਦੋਸ਼ਾਂ ਮਗਰੋਂ ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ ਅਤੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News