ਕੈਨੇਡਾ ''ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ! ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Saturday, Aug 22, 2026 - 05:10 PM (IST)

ਕੈਨੇਡਾ ''ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ! ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਅਲਬਰਟਾ 'ਚ ਪੈਂਦੇ ਐਡਮਿੰਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ 'ਚ ਸ਼ੁੱਕਰਵਾਰ ਸਵੇਰੇ ਲਗਭਗ 5 ਵਜੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗੁਰਦੁਆਰਾ ਪ੍ਰਬੰਧਕਾਂ ਅਨੁਸਾਰ, ਅੰਮ੍ਰਿਤ ਵੇਲੇ ਕੀਰਤਨ ਦੌਰਾਨ ਇੱਕ ਹਥਿਆਰਬੰਦ ਗੋਰੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜ਼ਬਰਦਸਤੀ ਚੁੱਕਣ ਦੀ ਕੋਸ਼ਿਸ਼ ਕੀਤੀ।

ਜਦੋਂ ਮੌਕੇ 'ਤੇ ਮੌਜੂਦ ਕੀਰਤਨੀ ਸਿੰਘਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਹਮਲਾਵਰ ਨੇ ਉਨ੍ਹਾਂ 'ਤੇ ਵਾਰ ਕਰ ਦਿੱਤਾ, ਜਿਸ ਨਾਲ ਇੱਕ ਕੀਰਤਨੀ ਸਿੰਘ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਅਤੇ ਇੱਕ ਹੋਰ ਸਿੰਘ ਜ਼ਖਮੀ ਹੋ ਗਿਆ। ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੰਗਤ ਦੀ ਮੁਸਤੈਦੀ ਕਾਰਨ ਹਮਲਾਵਰ ਆਪਣੇ ਮਨਸੂਬੇ 'ਚ ਸਫਲ ਨਹੀਂ ਹੋ ਸਕਿਆ। ਪ੍ਰਬੰਧਕਾਂ ਨੇ ਪੁਸ਼ਟੀ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਤੋਂ ਬਚਾਅ ਹੋ ਗਿਆ ਹੈ, ਹਾਲਾਂਕਿ ਝੜਪ ਦੌਰਾਨ ਰੁਮਾਲਾ ਸਾਹਿਬ ਹਟ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'

ਇਸ ਘਟਨਾ ਮਗਰੋਂ ਹਮਲਾਵਰ ਨੇ ਖੁਦ ਨੂੰ ਗੁਰਦੁਆਰਾ ਸਾਹਿਬ ਦੇ ਬਾਥਰੂਮ ਵਿੱਚ ਬੰਦ ਕਰ ਲਿਆ ਸੀ, ਜਿਸ ਨੂੰ ਬਾਅਦ ਵਿੱਚ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਕਰ ਲਿਆ ਅਤੇ ਉਸ ਕੋਲੋਂ ਹਮਲੇ 'ਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ।

ਜ਼ਿਕਰਯੋਗ ਹੈ ਕਿ ਪੰਜਾਬ ਤੋਂ ਬਾਅਦ ਹੁਣ ਵਿਦੇਸ਼ਾਂ 'ਚ ਵੀ ਅਜਿਹੀਆਂ ਘਟਨਾਵਾਂ ਵਾਪਰਨ ਕਾਰਨ ਸੰਗਤਾਂ 'ਚ ਭਾਰੀ ਰੋਸ ਅਤੇ ਚਿੰਤਾ ਦੀ ਲਹਿਰ ਹੈ। ਸ਼ਹਿਰ 'ਚ 18 ਅਕਤੂਬਰ 2026 ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਨੂੰ ਲੈ ਕੇ ਸਰਗਰਮੀਆਂ ਚੱਲ ਰਹੀਆਂ ਹਨ ਤੇ ਰੈਫਰੈਂਡਮ ਦੇ ਆਯੋਜਕਾਂ ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਰਿਸ਼ਤੇ ਚੰਗੇ ਨਹੀਂ ਮੰਨੇ ਜਾਂਦੇ।

ਫਿਲਹਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਸੰਗਤਾਂ 'ਚ ਇਹ ਸਵਾਲ ਵੀ ਉੱਠ ਰਹੇ ਹਨ ਕਿ ਕੀ ਇਹ ਵਿਅਕਤੀ ਨਿੱਜੀ ਨਫ਼ਰਤ ਕਾਰਨ ਆਇਆ ਸੀ ਜਾਂ ਇਸ ਘਟਨਾ ਪਿੱਛੇ ਕਿਸੇ ਹੋਰ ਧਿਰ ਜਾਂ ਏਜੰਸੀ ਦਾ ਹੱਥ ਹੈ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News