ਕੈਨੇਡਾ ਤੋਂ ਮੰਦਭਾਗੀ ਖ਼ਬਰ, ਸੰਗਰੂਰ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ

Thursday, Apr 25, 2024 - 12:18 PM (IST)

ਕੈਨੇਡਾ ਤੋਂ ਮੰਦਭਾਗੀ ਖ਼ਬਰ, ਸੰਗਰੂਰ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਸਰੀ(ਰਾਜ ਗੋਗਨਾ)- ਸਰੀ ਦੇ ਇਕ ਪੰਜਾਬੀ ਨੌੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲੰਘੇ ਮੰਗਲਵਾਰ ਦੀ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦੇਣ ਦੇ ਬਾਰੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵ੍ਹਾਈਟ ਰੌਕ, ਬੀਸੀ ਕੈਨੇਡਾ ਦੀ ਪੁਲਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿੱਚ ਗਸ਼ਤ ਵਧਾ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਉਸ ਖੇਤਰ ਦੇ ਵਿੱਚ ਇੱਕ ਬੈਂਚ 'ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦੀ ਹੱਤਿਆ ਕਰ ਦਿੱਤੀ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਸਰਕਾਰ ਨੇ ਵੱਡੀ ਗਿਣਤੀ 'ਚ ਜਾਰੀ ਕੀਤੇ ਵਿਜ਼ਟਰ ਵੀਜ਼ਾ, ਹੁਣ ਬਣੀ ਵੱਡੀ ਮੁਸੀਬਤ

ਪਰਿਵਾਰਕ ਮੈਂਬਰਾਂ ਨੇ ਘਾਤਕ ਚਾਕੂ ਨਾਲ ਮਾਰੇ ਗਏ ਵਿਅਕਤੀ ਦੀ ਪਛਾਣ ਸਰੀ ਦੇ 27 ਸਾਲਾ ਕੁਲਵਿੰਦਰ ਸੋਹੀ ਵਜੋਂ ਕੀਤੀ ਹੈ ।ਵ੍ਹਾਈਟ ਰੌਕ ਆਰ.ਸੀ.ਐਮ.ਪੀ ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ ਡਰਾਈਵ ਦੇ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਚਾਕੂ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦੀ ਰਿਪੋਰਟ ਮਿਲੀ ਸੀ। ਸਟਾਫ ਸਾਰਜੈਂਟ ਰੌਬ ਡਿਕਸਨ ਨੇ ਕਿਹਾ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਿਕਸਨ ਨੇ ਕਿਹਾ ਕਿ ਜਦੋਂ ਅਧਿਕਾਰੀ ਰਿਪੋਰਟ ਦੇ ਕੁਝ ਮਿੰਟਾਂ ਦੇ ਅੰਦਰ ਮੌਕੇ 'ਤੇ ਪਹੁੰਚੇ, ਉਹ ਸ਼ੱਕੀ ਨੂੰ ਨਹੀਂ ਲੱਭ ਸਕੇ। ਮ੍ਰਿਤਕ ਵਰਕ ਪਰਮਿਟ ਤੇ 2018 ਵਿੱਚ ਕੈਨੇਡਾ ਆਇਆ ਸੀ ਅਤੇ ਕੁਝ ਸਮੇਂ ਪਹਿਲੇ ਹੀ ਉਹ ਪੱਕਾ ਹੋਇਆ ਸੀ। ਮ੍ਰਿਤਕ ਕੁਲਵਿੰਦਰ ਸਿੰਘ ਸੋਹੀ ਕੈਨੇਡਾ ਵਿੱਚ ਪਲੰਬਰ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲੇਵਾਲ ਦੇ ਨਾਲ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News