ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਭਾਰਤ ਨੂੰ ਕਈ ਹਫ਼ਤੇ ਪਹਿਲਾਂ ਦੇ ਦਿੱਤੇ ਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ 'ਸਬੂਤ'
Saturday, Sep 23, 2023 - 10:01 AM (IST)
ਟੋਰਾਂਟੋ (ਏਜੰਸੀ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਕਤਲੇਆਮ ਨੂੰ ਲੈ ਕੇ ਹੁਣ ਭਾਰਤ ਖਿਲਾਫ ਨਵਾਂ ਦਾਅ ਖੇਡਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਕੈਨੇਡਾ ਨੇ ਕਈ ਹਫ਼ਤੇ ਪਹਿਲਾਂ ਹੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਭਰੋਸੇਯੋਗ ਦੋਸ਼ਾਂ’ ਦੇ ਸਬੂਤ ਭਾਰਤ ਨਾਲ ਸਾਂਝੇ ਕੀਤੇ ਸਨ, ਜਿਨ੍ਹਾਂ ਬਾਰੇ ਮੈਂ ਪਹਿਲਾਂ ਗੱਲ ਕੀਤੀ ਸੀ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਭਾਰਤ ਸਾਡੇ ਨਾਲ ਕੰਮ ਕਰੇਗਾ, ਤਾਂ ਜੋ ਅਸੀਂ ਇਸ ਗੰਭੀਰ ਮਾਮਲੇ ਦੀ ਤਹਿ ਤੱਕ ਜਾ ਸਕੀਏ।
ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਆਪਣੇ ਦੇਸ਼ ਦੀ ਧਰਤੀ ਉੱਤੇ ਖਾਲਿਸਤਾਨੀ ਕੱਟੜਪੰਥੀ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ "ਸੰਭਾਵੀ" ਸ਼ਮੂਲੀਅਤ ਦੇ ਟਰੂਡੋ ਦੇ ਵਿਸਫੋਟਕ ਦੋਸ਼ਾਂ ਤੋਂ ਬਾਅਦ ਇਸ ਹਫਤੇ ਦੇ ਸ਼ੁਰੂ ਵਿੱਚ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਹੈ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ "ਬੇਹੂਦਾ" ਅਤੇ "ਪ੍ਰੇਰਿਤ" ਕਹਿ ਕੇ ਰੱਦ ਕਰ ਦਿੱਤਾ ਅਤੇ ਓਟਾਵਾ ਵੱਲੋਂ ਇਸ ਮਾਮਲੇ ਵਿਚ ਇੱਕ ਭਾਰਤੀ ਅਧਿਕਾਰੀ ਨੂੰ ਕੱਢਣ ਦੇ ਬਦਲੇ ਵਿਚ ਭਾਰਤ ਨੇ ਵੀ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ ਦੇ ਦਿੱਤਾ।
ਇਹ ਵੀ ਪੜ੍ਹੋ: ਭਾਰਤ ਨਾਲ ਤਣਾਅ ਦੌਰਾਨ ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਸਰਕਾਰ 'ਤੇ ਮੰਡਰਾਉਣ ਲੱਗਾ ਖ਼ਤਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।