ਕੈਨੇਡਾ : ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

06/14/2019 2:33:42 PM

ਵਾਸ਼ਿੰਗਟਨ/ਵੈਨਕੂਵਰ (ਰਾਜ ਗੋਗਨਾ)— ਬੀਤੇ ਦਿਨ ਕੈਨੇਡਾ ਦੇ ਡੈਲਟਾਪੋਰਟ ਦੇ ਰਾਹ 'ਤੇ ਸਵੇਰੇ 10:00 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਟਰੱਕ ਹਾਦਸੇ ਵਿੱਚ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ। ਸੂਤਰਾਂ ਮੁਤਾਬਿਕ ਰਾਜਵਿੰਦਰ ਸਿੰਘ ਸਿੱਧੂ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਗਿਉਂ ਆ ਰਿਹਾ ਟਰੱਕ ਉਸ ਦੇ ਟਰੱਕ ਨਾਲ ਸਿੱਧਾ ਆ ਟਕਰਾਇਆ।

PunjabKesari

ਹਾਦਸੇ ਤੋਂ ਬਾਅਦ ਉਸ ਦੇ ਟਰੱਕ ਨੂੰ ਅੱਗ ਲੱਗ ਗਈ। ਟਰੱਕ ਚਾਲਕ ਰਾਜਿੰਦਰ ਸਿੰਘ ਸਿੱਧੂ ਦੀਆਂ ਦੋਵੇਂ ਲੱਤਾਂ ਸੀਟ ਵਿਚ ਫਸ ਜਾਣ ਕਾਰਨ ਉਹ ਟਰੱਕ ਵਿੱਚੋਂ ਬਾਹਰ ਹੀ ਨਹੀਂ ਨਿਕਲ  ਸਕਿਆ ਅਤੇ ਉਸ ਦੀ ਮੌਕੇ ਤੇ ਹੀ ਮੋਤ ਹੋ ਗਈ। ਭਿਆਨਕ ਅੱਗ ਲੱਗਣ ਕਾਰਨ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

PunjabKesari

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਟਰੱਕ ਚਾਲਕ ਦਾ ਪਿਛੋਕੜ ਭਾਰਤ ਦੇ ਸੂਬੇ ਰਾਜਸਥਾਨ ਨਾਲ ਸੀ। ਉਸ ਦਾ ਨਾਂ ਰਾਜਵਿੰਦਰ ਸਿੰਘ ਸਿੱਧੂ ਸੀ ਜਿਸ ਨੇ ਪਿਛਲੇ ਦੋ ਕੁ ਸਾਲ ਦੇ ਸਮੇਂ ਤੋਂ ਆਪਣਾ ਖੁਦ ਦਾ ਟਰੱਕ ਲੈ ਕੇ ਚਲਾਉਣਾ ਸ਼ੁਰੂ ਕੀਤਾ ਸੀ ।


Vandana

Content Editor

Related News