ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਇਕ ਹੋਰ 20 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ

Monday, Apr 18, 2022 - 04:54 PM (IST)

ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਇਕ ਹੋਰ 20 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ

ਨਿਊਯਾਰਕ/ਬਰੈਂਪਟਨ (ਰਾਜ ਗੋਗਨਾ)- ਕੈਨੇਡਾ ਦੇ ਬਰੈਂਪਟਨ ਵਿਖੇ ਭਾਰਤ ਤੋਂ ਸਿਰਫ 7 ਮਹੀਨੇ ਪਹਿਲਾਂ ਪੜ੍ਹਾਈ ਲਈ ਆਏ ਇਕ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਦਿਲਜਾਨ ਸਿੰਘ ਉਮਰ (20) ਸਾਲ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। 

ਇਹ ਵੀ ਪੜ੍ਹੋ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਦੁਨੀਆ ਨੂੰ 'ਰੂਸੀ ਤਸੀਹਿਆਂ' ਦਾ ਜਵਾਬ ਦੇਣ ਦੀ ਕੀਤੀ ਅਪੀਲ

ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦਿਲਜਾਨ ਸਿੰਘ ਬੀਤੀ 14 ਅਪ੍ਰੈਲ ਨੂੰ ਦੁਪਹਿਰ 1:30 ਵਜੇ ਘਰ ਦੇ ਗੈਰਾਜ਼ ’ਚ ਮ੍ਰਿਤਕ ਪਾਇਆ ਗਿਆ ਸੀ, ਦਿਲਜਾਨ ਨਾਰਥ ਯਾਰਕ ਦੇ ਹੇਨਸਨ ਕਾਲਜ ਦਾ ਵਿਦਿਆਰਥੀ ਸੀ। ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਭੇਜਣ ਲਈ ਫੰਡ ਇਕਠਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਕੈਨੇਡਾ ਵਿਖੇ ਵੱਖ-ਵੱਖ ਕਾਰਨਾਂ ਕਰਕੇ ਲਗਾਤਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਮੌਤਾਂ ਹੋ ਰਹੀਆਂ ਹਨ। ਹਾਲੇ ਲੰਘੇ ਦਿਨੀਂ ਹੀ ਨੋਵਾ ਸਕੋਸ਼ੀਆ ਵਿਖੇ ਪਾਣੀ ਚ ਡੁੱਬ ਜਾਣ ਕਾਰਨ ਭਾਰਤ ਤੋਂ ਆਏ ਇਕ ਅੰਤਰਰਾਸ਼ਟਰੀ ਵਿਦਿਆਰਥੀ ਹਰਸ਼ੀਲ ਬਰੌਤ (23) ਸਾਲ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਸ਼ਾਹਬਾਜ਼ ਸ਼ਰੀਫ ਨੇ ਮੋਦੀ ਨੂੰ ਲਿਖੀ ਚਿੱਠੀ, ਭਾਰਤ-ਪਾਕਿਸਤਾਨ ਵਿਚਾਲੇ ਸਾਰਥਿਕ ਸਬੰਧਾਂ ਦੀ ਕੀਤੀ ਵਕਾਲਤ

 


author

cherry

Content Editor

Related News