ਕ੍ਰਿਸਮਸ ਦੀਆਂ ਛੁੱਟੀਆਂ ਦੌਰਾਨ ਵਧੇ ਕੋਰੋਨਾ ਮਾਮਲੇ, ਕੈਨੇਡਾ ''ਚ 15 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

Tuesday, Dec 29, 2020 - 12:16 PM (IST)

ਅਲਬਰਟਾ- ਕੈਨੇਡਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਦੇ ਨਾਲ-ਨਾਲ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ। ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਨੂੰ ਪਾਰ ਕਰ ਗਈ ਹੈ। 

ਮਾਹਰਾਂ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਲਈ ਵੱਡਾ ਇਸ਼ਾਰਾ ਹੈ ਜੋ ਸਮਝਦੇ ਹਨ ਕਿ ਕੋਰੋਨਾ ਜਾਨਲੇਵਾ ਨਹੀਂ ਹੈ ਤੇ ਬਹੁਤੇ ਤਾਂ ਸਮਝਦੇ ਹਨ ਕਿ ਕੋਰੋਨਾ ਹੈ ਹੀ ਨਹੀਂ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਕਿਊਬਿਕ ਵਿਚ ਕੋਰੋਨਾ ਕਾਰਨ ਸੋਮਵਾਰ ਨੂੰ 37 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਂਝੀ ਕੀਤੀ ਗਈ। ਅਲਬਰਟਾ ਸੂਬੇ ਵਿਚ 23 ਦਸੰਬਰ ਤੋਂ 27 ਦਸੰਬਰ ਤੱਕ 112 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ । ਮਾਹਰਾਂ ਨੇ ਦੱਸਿਆ ਕਿ ਕ੍ਰਿਸਮਸ ਤੋਂ ਪਹਿਲਾਂ 23 ਦਸੰਬਰ ਨੂੰ ਕੋਰੋਨਾ ਕਾਰਨ ਇੱਥੇ 17 ਪਰ ਕ੍ਰਿਸਮਸ ਤੋਂ ਬਾਅਦ 27 ਦਸੰਬਰ ਨੂੰ 30 ਲੋਕਾਂ ਦੀ ਜਾਨ ਗਈ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਲੋਕਾਂ ਨੇ ਛੁੱਟੀਆਂ ਦੌਰਾਨ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਨਹੀਂ ਵਰਤੀਆਂ। 


ਅਲਬਰਟਾ ਵਿਚ ਕੋਰੋਨਾ ਕਾਰਨ ਹੁਣ ਤੱਕ ਇਕ ਹਜ਼ਾਰ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਲਬਰਟਾ ਦੇ ਮੁੱਖ ਮੰਤਰੀ ਨੇ ਇਸ 'ਤੇ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 1000 ਮਾਂਵਾਂ, ਬੱਚੇ, ਪਤੀ ਤੇ ਪਤਨੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਹਮੇਸ਼ਾ ਲਈ ਗੁਆ ਚੁੱਕੇ ਹਨ। ਕੈਨੇਡਾ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਹਾਲ ਹੀ ਵਿਚ ਕਾਫੀ ਤੇਜ਼ੀ ਨਾਲ ਵਧੀ ਹੈ। 


Lalita Mam

Content Editor

Related News