ਕੈਨੇਡਾ ਨੇ ਵਾਇਰਸ ਦੇ ਨਵੇਂ ਰੂਪ ਦੇ ਖ਼ਤਰੇ ਕਾਰਨ ਬ੍ਰਿਟੇਨ ਤੋਂ ਹਵਾਈ ਸੇਵਾ ਰੋਕੀ
Monday, Dec 21, 2020 - 09:25 AM (IST)
ਟੋਰਾਂਟੋ- ਦੱਖਣੀ ਇੰਗਲੈਂਡ ਵਿਚ ਕੋਰੋਨਾ ਵਾਇਰਸ ਦੇ ਰੂਪ ਸਟਰੇਨ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਕੈਨੇਡਾ ਨੇ ਬ੍ਰਿਟੇਨ ਤੋਂ ਯਾਤਰਾ ਉਡਾਣਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਹੈ। ਘਟਨਾ ਸਬੰਧੀ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਫਰਾਂਸ, ਜਰਮਨੀ, ਇਟਲੀ, ਨੀਦਰਲੈਂਡ, ਬੈਲਜੀਅਮ, ਆਸਟ੍ਰੀਆ, ਆਇਰਲੈਂਡ ਅਤੇ ਬੁਲਗਾਰੀਆ ਪਹਿਲਾਂ ਹੀ ਬ੍ਰਿਟੇਨ ਦੀ ਯਾਤਰਾ 'ਤੇ ਪਾਬੰਦੀ ਦੀ ਘੋਸ਼ਣਾ ਕਰ ਚੁੱਕੇ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਤੇਜ਼ੀ ਨਾਲ ਫੈਲਣ ਦੇ ਬਾਅਦ ਕ੍ਰਿਸਮਸ ਤੋਂ ਪਹਿਲਾਂ ਦੱਖਣੀ ਇੰਗਲੈਂਡ ਵਿਚ ਬਾਜ਼ਾਰਾਂ ਦੇ ਬੰਦ ਕਰਨ ਅਤੇ ਲੋਕਾਂ ਦੀ ਭੀੜ 'ਤੇ ਰੋਕ ਲਗਾਉਣ ਦੀ ਘੋਸ਼ਣਾ ਕੀਤੀ ਹੈ।
ਜਾਨਸਨ ਨੇ 4 ਸਟੇਜ ਦੇ ਸਖ਼ਤ ਪਾਬੰਦੀਆਂ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਦੇ ਹੋਏ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਕੋਰੋਨਾ ਵਾਇਰਸ ਦਾ ਇਕ ਨਵਾਂ ਸਟ੍ਰੇਨ ਸਾਹਮਣੇ ਆਇਆ ਹੈ, ਜੋ ਪਹਿਲੇ ਵਾਇਰਸ ਦੇ ਮੁਕਾਬਲੇ 70 ਫ਼ੀਸਦੀ ਵਧੇਰੇ ਤੇਜ਼ੀ ਨਾਲ ਫੈਲਦਾ ਹੈ ਤੇ ਲੰਡਨ ਤੇ ਦੱਖਣੀ ਇੰਗਲੈਂਡ ਵਿਚ ਤੇਜ਼ੀ ਨਾਲ ਵਾਇਰਸ ਫੈਲਾ ਸਕਦਾ ਹੈ।
ਇਹ ਵੀ ਪੜ੍ਹੋ- UK 'ਚ ਵਾਇਰਸ ਦੇ ਨਵੇਂ ਰੂਪ ਦਾ ਖ਼ੌਫ, ਕਈ ਮੁਲਕਾਂ ਵੱਲੋਂ ਉਡਾਣਾਂ 'ਤੇ ਪਾਬੰਦੀ
ਹਾਲਾਂਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮੁਤਾਬਕ ਅਜੇ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ ਜੋ ਸਾਬਤ ਕਰ ਸਕੇ ਕਿ ਵਾਇਰਸ ਦਾ ਨਵਾਂ ਰੂਪ ਘਾਤਕ ਹੈ ਅਤੇ ਇਸ 'ਤੇ ਟੀਕਾ ਘੱਟ ਪ੍ਰਭਾਵੀ ਹੋਵੇਗਾ।