ਖਾਲਿਸਤਾਨੀ ਕੱਟੜਪੰਥੀਆਂ ਨੇ ਟੋਰਾਂਟੋ ਦੇ ਹਿੰਦੂ ਸਵਾਮੀਨਾਰਾਇਣ ਮੰਦਿਰ ਦੀ ਕੰਧ 'ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ
Thursday, Sep 15, 2022 - 11:31 AM (IST)
ਟੋਰਾਂਟੋ (ਏਜੰਸੀ)- ਕੈਨੇਡੀਅਨ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਇਕ ਪ੍ਰਮੁੱਖ ਹਿੰਦੂ ਮੰਦਿਰ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਲਿਖ ਕੇ ਉਸ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਨੇ ਇਸ ਘਟਨਾ ਨੂੰ ਨਫ਼ਰਤੀ ਅਪਰਾਧ ਕਰਾਰ ਦਿੰਦੇ ਹੋਏ ਕੈਨੇਡੀਅਨ ਅਧਿਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਟੋਰਾਂਟੋ ਦੇ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਿਰ ਵਿੱਚ ਇਹ ਘਟਨਾ ਕਦੋਂ ਵਾਪਰੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਯੁੱਧ ਖੇਤਰ ਦਾ ਦੌਰਾ ਕਰਕੇ ਵਾਪਸ ਪਰਤ ਰਹੇ ਯੂਕ੍ਰੇਨ ਦੇ ਰਾਸ਼ਟਰਪਤੀ ਕਾਰ ਹਾਦਸੇ 'ਚ ਜ਼ਖ਼ਮੀ
ਟੋਰਾਂਟੋ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਟਵੀਟ ਕੀਤਾ, “ਅਸੀਂ ਟੋਰਾਂਟੋ ਵਿੱਚ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਿਰ ਨੂੰ ਭਾਰਤ ਵਿਰੋਧੀ ਨਾਅਰੇਬਾਜ਼ੀ ਨਾਲ ਬੇਅਦਬੀ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦੇ ਹਾਂ। ਕੈਨੇਡੀਅਨ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।”
ਇਹ ਵੀ ਪੜ੍ਹੋ: ਰਾਸ਼ਟਰਪਤੀ ਮੁਰਮੂ ਸਮੇਤ ਦੁਨੀਆ ਭਰ ਦੇ ਲਗਭਗ 500 ਨੇਤਾ ਮਹਾਰਾਣੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ
ਉਥੇ ਹੀ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵਿੱਟਰ 'ਤੇ ਕਿਹਾ, 'ਕੈਨੇਡਾ ਦੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਬੀ.ਏ.ਪੀ.ਐੱਸ. ਸ਼੍ਰੀ ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਦੀ ਘਟਨਾ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਇਹ ਸਿਰਫ਼ ਇੱਕ ਘਟਨਾ ਨਹੀਂ ਹੈ। ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਹਾਲ ਹੀ ਵਿੱਚ ਕਈ ਅਜਿਹੇ ਨਫ਼ਰਤੀ ਅਪਰਾਧਾਂ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਘਟਨਾਵਾਂ ਬਾਰੇ ਕੈਨੇਡਾ ਵਿਚ ਹਿੰਦੂਆਂ ਦੀਆਂ ਚਿੰਤਾਵਾਂ ਜਾਇਜ਼ ਹਨ।"
ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਵੀ ਇਸ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਟੋਰਾਂਟੋ ਵਿੱਚ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਤੋਂ ਬਹੁਤ ਦੁਖੀ ਹਾਂ। ਅਸੀਂ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਵਿਸ਼ਵਾਸੀ ਭਾਈਚਾਰੇ ਵਿੱਚ ਰਹਿੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ। ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ: ਰੂਸ ’ਚ ਰਿਕਾਰਡ ਵੋਟਾਂ ਨਾਲ ਵਿਧਾਇਕ ਬਣੇ ਬਿਹਾਰ ਦੇ ਅਭੈ ਸਿੰਘ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।