ਕੈਨੇਡਾ IRGC ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ''ਤੇ ਕਰ ਰਿਹੈ ਵਿਚਾਰ: PM ਟਰੂਡੋ
Tuesday, Jan 09, 2024 - 10:20 AM (IST)
ਵਾਸ਼ਿੰਗਟਨ/ਟੋਰਾਂਟੋ (ਏਜੰਸੀ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦੇ ਤਰੀਕਿਆਂ 'ਤੇ ਵਿਚਾਰ ਕਰ ਰਹੀ ਹੈ। ਟਰੂਡੋ ਨੇ ਸੋਮਵਾਰ ਨੂੰ ਫਲਾਈਟ PS752 ਦੇ ਪੀੜਤਾਂ ਦੀ ਯਾਦ ਵਿੱਚ ਇੱਕ ਸਮਾਰੋਹ ਵਿੱਚ ਇਹ ਟਿੱਪਣੀ ਕੀਤੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸੈਲਾਨੀਆਂ ਨਾਲ ਭਰੀ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 25 ਲੋਕਾਂ ਦੀ ਮੌਤ
ਦੱਸ ਦੇਈਏ ਕਿ ਹਵਾਈ ਜਹਾਜ਼ ਨੂੰ 8 ਜਨਵਰੀ 2020 ਨੂੰ ਤਹਿਰਾਨ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਈਰਾਨ ਵੱਲੋਂ ਡੇਗ ਦਿੱਤਾ ਗਿਆ ਸੀ, ਜਿਸ ਵਿਚ 55 ਕੈਨੇਡੀਅਨ ਨਾਗਰਿਕਾਂ ਅਤੇ 30 ਸਥਾਈ ਨਿਵਾਸੀਆਂ ਸਮੇਤ 176 ਲੋਕ ਮਾਰੇ ਗਏ ਸਨ। ਪੀੜਤ ਪਰਿਵਾਰ ਸਾਲਾਂ ਤੋਂ ਸਰਕਾਰ ਤੋਂ ਆਈ.ਆਰ.ਜੀ.ਸੀ. ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦੀ ਮੰਗ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।