ਕੀ ਤੁਸੀਂ ਵੀ ਬਣਾ ਰਹੇ ਹੋ ਕੈਨੇਡਾ ਜਾਣ ਦੀ ਯੋਜਨਾ, ਇਸ ਸਾਲ ਦੇ ਆਖ਼ੀਰ 'ਚ ਸਰਕਾਰ ਚੁੱਕੇਗੀ ਵੱਡਾ ਕਦਮ
Saturday, Jan 20, 2024 - 03:02 PM (IST)
ਟੋਰਾਂਟੋ (ਏਜੰਸੀ)- ਕੈਨੇਡਾ ਪੋਸਟ-ਸੈਕੰਡਰੀ ਸਿੱਖਿਆ ਲਈ ਦੇਸ਼ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਘਟਾਉਣ ਲਈ ਤਿਆਰ ਹੈ। ਸਟੱਡੀ ਵੀਜ਼ਿਆਂ ਵਿੱਚ ਕਟੌਤੀ ਇਸ ਸਾਲ ਦੇ ਆਖ਼ੀਰ ਵਿੱਚ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਹੱਡ ਜਮਾਂ ਦੇਣ ਵਾਲੀ ਠੰਡ ਨੇ ਲਈ 18 ਹੋਰ ਬੱਚਿਆ ਦੀ ਜਾਨ, ਨਿਮੋਨੀਆ ਕਾਰਨ ਹੋਈ ਮੌਤ
ਕੋਵਿਡ-19 ਮਹਾਮਾਰੀ ਤੋਂ ਬਾਅਦ, ਕੈਨੇਡਾ ਨੇ 2023 ਵਿੱਚ ਰਿਕਾਰਡ 579,075 ਸਟੱਡੀ ਵੀਜ਼ੇ ਜਾਰੀ ਕੀਤੇ। ਨਤੀਜੇ ਵਜੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 617,250 ਤੋਂ ਵੱਧ ਕੇ 2023 ਵਿੱਚ 900,000 ਹੋ ਗਈ। ਜਨਤਕ ਰਾਏ ਨੇ ਦੇਸ਼ ਦੇ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ ਦੀ ਸਮਰੱਥਾ ਦੀਆਂ ਸਮੱਸਿਆਵਾਂ ਲਈ ਉੱਚ ਇਮੀਗ੍ਰੇਸ਼ਨ ਪੱਧਰਾਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੈਨੇਡੀਅਨ ਸਰਕਾਰ ਸਟੱਡੀ ਵੀਜ਼ਿਆਂ ਨੂੰ ਸਥਾਈ (sustainable) ਪੱਧਰ ਤੱਕ ਘਟਾਉਣ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ: ਰੇਡੀਏਟਰ ਤੋਂ ਲੀਕ ਹੋ ਰਹੀ ਭਾਫ਼ ਨਾਲ ਝੁਲਸਿਆ 11 ਮਹੀਨੇ ਦਾ ਬੱਚਾ, ਮਿਲੀ ਦਰਦਨਾਕ ਮੌਤ
ਵਰਤਮਾਨ ਵਿੱਚ ਵੱਖ-ਵੱਖ ਕੈਨੇਡੀਅਨ ਸੂਬਿਆਂ ਵਿੱਚ ਵਿਦਿਅਕ ਸੰਸਥਾਵਾਂ ਕਿਸੇ ਵੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਲਈ ਸੁਤੰਤਰ ਹਨ ਪਰ ਹੁਣ ਫੈਡਰਲ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਸਟੱਡੀ ਵੀਜ਼ਿਆਂ ਦੀ ਗਿਣਤੀ ਤੈਅ ਕਰਨ ਅਤੇ ਹਰੇਕ ਸੂਬੇ ਨੂੰ ਇੱਕ ਨਿਸ਼ਚਿਤ ਕੋਟਾ ਅਲਾਟ ਕਰਨ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ ਇਸ ਸਾਲ ਭਾਰਤੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਿਆਂ ਵਿੱਚ 80 ਫ਼ੀਸਦੀ ਤੋਂ ਵੱਧ ਦੀ ਵੱਡੀ ਗਿਰਾਵਟ ਆਈ ਹੈ, ਪਰ ਗਿਣਤੀ ਵਿੱਚ ਕਟੌਤੀ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰੇਗੀ। ਕੈਨੇਡਾ ਵਿੱਚ 340,000 ਤੋਂ ਵੱਧ ਭਾਰਤੀ ਵਿਦਿਆਰਥੀ ਹਨ।
ਇਹ ਵੀ ਪੜ੍ਹੋ: ਬ੍ਰਿਟੇਨ: ਪਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ, ਭੁੱਖ ਨਾਲ ਤੜਫ-ਤੜਫ ਕੇ ਨਿਕਲੀ 2 ਸਾਲਾ ਬੱਚੇ ਦੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।